AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅਮਰੀਕਾ ਨਾਲ ਸੌਦਾ ਕਿਸਾਨਾਂ ਨੂੰ ਬਰਬਾਦ ਕਰਨ ਵਾਲਾ… AAP ਆਗੂ ਕੁਲਦੀਪ ਧਾਲੀਵਾਲ ਨੇ ਸਾਧਿਆ ਨਿਸ਼ਾਨਾ

ਪੰਜਾਬ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਹੈ ਕਿ ਸਾਡੀ ਪਾਰਟੀ ਕਿਸਾਨਾਂ ਦੇ ਨਾਲ ਮੋਡੇ ਨਾਲ ਮੋਡਾ ਲਗਾ ਕੇ ਖੜ੍ਹੀ ਰਹੇਗੀ। ਸੌਦੇ ਦੇ ਖਿਲਾਫ ਸੰਸਦ ਦੇ ਅੰਦਰ ਅਤੇ ਸੜਕਾਂ 'ਤੇ ਉਸ ਵੇਲੇ ਤੱਕ ਲੜਾਂਗੇ ਜਦੋਂ ਤੱਕ ਇਸ ਨੂੰ ਖਤਮ ਨਹੀਂ ਕੀਤਾ ਜਾਂਦਾ।

ਅਮਰੀਕਾ ਨਾਲ ਸੌਦਾ ਕਿਸਾਨਾਂ ਨੂੰ ਬਰਬਾਦ ਕਰਨ ਵਾਲਾ... AAP ਆਗੂ ਕੁਲਦੀਪ ਧਾਲੀਵਾਲ ਨੇ ਸਾਧਿਆ ਨਿਸ਼ਾਨਾ
abhishek-thakur
| Published: 04 Feb 2026 23:43 PM IST
Share

ਆਮ ਆਦਮੀ ਪਾਰਟੀ ਪੰਜਾਬ ਦੇ ਵਪਾਰਕ ਸੌਦੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਪਾਰਟੀ ਨੇ ਇਲਜ਼ਾਮ ਲਗਾਇਆ ਕਿ ਇਹ ਡੀਲ ਭਾਰਤ ਦੇ ਕਿਸਾਨਾਂ ਨੂੰ ਬਰਬਾਦ ਕਰਨ ਅਤੇ ਦੇਸ਼ ਦੀ ਖੇਤੀ ਦੀ ਆਰਥਿਕ ਸ਼ਕਤੀ ਨੂੰ ਖਤਮ ਕਰਨ ਦੀ ਸਾਜ਼ਿਸ਼ ਹੈ। ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜਦੋਂ ਇਹ ਮੁੱਦਾ ਭਾਰਤ ਦੇ ਭਵਿੱਖ ਅਤੇ 80 ਕਰੋੜ ਤੋਂ ਜ਼ਿਆਦਾ ਲੋਕਾਂ ਦੀ ਰੋਜ਼ੀ-ਰੋਟੀ ਦੇ ਨਾਲ ਜੁੜੀਆ ਹੋਇਆ ਹੈ, ਤਾਂ ਫਿਰ ਇਸ ਦੇ ਵੇਰਵੇ ਸੰਸਦ ਵਿੱਚ ਕਿਉਂ ਸਾਂਝੇ ਨਹੀਂ ਕੀਤੇ ਜਾ ਰਹੇ।

ਆਮ ਆਦਮੀ ਪਾਰਟੀ ਨੇ ਸਵਾਲ ਕਰਦਿਆਂ ਹੋਇਆ ਕਿ ਭਾਰਤ ਦੇ ਲੋਕਾਂ ਲਈ ਟਰੰਪ ਕੌਣ ਹਨ? ਉਹ ਮੋਦੀ ਦੇ ਦੋਸਤ ਹੋ ਸਕਦੇ ਹਨ, ਪਰ ਜਦੋਂ ਪ੍ਰਧਾਨ ਮੰਤਰੀ ਚੁੱਪ ਹੋਣ ਤਾਂ ਉਹ ਸੋਸ਼ਲ ਮੀਡੀਆ ‘ਤੇ ਭਾਰਤ ਦੀ ਪਾਲਿਸੀ ਕਿਉਂ ਦੱਸ ਰਹੇ ਹਨ। ਬੰਦ ਦਰਵਾਜ਼ੇ ਦੇ ਪਿੱਛੇ ਕੀ ਡੀਲ ਹੋਈ ਹੈ ਅਤੇ ਇਸ ਨੂੰ ਦੇਸ਼ ਤੋਂ ਕਿਉਂ ਛੁਪਾਇਆ ਜਾ ਰਿਹਾ ਹੈ।

ਅਮਰੀਕੀ ਖੇਤੀਬਾੜੀ ਉਤਪਾਦਾਂ ਲਈ ਖੁੱਲ੍ਹਾ ਸੱਦਾ

ਕੁਲਦੀਪ ਸਿੰਘ ਧਾਲੀਵਾਲ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਸੌਦੇ ਤਹਿਤ, ਭਾਜਪਾ ਜ਼ੀਰੋ ਟੈਕਸ ‘ਤੇ ਅਮਰੀਕੀ ਖੇਤੀਬਾੜੀ ਉਤਪਾਦਾਂ ਦੇ ਲਈ ਭਾਰਤ ਦੇ ਦਰਵਾਜ਼ੇ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ। ਜਿਸ ਨਾਲ ਬਾਜ਼ਾਰ ਵਿੱਚ ਸਸਤੇ ਆਯੋਜਿਤ ਉਤਪਾਦ ਕਿਸਾਨਾਂ ਨੂੰ ਤਬਾਹ ਕਰ ਦੇਣਗੇ। ਉਨ੍ਹਾਂ ਨੇ ਕਿਹਾ ਕਿ ਇਹ ਵਪਾਰ ਨਹੀਂ ਹੈ, ਇਹ ਆਤਮਸਮਰਪਣ ਹੈ। ਇਹ ਭਾਜਪਾ ਦਾ ਭਾਰਤ ਦੇ ਖੇਤੀਬਾੜੀ ਸੈਕਟਰ ਨੂੰ ਬਰਬਾਦ ਕਰਨ ਦੀ ਯੋਜਨਾ ਹੈ। ਤਾਂਕਿ ਉਨ੍ਹਾਂ ਦੇ ਪੁੰਜੀਵਾਦੀ ਦੋਸਤ ਲਾਭ ਲੈ ਸਕਣ।

ਧਾਲੀਵਾਲ ਦੇ ਕੈਮਿਕਲ ਯੁਕਤ ਅਮਰੀਕੀ ਉਤਪਾਦਾਂ ਦੇ ਹੈਲਥ ਅਤੇ ਭੋਜਨ ਸੁਰੱਖਿਆ ਦੇ ਖੇਤਰਿਆ ਬਾਰੇ ਚਿੰਤਾ ਜਤਾਈ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਇਹ ਸੌਦਾ ਭਾਰਤ ਨੂੰ ਰੂਸ ਨਾਲ ਤੇਲ ਖਰੀਦਣ ਤੋਂ ਰੋਕਣ ਅਤੇ ਅਮਰੀਕਾ ਮਹਿੰਗੇ ਆਯਾਤ ਵੱਲ ਜਾਣ ਲਈ ਮਜ਼ਬੂਰ ਕਰ ਸਕਦਾ ਹੈ। ਜਿਸ ਨਾਲ ਮਹਿੰਗਾਈ ਵਿੱਚ ਵਾਧਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਤੇਲ ਮਹਿੰਗਾ ਹੋਵੇਗਾ, ਤਾਂ ਸਭ ਕੁਝ ਮਹਿੰਗਾ ਹੋ ਜਾਵੇਗਾ। ਇਸ ਸੌਦੇ ਨਾਲ ਹਰ ਘਰ ‘ਤੇ ਅਸਰ ਪਵੇਗਾ।

ਪੰਜਾਬ ਭਾਜਪਾ ਲੀਡਰਸ਼ਿਪ ਚੁੱਪ ਕਿਉਂ ਹੈ- AAP

ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਬੀਜੇਪੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਦੇਸ਼ ਦੀ ਰੀਡ ਦੀ ਹੱਡੀ ਖੇਤੀਬਾੜੀ ਨੂੰ ਸਿੱਧਾ ਖਤਰਾ ਪੈਦਾ ਕਰਨ ਵਾਲੇ ਮੁੱਦੇ ਆਪਰਾਧਿਕ ਚੁੱਪੀ ਕਿਉਂ ਸਾਧੀ ਹੋਈ ਹੈ। ਆਮ ਆਦਮੀ ਪਾਰਟੀ ਨੇ ਸਵਾਲ ਕੀਤਾ ਹੈ ਕਿ ਕੀ ਪੰਜਾਬ ਵਿੱਚ ਬੀਜੇਪੀ ਆਗੂਆਂ ਦੀ ਕਿਸਾਨਾਂ ਨੂੰ ਇਹ ਦੱਸਣ ਦੀ ਹਿੰਮਤ ਨਹੀਂ ਹੈ ਕਿ ਜਦੋਂ ਅਮਰੀਕਾ ਕਣਕ, ਮੱਕਾ, ਸੋਆਬੀਨ, ਕਪਾਹ, ਡੇਅਰੀ, ਮੱਛੀ, ਮੀਟ ਅਤੇ ਦੂਜੇ ਪ੍ਰੋਡਕਟਸ ਲਭਗਭਗ ਜ਼ੀਰੋ ਡਿਊਟੀ ‘ਤੇ ਭਾਰਤ ਵਿੱਚ ਆਉਣਗੇ ਅਤੇ ਲੋਕਲ ਮਾਰਕਿਟ ਨੂੰ ਬਰਬਾਦ ਕਰ ਦੇਣਗੇ, ਤਾਂ ਉਹ ਕਿੱਥੇ ਜਾਣਗੇ।

ਉਨ੍ਹਾਂ ਨੇ ਪੁੱਛਿਆ ਕਿ ਪੰਜਾਬ ਇੱਕ ਖੇਤੀ ਪ੍ਰਦਾਨ ਸੂਬਾ ਹੈ। ਜੇਕਰ ਇਹ ਸੌਦਾ ਲਾਗੂ ਹੋ ਜਾਂਦਾ ਹੈ ਤਾਂ ਸਾਡੇ ਕਣਕ ਬੈਲਟ, ਸਾਡੇ ਕਪਾਹ ਬੈਲਟ, ਸਾਡੇ ਡੇਅਰੀ ਕਿਸਾਨਾਂ ਅਤੇ ਸਾਡੇ ਆਪਣੇ ਮੱਛੀ ਮਾਰਕਿਟ ਦਾ ਕੀ ਹੋਵੇਗਾ। ਪੰਜਾਬ ਬੀਜੇਪੀ ਆਗੂਆਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਕਿਸਾਨ ਕਿੱਥੇ ਜਾਣਗੇ, ਸਾਡੀ ਖੇਤੀਬਾੜੀ ਕਿੱਥੇ ਜਾਵੇਗੀ ਅਤੇ ਕੀ ਪੰਜਾਬ ਦਾ ਭਵਿੱਖ ਬਚੇਗਾ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੰਗ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਾਰੀਆਂ ਸ਼ਰਤਾਂ ਅਤੇ ਪੂਰੇ ਸਮਝੌਤੇ ਦਾ ਸਦਨ ਵਿੱਚ ਖੁਲਾਸਾ ਕਰਨ।

Follow Us
ਬਿੱਟੂ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼, ਵਕੀਲਾਂ ਨੇ ਦਿੱਤਾ ਰੁਝੇਵਿਆਂ ਦਾ ਹਵਾਲਾ, 24 ਜੂਨ ਨੂੰ ਮੁੜ ਤਲਬ
ਬਿੱਟੂ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼, ਵਕੀਲਾਂ ਨੇ ਦਿੱਤਾ ਰੁਝੇਵਿਆਂ ਦਾ ਹਵਾਲਾ, 24 ਜੂਨ ਨੂੰ ਮੁੜ ਤਲਬ...
E30 ਈਥਾਨੌਲ ਫਿਊਲ 'ਤੇ ਸਰਕਾਰ ਦਾ ਅਹਿਮ ਫੈਸਲਾ, ਕੀ ਸਸਤਾ ਹੋਵੇਗਾ ਪੈਟਰੋਲ?
E30 ਈਥਾਨੌਲ ਫਿਊਲ 'ਤੇ ਸਰਕਾਰ ਦਾ ਅਹਿਮ ਫੈਸਲਾ, ਕੀ ਸਸਤਾ ਹੋਵੇਗਾ ਪੈਟਰੋਲ?...
ਅਮਰੀਕਾ-ਈਰਾਨ ਸਮਝੌਤੇ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ
ਅਮਰੀਕਾ-ਈਰਾਨ ਸਮਝੌਤੇ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ...
ਅਯੁੱਧਿਆ ਰਾਮ ਮੰਦਰ ਦੇ ਚੜ੍ਹਾਵੇ 'ਚ ਗੜਬੜੀ ਦੇ ਇਲਜ਼ਾਮ, SIT ਜਾਂਚ ਦੀ ਮੰਗ
ਅਯੁੱਧਿਆ ਰਾਮ ਮੰਦਰ ਦੇ ਚੜ੍ਹਾਵੇ 'ਚ ਗੜਬੜੀ ਦੇ ਇਲਜ਼ਾਮ, SIT ਜਾਂਚ ਦੀ ਮੰਗ...
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...