ਵਿਰੋਧੀਆਂ ਨੇ ਕਾਰਵਾਈ ਕਰਨ ਦੀ ਕੀਤੀ ਮੰਗ।
ਮਾਨਸਾ ਨਿਊਜ਼: ਆਮ ਆਦਮੀ ਪਾਰਟੀ ਮਾਨਸਾ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ
ਗੁਰਪ੍ਰੀਤ ਸਿੰਘ ਭੁੱਚਰ ਅਤੇ ਸ਼ਹਿਰੀ ਪ੍ਰਧਾਨ ਕਮਲ ਗੋਇਲ ਅਤੇ ਯੂਥ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਦੰਦੀਵਾਲ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜਿਸ ਨੂੰ ਲੈ ਕੇ ਆਮ ਆਦਮੀ ‘ਤੇ ਸਵਾਲ ਉਠਾਏ ਜਾ ਰਹੇ ਹਨ। ਪਾਰਟੀ ਦੀ ਇਮਾਨਦਾਰੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਸੋਸ਼ਲ ਮੀਡੀਆ ‘ਤੇ ਆਮ ਆਦਮੀ ਪਾਰਟੀ ਦੀ ਆਲੋਚਨਾ ਕਰ ਰਹੀਆਂ ਹਨ ਅਤੇ ਕਾਰਵਾਈ ਦੀ ਮੰਗ ਕਰ ਰਹੀਆਂ ਹਨ। ਉਥੇ ਹੀ ‘ਆਪ’ ਆਗੂ ਗੁਰਪ੍ਰੀਤ ਸਿੰਘ ਭੁੱਚਰ ਨੇ ਇਸ ਮਾਮਲੇ ਨੂੰ ਸਾਜ਼ਿਸ਼ ਕਰਾਰ ਦਿੰਦਿਆਂ ਇਸ ਨੂੰ ਬੇਬੁਨਿਆਦ ਦੱਸਿਆ ਹੈ।
ਆਮ ਆਦਮੀ ਪਾਰਟੀ ਨੂੰ ਕੀਤਾ ਜਾ ਰਿਹਾ ਬਦਨਾਮ
ਵਾਈਰਲ ਹੋ ਰਹੀ ਵੀਡੀਓ ‘ਚ ਸੁਣਨ ਨੂੰ ਮਿਲ ਰਿਹਾ ਹੈ ਕਿ ਕਮਲ ਗੋਇਲ ਨੂੰ ਪ੍ਰਦੂਸ਼ਣ ਬੋਰਡ ‘ਚ ਕੰਮ ਕਰਵਾਉਣ ਲਈ ਪੈਸੇ ਦਿੱਤੇ ਜਾ ਰਹੇ ਹਨ। ਵੀਡੀਓ ‘ਤੇ ਬੋਲਦਿਆਂ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਕੁਝ ਲੋਕ ਇਸ ਵੀਡੀਓ ਦੀ ਸੱਚਾਈ ਨੂੰ ਬਿਆਨ ਕਰ ਰਹੇ ਹਨ ਅਤੇ
ਆਮ ਆਦਮੀ ਪਾਰਟੀ ਨੂੰ ਜਾਣ ਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇੱਕ ਇਮਾਨਦਾਰ ਪਾਰਟੀ ਵਰਕਰ ਹਨ, ਜਿਨ੍ਹਾਂ ਨੇ ਅੱਜ ਤੱਕ ਇੱਕ ਪੈਸਾ ਨਹੀਂ ਲਿਆ।
ਵਿਰੋਧੀਆਂ ਨੇ ਕਾਰਵਾਈ ਦੀ ਕੀਤੀ ਮੰਗ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਟਵੀਟ ਕਰ ਲਿਖਿਆ ਹੈ ਕਿ ਉਨ੍ਹਾਂ ਕੱਟੜ ਬੇਈਮਾਨ ਪਾਰਟੀ ਦਾ ਨਾਨ-ਸਟਾਪ ਭ੍ਰਿਸ਼ਟਾਚਾਰ ਰੋਜ਼ਾਨਾ ਦਾ ਮਸਲਾ ਬਣ ਗਿਆ ਹੈ।
ਕਾਂਗਰਸ ਦੇ ਆਗੂ ਕੁਲਦੀਪ ਸਿੰਘ ਮੂਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਮਾਨਦਾਰੀ ਦਾ ਚਿਹਰਾ ਸਭ ਦੇ ਸਾਹਮਣੇ ਹੈ। ਮਾਨਸਾ ਵਿੱਚ ਖੁੱਲ੍ਹੇਆਮ ਰਿਸ਼ਵਤ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਕਾਰਵਾਈ ਹੋਣੀ ਚਾਹੀਦੀ ਹੈ। ਉਥੇ ਹੀ ਭਾਜਪਾ ਆਗੂ ਜਗਦੀਪ ਸਿੰਘ ਨਕਈ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਸ਼ੋਸ਼ਲ ਮੀਡੀਆ ‘ਤੇ ਸ਼ਰੇਆਮ ਪੈਸੇ ਲੈ ਰਹੇ ਹਨ। ਜਿਸ ਨੂੰ ਲੈ ਸਰਕਾਰ ਅਜੇ ਤੱਕ ਚੁੱਪ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ