AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ‘ਚ AAP ਨੇ ਵਿੱਢੀ ਚੋਣ ਮੁਹਿੰਮ, ਪੈਂਫਲੇਟ ਜਾਰੀ; CM ਮਾਨ ਬੋਲੇ- ‘ਅਕਾਲੀ-ਭਾਜਪਾ ਨੇ ਨਸ਼ਾ ਫੈਲਾਇਆ, ਹੁਣ ਕੱਢ ਰਹੇ ਯਾਤਰਾਵਾਂ’

ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਾ ਹੈ। ਇਸੇ ਲੜੀ ਤਹਿਤ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਸਨਅਤੀ ਸ਼ਹਿਰ ਲੁਧਿਆਣਾ ਤੋਂ ਆਪਣੀ ਵਿਸ਼ਾਲ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕਰ ਦਿੱਤਾ ਹੈ।

ਲੁਧਿਆਣਾ 'ਚ AAP ਨੇ ਵਿੱਢੀ ਚੋਣ ਮੁਹਿੰਮ, ਪੈਂਫਲੇਟ ਜਾਰੀ; CM ਮਾਨ ਬੋਲੇ- 'ਅਕਾਲੀ-ਭਾਜਪਾ ਨੇ ਨਸ਼ਾ ਫੈਲਾਇਆ, ਹੁਣ ਕੱਢ ਰਹੇ ਯਾਤਰਾਵਾਂ'
tv9-punjabi
| Updated On: 19 Sep 2026 14:29 PM IST
Share

ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਾ ਹੈ। ਇਸੇ ਲੜੀ ਤਹਿਤ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਸਨਅਤੀ ਸ਼ਹਿਰ ਲੁਧਿਆਣਾ ਤੋਂ ਆਪਣੀ ਵਿਸ਼ਾਲ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕਰ ਦਿੱਤਾ ਹੈ। ਪੱਖੋਵਾਲ ਰੋਡ ਸਥਿਤ ਇਨਡੋਰ ਸਟੇਡੀਅਮ ਵਿਖੇ ਆਯੋਜਿਤ ਇੱਕ ਭਰਵੇਂ ਇਕੱਠ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦਾ ਅਧਿਕਾਰਤ ਚੋਣ ਪੈਂਫਲੇਟ ਜਾਰੀ ਕਰਦਿਆਂ ਚੋਣ ਬਿਗੁਲ ਵਜਾਇਆ।

ਅਸੀਂ ਗਾਰੰਟੀਆਂ ਤੋਂ ਵੱਧ ਕੰਮ ਕੀਤਾ: ਮੁੱਖ ਮੰਤਰੀ ਭਗਵੰਤ ਮਾਨ

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਲੋਕਾਂ ਨੂੰ ਜਿੰਨੀਆਂ ਗਾਰੰਟੀਆਂ ਦਿੱਤੀਆਂ ਸਨ, ਸਰਕਾਰ ਨੇ ਉਸ ਤੋਂ ਵੀ ਕਿਤੇ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫ਼ੋਰਸ (SSF) ਨੇ ਸੂਬੇ ਵਿੱਚ ਹਰ ਸਾਲ ਲਗਭਗ 2700 ਕੀਮਤੀ ਮਨੁੱਖੀ ਜਾਨਾਂ ਬਚਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਅਜਿਹਾ ਇਤਿਹਾਸਕ ਕਦਮ ਹੈ ਜਿਸ ਦੀ ਸ਼ਲਾਘਾ ਖ਼ੁਦ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਵੱਲੋਂ ਵੀ ਖੁੱਲ੍ਹੇ ਦਿਲ ਨਾਲ ਕੀਤੀ ਗਈ ਹੈ।

ਅਕਾਲੀ-ਭਾਜਪਾ ਤੇ ਕੈਪਟਨ ‘ਤੇ ਨਸ਼ਿਆਂ ਨੂੰ ਲੈ ਕੇ ਨਿਸ਼ਾਨਾ

ਵਿਰੋਧੀ ਧਿਰਾਂ ‘ਤੇ ਤਿੱਖੇ ਵਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਸਭ ਤੋਂ ਵੱਧ ਵਧਿਆ-ਫੁੱਲਿਆ ਅਤੇ ਅੱਜ ਉਹੀ ਲੋਕ ਨਸ਼ਾ ਵਿਰੋਧੀ ਯਾਤਰਾਵਾਂ ਕੱਢ ਕੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਵੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ਾ ਖ਼ਤਮ ਕਰਨ ਦੇ ਨਾਂ ‘ਤੇ ਵੋਟਾਂ ਮੰਗੀਆਂ ਸਨ, ਪ੍ਰੰਤੂ ਧਰਾਤਲ ‘ਤੇ ਨਸ਼ੇ ਦਾ ਖ਼ਾਤਮਾ ਕਰਨ ਵਿੱਚ ਉਹ ਪੂਰੀ ਤਰ੍ਹਾਂ ਨਾਕਾਮ ਰਹੇ।

ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਨੂੰ ਘੇਰਿਆ

ਇਸ ਮੌਕੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਸਿੱਧਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਈਡੀ (ED) ਅਤੇ ਸੀਬੀਆਈ (CBI) ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਰੋਕਣ ਦੀ ਹਰ ਸੰਭਵ ਕੋਸ਼ਿਸ਼ ਕੀਤੀ, ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਰੱਬ ਦੀ ਮਿਹਰ ਹੈ ਅਤੇ ਕੋਈ ਵੀ ਤਾਕਤ ਉਨ੍ਹਾਂ ਦਾ ਵਾਲ ਵਿੰਗਾ ਨਹੀਂ ਕਰ ਸਕੀ।

2.68 ਲੱਖ ਬੂਥ ਮੈਂਬਰ ਲੈ ਕੇ ਜਾਣਗੇ ਲੋਕਾਂ ਤੱਕ ਸਰਕਾਰ ਦਾ ਕੰਮ: ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਮਾਗਮ ਦੌਰਾਨ ਕਿਹਾ ਕਿ ਪਾਰਟੀ ਦੇ 2.68 ਲੱਖ ਤੋਂ ਵੱਧ ਬੂਥ ਮੈਂਬਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣਗੇ ਅਤੇ ਲੋਕਾਂ ਦੇ ਅਸਲ ਮੁੱਦਿਆਂ ਨੂੰ ਸਰਕਾਰ ਤੱਕ ਲਿਆਉਣ ਦਾ ਕੰਮ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਜੋ ਇਤਿਹਾਸਕ ਕਾਰਜ ਕੀਤੇ ਹਨ, ਉਹ ਪਿਛਲੀਆਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਆਪਣੇ ਦਹਾਕਿਆਂ ਦੇ ਸ਼ਾਸਨ ਦੌਰਾਨ ਵੀ ਨਹੀਂ ਕਰ ਸਕੀਆਂ।

25,332 ਬੂਥਾਂ ਤੱਕ ਪਹੁੰਚ ਕਰੇਗਾ ਪਾਰਟੀ ਸੰਗਠਨ

ਪਾਰਟੀ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਪੰਜਾਬ ਭਰ ਵਿੱਚ ਕੁੱਲ 25,332 ਚੋਣ ਬੂਥ ਹਨ। ਇਸ ਵਿਸ਼ੇਸ਼ ਮੁਹਿੰਮ ਤਹਿਤ 2,68,553 ਬੂਥ ਕਮੇਟੀ ਮੈਂਬਰ ਮੈਦਾਨ ਵਿੱਚ ਉਤਰਨਗੇ। ਇਹ ਵਰਕਰ ਘਰ-ਘਰ ਜਾ ਕੇ ਸਰਕਾਰ ਵੱਲੋਂ ਸਾਢੇ ਚਾਰ ਸਾਲਾਂ ਦੌਰਾਨ ਲਾਗੂ ਕੀਤੀਆਂ ਗਈਆਂ ਲੋਕ-ਭਲਾਈ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਪੂਰੀਆਂ ਕੀਤੀਆਂ ਗਈਆਂ ਗਾਰੰਟੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਗੇ। ਇਸ ਦੇ ਨਾਲ ਹੀ ਪਾਰਟੀ ਵੱਲੋਂ ਵੱਡੇ ਪੱਧਰ ‘ਤੇ ਮੈਂਬਰਸ਼ਿਪ ਮੁਹਿੰਮ ਵੀ ਚਲਾਈ ਜਾਵੇਗੀ। ਇਹ ਚੋਣ ਮੁਹਿੰਮ ਲਗਭਗ ਇੱਕ ਮਹੀਨੇ ਤੱਕ ਨਿਰੰਤਰ ਜਾਰੀ ਰਹੇਗੀ।

20 ਸਤੰਬਰ ਤੋਂ ਧੂਰੀ ਤੋਂ ਘਰ-ਘਰ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ

ਇਸ ਮੁਹਿੰਮ ਦੇ ਅਗਲੇ ਪੜਾਅ ਤਹਿਤ ਮੁੱਖ ਮੰਤਰੀ ਭਗਵੰਤ ਮਾਨ 20 ਸਤੰਬਰ ਨੂੰ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਵਰਕਰਾਂ ਨਾਲ ਮਿਲ ਕੇ ਖ਼ੁਦ ਘਰ-ਘਰ ਦਸਤਕ ਦੇਣਗੇ। ਇਸ ਉਪਰੰਤ ਸਮੁੱਚੇ ਪੰਜਾਬ ਵਿੱਚ ਬੂਥ ਕਮੇਟੀਆਂ ਰਾਹੀਂ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਪਾਰਟੀ ਦੀ ਸਮੁੱਚੀ ਰਣਨੀਤੀ ਸਰਕਾਰ ਦੇ ਕੰਮਾਂ ਅਤੇ ਪ੍ਰਾਪਤੀਆਂ ਨੂੰ ਸਿੱਧੇ ਤੌਰ ‘ਤੇ ਵੋਟਰਾਂ ਦੀ ਕਚਹਿਰੀ ਵਿੱਚ ਪੇਸ਼ ਕਰਨ ‘ਤੇ ਕੇਂਦਰਿਤ ਰਹੇਗੀ।

Follow Us
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...