ਝਾਕੀ ਵਿਵਾਦ: AAP ਨੇ ਦਿੱਤਾ ਜਾਖੜ ਨੂੰ ਜਵਾਬ, ਸੀਐਮ ਬੋਲੇ – ਸੱਚ ਸਾਬਿਤ ਹੋਇਆ ਤਾਂ ਛੱਡ ਦੇਵਾਂਗਾ ਸਿਆਸਤ
ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਝਾਂਕੀ ਨੂੰ ਰੱਦ ਕਰਨ ਦੇ ਦਿੱਤੇ ਕਾਰਨਾਂ ਨੂੰ ਸਿਰੇ ਤੋਂ ਖ਼ਾਰਜ ਕੀਤਾ ਗਿਆ ਹੈ। ਸੁਨੀਲ ਜਾਖੜ ਨੇ ਕਿਹਾ ਸੀ ਕਿ ਝਾਕੀਆਂ ਕਿਸੇ ਤਕਨੀਕੀ ਪਹਿਲੂ ਤੇ ਰੱਦ ਕੀਤੀਆਂ ਹੋਈਆ ਹਨ। ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰ ਗੱਲ ਚ ਸਿਆਸਤ ਕਰਨ ਦੀ ਆਦਤ ਹੈ।
ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਂਕੀ ਦੀ ਅਰਜ਼ੀ ਰੱਦ ਕਰਨ ਦਾ ਮਾਮਲਾ ਹੁਣ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਝਾਂਕੀ ਨੂੰ ਰੱਦ ਕਰਨ ਦੇ ਦਿੱਤੇ ਕਾਰਨਾਂ ਨੂੰ ਸਿਰੇ ਤੋਂ ਖ਼ਾਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੁੱਦੇ ਨੂੰ ਅਹਿਮ ਰੱਖਦਿਆ ਕੇਂਦਰ ਸਰਕਾਰ ਤੇ ਸਵਾਲ ਚੁੱਕੇ ਸਨ। ਇਸ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਜਵਾਬ ਦਿੱਤਾ ਸੀ।
ਆਪ ਆਗੂ ਮਾਲਵਿੰਦਰ ਕੰਗ ਨੇ ਕਿਹਾ ਸੀ ਕਿ ਸੁਨੀਲ ਜਾਖੜ ਨੇ ਝਾਂਕੀ ਨੂੰ ਰੱਦ ਕਰਨ ਦਾ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਸਵੀਰ ਝਾਂਕੀ ‘ਤੇ ਲਗਾਉਣਾ ਹੈ। ਉਨ੍ਹਾਂ ਭਾਰਤ ਸਰਕਾਰ ਦੀ ਅਧਿਕਾਰਤ ਵੈੱਬਸਾਈਟ ਦੇ ਲਿੰਕ ਦੇ ਤੱਥ ਪੇਸ਼ ਕੀਤੇ ਹਨ ਅਤੇ ਦਿਖਾਇਆ ਹੈ ਕਿ ਝਾਂਕੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਈ ਤਸਵੀਰ ਨਹੀਂ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀ ਝਾਂਕੀ ਪੰਜਾਬ ਦੀ ਵਿਰਾਸਤ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੀ ਹੈ।
AAP Punjab ਦੇ ਮੁੱਖ ਬੁਲਾਰੇ Malvinder Singh Kang ਜੀ ਦੀ ਅਹਿਮ Press Conference | Live https://t.co/4EH72VQ3pD
— AAP Punjab (@AAPPunjab) December 29, 2023
ਇਹ ਵੀ ਪੜ੍ਹੋ
ਸੀਐਮ ਦਾ ਭਾਜਪਾ ਨੂੰ ਜਵਾਬ
ਮੁੱਖ ਮੰਤਰੀ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਆਰੋਪਾਂ ਦਾ ਜਵਾਬ ਦਿੰਦਿਆ ਕਿਹਾ ਕਿ ਝਾਕੀ ਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਦੇ ਨਾਲ ਆਪਣੀ ਤਸਵੀਰ ਲਗਾਉਣ ਦੀ ਉਨ੍ਹਾਂ ਦੀ ਔਕਾਤ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਇਸਨੂੰ ਸਾਬਿਤ ਕਰ ਦੇਣ ਤਾਂ ਉਹ ਸਿਆਸਤ ਛੱਡ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਅਜਿਹੇ ਛੋਟੇ-ਛੋਟੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨੇ ਲੁਧਿਆਣਾ ਚ ਡਿਬੇਟ ਰੱਖੀ ਸੀ, ਪਰ ਇਹ ਲੋਕ ਨਹੀਂ ਆਏ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਆਪਣੀ ਝਾਕੀ ਖੁਦ ਦਿੱਲੀ ਦੀਆਂ ਸੜਕਾਂ ਤੇ ਕੱਢੇਗੀ।
ਲੁਧਿਆਣਾ ਦੇ ਵਿਕਾਸ ਕਾਰਜਾਂ ਨੂੰ ਲੈਕੇ ਸਥਾਨਕ ਵਿਧਾਇਕਾਂ ਤੇ ਅਫ਼ਸਰਾਂ ਨਾਲ਼ ਮੀਟਿੰਗ ਤੋਂ ਬਾਅਦ ਮੀਡੀਆ ਦੇ ਸਾਥੀਆਂ ਨਾਲ਼ ਵੇਰਵੇ ਸਾਂਝੇ ਕਰ ਰਹੇ ਹਾਂ… Live https://t.co/o3aKm6PErP
— Bhagwant Mann (@BhagwantMann) December 29, 2023
ਜਾਖੜ ਨੇ ਝਾਕੀ ‘ਤੇ ਤਸਵੀਰਾਂ ਲਾਉਣ ਦਾ ਲਾਇਆ ਸੀ ਇਲਜ਼ਾਮ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਸੀ ਕਿ ਝਾਕੀਆਂ ਕਿਸੇ ਤਕਨੀਕੀ ਪਹਿਲੂ ਤੇ ਰੱਦ ਕੀਤੀਆਂ ਹੋਈਆ ਹਨ। ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰ ਗੱਲ ਚ ਸਿਆਸਤ ਕਰਨ ਦੀ ਆਦਤ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਗਣਤੰਤਰ ਦਿਵਸ ਪਰੇਡ ਚ ਪੰਜਾਬ ਦੀ ਝਾਕੀ ਨੂੰ ਥਾਂ ਨਾ ਮਿਲਣਾ ਯਕੀਨੀ ਤੌਰ ਤੇ ਨਿਰਾਸ਼ਾਜਨਕ ਹੈ। ਮੁੱਖ ਮੰਤਰੀ ਵੱਲੋਂ ਭਾਵਨਾਵਾਂ ਭੜਕਾਉਣ ਲਈ ਇਸ ਮੁੱਦੇ ਦਾ ਫ਼ਾਇਦਾ ਚੁੱਕਿਆ ਜਾਣਾ ਗਲਤ ਹੈ।