ਇਹ ED ਦੀ ਰੇਡ ਨਹੀਂ, ਸਗੋਂ ਭਾਜਪਾ ਦੀ ਚੋਣ ਰੈਲੀ; ਧਾਲੀਵਾਲ ਦਾ ਵਿਰੋਧੀ ਧਿਰ ‘ਤੇ ਤਿੱਖਾ ਹਮਲਾ
ਧਾਲੀਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ 'ਚ ਚੋਣਾਂ ਲੜਨ ਲਈ ਤਿਆਰੀ ਕਰ ਰਹੀ ਹੈ ਤੇ ਈਡੀ ਦੀ ਰੇਡ ਉਸੇ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਭਾਜਪਾ ਜਾਂਚ ਏਜੰਸੀਆਂ ਦਾ ਇਸਤੇਮਾਲ ਰਾਜਨੀਤਿਕ ਵਿਰੋਧੀਆਂ ਨੂੰ ਦਬਾਉਣ ਲਈ ਕਰ ਰਹੀ ਹੈ। ਉਨ੍ਹਾਂ ਦੇ ਮੁਤਾਬਕ, ਇਹ ਈਡੀ ਦੀ ਰੇਡ ਨਹੀਂ, ਸਗੋਂ ਭਾਜਪਾ ਦੀਆਂ ਚੋਣੀ ਰੈਲੀਆਂ ਹਨ, ਜੋ ਏਜੰਸੀਆਂ ਰਾਹੀਂ ਕੀਤੀਆਂ ਜਾ ਰਹੀਆਂ ਹਨ।
ਕੁਲਦੀਪ ਸਿੰਘ ਧਾਲੀਵਾਲ
ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਹੋਈ ਈਡੀ ਦੀ ਰੇਡ ਨੂੰ ਲੈ ਕੇ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਤੇ ਤਿੱਖਾ ਹਮਲਾ ਕੀਤਾ ਗਿਆ ਹੈ। ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਕਾਰਵਾਈ ਨੂੰ ਰਾਜਨੀਤਿਕ ਕਰਾਰ ਦਿੰਦਿਆਂ ਕਿਹਾ ਕਿ ਇਹ ਸਭ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਦਾ ਹਿੱਸਾ ਹੈ।
ਧਾਲੀਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ‘ਚ ਚੋਣਾਂ ਲੜਨ ਲਈ ਤਿਆਰੀ ਕਰ ਰਹੀ ਹੈ ਤੇ ਈਡੀ ਦੀ ਰੇਡ ਉਸੇ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਭਾਜਪਾ ਜਾਂਚ ਏਜੰਸੀਆਂ ਦਾ ਇਸਤੇਮਾਲ ਰਾਜਨੀਤਿਕ ਵਿਰੋਧੀਆਂ ਨੂੰ ਦਬਾਉਣ ਲਈ ਕਰ ਰਹੀ ਹੈ। ਉਨ੍ਹਾਂ ਦੇ ਮੁਤਾਬਕ, ਇਹ ਈਡੀ ਦੀ ਰੇਡ ਨਹੀਂ, ਸਗੋਂ ਭਾਜਪਾ ਦੀਆਂ ਚੋਣੀ ਰੈਲੀਆਂ ਹਨ, ਜੋ ਏਜੰਸੀਆਂ ਰਾਹੀਂ ਕੀਤੀਆਂ ਜਾ ਰਹੀਆਂ ਹਨ।
ਜਿਸ ਰਾਜ ਵਿੱਚ ਚੋਣਾਂ ਆਉਂਦੀਆਂ ਹਨ, ਉੱਥੇ ਭਾਜਪਾ ਸਭ ਤੋਂ ਪਹਿਲਾਂ ਈ.ਡੀ. (ED) ਅਤੇ ਸੀ.ਬੀ.ਆਈ. (CBI) ਨੂੰ ਭੇਜਦੀ ਹੈ। ਅਸ਼ੋਕ ਮਿੱਤਲ ਜੀ ਇੱਕ ਇਮਾਨਦਾਰ ਵਪਾਰੀ ਹਨ, ਭਾਜਪਾ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਲਈ ਸਾਰੇ ਹੱਥਕੰਡੇ ਅਪਣਾਉਂਦੀ ਹੈ।
जिस राज्य में चुनाव आता है वहां भाजपा सबसे पहले ED और सीबीआई को भेजती है। अशोक pic.twitter.com/UPtuAryA4W — Kuldeep Singh Dhaliwal (@KuldeepSinghAAP) April 15, 2026
ਉਨ੍ਹਾਂ ਨੇ ਅੱਗੇ ਕਿਹਾ ਕਿ ਅਸ਼ੋਕ ਮਿੱਤਲ ਦੇ ਘਰ ਦੇ ਨਾਲ-ਨਾਲ ਉਨ੍ਹਾਂ ਦੇ ਸੰਸਥਾਨਾਂ ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ, ਜੋ ਪੂਰੀ ਤਰ੍ਹਾਂ ਰਾਜਨੀਤਿਕ ਪ੍ਰੇਰਿਤ ਹੈ। ਧਾਲੀਵਾਲ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ‘ਚ ਭਾਜਪਾ ਈਡੀ, ਸੀਬੀਆਈ ਤੇ ਹੋਰ ਏਜੰਸੀਆਂ ਦਾ ਇਸਤੇਮਾਲ ਕਰਕੇ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਏਗੀ, ਪਰ ਇਸ ਦਾ ਕੋਈ ਰਾਜਨੀਤਿਕ ਫਾਇਦਾ ਭਾਜਪਾ ਨੂੰ ਨਹੀਂ ਮਿਲੇਗਾ।
AAP ਦੇ ਬੁਲਾਰੇ ਨੇ ਅਸ਼ੋਕ ਮਿੱਤਲ ਤੇ ਉਨ੍ਹਾਂ ਦੇ ਪਰਿਵਾਰ ਦੀ ਪਿਛੋਕੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਠਿਨ ਮਿਹਨਤ ਨਾਲ ਆਪਣਾ ਕਾਰੋਬਾਰ ਖੜ੍ਹਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮਿੱਤਲ ਪਰਿਵਾਰ ਨੇ ਛੋਟੇ ਪੱਧਰ ਤੋਂ ਸ਼ੁਰੂਆਤ ਕਰਕੇ ਅੱਜ ਇੱਕ ਵੱਡਾ ਸਿੱਖਿਕ ਸੰਸਥਾਨ ਬਣਾਇਆ ਹੈ,।
ਇਹ ਵੀ ਪੜ੍ਹੋ
ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਸਭ ਕੁੱਝ ਸਮਝਦੀ ਹੈ ਤੇ ਇਸ ਤਰ੍ਹਾਂ ਦੇ ਰਾਜਨੀਤਿਕ ਹੱਥਕੰਡਿਆਂ ਦਾ ਜਵਾਬ ਆਉਣ ਵਾਲੀਆਂ ਚੋਣਾਂ ‘ਚ ਦੇਵੇਗੀ। ਉਨ੍ਹਾਂ ਨੇ ਇਸ ਘਟਨਾ ਨੂੰ ਭਾਜਪਾ ਦੀ ਪੰਜਾਬ ‘ਚ ਚੋਣ ਮੁਹਿੰਮ ਦੀ ਸ਼ੁਰੂਆਤ ਕਰਾਰ ਦਿੱਤਾ।
