Bribe Viral Video: ਆਪ ਆਗੂ ਗੁਰਪ੍ਰੀਤ ਸਿੰਘ ਭੁੱਚਰ ਵੱਲੋਂ ਰਿਸ਼ਵਤ ਲੈਣ ਦੀ ਵੀਡੀਓ ਹੋਈ ਵਾਇਰਲ
Bribe Viral Video: ਮਾਨਸਾ ਦੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਤੇ ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਅਤੇ ਸ਼ਹਿਰੀ ਪ੍ਰਧਾਨ ਕਮਲ ਗੋਇਲ ਅਤੇ ਯੂਥ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਦੰਦੀਵਾਲ ਦੀਆਂ ਦੋ ਵੱਖ-ਵੱਖ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। 'ਆਪ' ਆਗੂ ਗੁਰਪ੍ਰੀਤ ਸਿੰਘ ਭੁੱਚਰ ਨੇ ਇਸ ਮਾਮਲੇ ਨੂੰ ਸਾਜ਼ਿਸ਼ ਕਰਾਰ ਦਿੰਦਿਆਂ ਇਸ ਨੂੰ ਬੇਬੁਨਿਆਦ ਦੱਸਿਆ ਹੈ।

ਵਿਰੋਧੀਆਂ ਨੇ ਕਾਰਵਾਈ ਕਰਨ ਦੀ ਕੀਤੀ ਮੰਗ।
ਮਾਨਸਾ ਨਿਊਜ਼: ਆਮ ਆਦਮੀ ਪਾਰਟੀ ਮਾਨਸਾ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਅਤੇ ਸ਼ਹਿਰੀ ਪ੍ਰਧਾਨ ਕਮਲ ਗੋਇਲ ਅਤੇ ਯੂਥ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਦੰਦੀਵਾਲ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜਿਸ ਨੂੰ ਲੈ ਕੇ ਆਮ ਆਦਮੀ ‘ਤੇ ਸਵਾਲ ਉਠਾਏ ਜਾ ਰਹੇ ਹਨ। ਪਾਰਟੀ ਦੀ ਇਮਾਨਦਾਰੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਸੋਸ਼ਲ ਮੀਡੀਆ ‘ਤੇ ਆਮ ਆਦਮੀ ਪਾਰਟੀ ਦੀ ਆਲੋਚਨਾ ਕਰ ਰਹੀਆਂ ਹਨ ਅਤੇ ਕਾਰਵਾਈ ਦੀ ਮੰਗ ਕਰ ਰਹੀਆਂ ਹਨ। ਉਥੇ ਹੀ ‘ਆਪ’ ਆਗੂ ਗੁਰਪ੍ਰੀਤ ਸਿੰਘ ਭੁੱਚਰ ਨੇ ਇਸ ਮਾਮਲੇ ਨੂੰ ਸਾਜ਼ਿਸ਼ ਕਰਾਰ ਦਿੰਦਿਆਂ ਇਸ ਨੂੰ ਬੇਬੁਨਿਆਦ ਦੱਸਿਆ ਹੈ।