AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਲੱਕੀ ਓਬਰਾਏ ਕਤਲ ਕਾਂਡ: ਜਲੰਧਰ ਪਹੁੰਚੇ DGP ਨੇ ਪਾਕਿਸਤਾਨੀ ਸਾਜ਼ਿਸ਼ ਦਾ ਕੀਤਾ ਖੁਲਾਸਾ, ਜੋਗਾ ਫੋਲੜੀਵਾਲ ਨੇ ਲਈ ਕਤਲ ਦੀ ਜ਼ਿੰਮੇਵਾਰੀ

ਸ਼ੁੱਕਰਵਾਰ ਸਵੇਰੇ ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਨੇ ਪੂਰੇ ਸੂਬੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਵਾਰਦਾਤ ਤੋਂ ਤੁਰੰਤ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖ਼ੁਦ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਲੱਕੀ ਓਬਰਾਏ ਕਤਲ ਕਾਂਡ: ਜਲੰਧਰ ਪਹੁੰਚੇ DGP ਨੇ ਪਾਕਿਸਤਾਨੀ ਸਾਜ਼ਿਸ਼ ਦਾ ਕੀਤਾ ਖੁਲਾਸਾ, ਜੋਗਾ ਫੋਲੜੀਵਾਲ ਨੇ ਲਈ ਕਤਲ ਦੀ ਜ਼ਿੰਮੇਵਾਰੀ
ਲੱਕੀ ਓਬਰਾਏ ਕਤਲ ਕਾਂਡ, ਜਲੰਧਰ ਪਹੁੰਚੇ DGP ਨੇ ਕੀਤੇ ਕਈ ਵੱਡੇ ਖੁਲਾਸੇ
Follow Us
davinder-kumar-jalandhar
| Updated On: 06 Feb 2026 20:04 PM IST

ਸ਼ੁੱਕਰਵਾਰ ਸਵੇਰੇ ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਨੇ ਪੂਰੇ ਸੂਬੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਵਾਰਦਾਤ ਤੋਂ ਤੁਰੰਤ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖ਼ੁਦ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸੂਬੇ ਦੀ ਸੁਰੱਖਿਆ ਨੂੰ ਲੈ ਕੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ।

ਪਾਕਿਸਤਾਨ ਦੀ ISI ਅਤੇ ਗੈਂਗਸਟਰਾਂ ਦਾ ਗਠਜੋੜ: DGP

ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ISI ਪੰਜਾਬ ਨੂੰ ਅਸਥਿਰ ਕਰਨ ਲਈ ਸਥਾਨਕ ਗੈਂਗਸਟਰਾਂ ਨਾਲ ਮਿਲ ਕੇ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ ਵਿੱਚ ਭਾਰੀ ਵਾਧਾ ਹੋਇਆ ਹੈ। ਡੀਜੀਪੀ ਮੁਤਾਬਕ, ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਜ਼ਮੀਨੀ ਰਸਤੇ ਦੀ ਤੁਲਨਾ ਵਿੱਚ ਡਰੋਨ ਰਾਹੀਂ ਕਰੀਬ 400 ਗੁਣਾ ਵੱਧ ਹਥਿਆਰ ਪੰਜਾਬ ਭੇਜੇ ਜਾ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੁਲਿਸ ਅਤੇ ਕੇਂਦਰੀ ਏਜੰਸੀਆਂ ਇਸ ਨੈੱਟਵਰਕ ਨੂੰ ਤੋੜਨ ਲਈ ਪੂਰੀ ਤਰ੍ਹਾਂ ਮੁਸਤੈਦ ਹਨ।

ਲੱਕੀ ਓਬਰਾਏ ਕਤਲ ਕਾਂਡ ‘ਚ ਨਵਾਂ ਮੋੜ: ਜੋਗਾ ਫੋਲੜੀਵਾਲ ਨੇ ਲਈ ਜ਼ਿੰਮੇਵਾਰੀ

ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਜੋਗਾ ਫੋਲੜੀਵਾਲ ਨਾਮਕ ਵਿਅਕਤੀ ਨੇ ਇਸ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ। ਵਾਇਰਲ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਕਤਲ ਕਿਸੇ ਸਿਆਸੀ ਰੰਜਿਸ਼ ਕਾਰਨ ਨਹੀਂ, ਸਗੋਂ ਨਿੱਜੀ ਦੁਸ਼ਮਣੀ ਦੇ ਚੱਲਦਿਆਂ ਕੀਤਾ ਗਿਆ ਹੈ। ਪੋਸਟ ਵਿੱਚ ਮ੍ਰਿਤਕ ਲੱਕੀ ਓਬਰਾਏ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਗਿਆ ਹੈ ਕਿ ਉਹ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਸੀ ਅਤੇ ਖ਼ੁਦ ਵੀ ਨਸ਼ੇ ਦਾ ਆਦੀ ਸੀ।

ਪੁਰਾਣੀ ਰੰਜਿਸ਼ ਅਤੇ ਕਾਲਜ ਦੀ ਪ੍ਰਧਾਨਗੀ ਦਾ ਵਿਵਾਦ

ਵਾਇਰਲ ਪੋਸਟ ਅਨੁਸਾਰ, ਖਾਲਸਾ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਇਸ ਖ਼ੂਨੀ ਰੰਜਿਸ਼ ਦਾ ਮੁੱਖ ਕਾਰਨ ਬਣਿਆ। ਦੋਸ਼ ਲਗਾਇਆ ਗਿਆ ਹੈ ਕਿ ਲੱਕੀ ਓਬਰਾਏ ਵਿਰੋਧੀ ਧਿਰ ਦੇ ਸਾਥੀਆਂ ਨੂੰ ਨੁਕਸਾਨ ਪਹੁੰਚਾ ਰਿਹਾ ਸੀ ਅਤੇ ਉਨ੍ਹਾਂ ਬਾਰੇ ਇਤਰਾਜ਼ਯੋਗ ਗੱਲਾਂ ਫੈਲਾ ਰਿਹਾ ਸੀ। ਹਮਲਾਵਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਇਸੇ ਗੱਲ ਦਾ ਬਦਲਾ ਲੈਣ ਲਈ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਪੁਲਿਸ ਵੱਲੋਂ ਹਰ ਪਹਿਲੂ ਤੋਂ ਜਾਂਚ

ਡੀਜੀਪੀ ਨੇ ਸਪੱਸ਼ਟ ਕੀਤਾ ਕਿ ਪੁਲਿਸ ਇਸ ਮਾਮਲੇ ਦੀ ਗੈਂਗਵਾਰ, ਨਿੱਜੀ ਦੁਸ਼ਮਣੀ ਅਤੇ ਸਿਆਸੀ ਸਾਜ਼ਿਸ਼ ਸਮੇਤ ਹਰ ਐਂਗਲ ਤੋਂ ਜਾਂਚ ਕਰ ਰਹੀ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਗੱਲਾਂ ਅਤੇ ਗੈਂਗਸਟਰਾਂ ਦੇ ਪ੍ਰਲੋਭਨਾਂ ਤੋਂ ਬਚਣ। ਉਨ੍ਹਾਂ ਭਰੋਸਾ ਦਿੱਤਾ ਕਿ ਵਾਰਦਾਤ ਦੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ।

Follow Us
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...