AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

26 ਨਵੰਬਰ ਨੂੰ ਮੋਗਾ ‘ਚ AAP ਦੀ ਹੋਵੇਗੀ ਮੈਗਾ ਰੈਲੀ, ਕੇਜਰੀਵਾਲ ਤੇ CM ਮਾਨ ਕਰਨਗੇ ਸ਼ਿਰਕਤ; 2027 ਚੋਣਾਂ ਦਾ ਫੁਕਣਗੇ ਬਿਗੁਲ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ 71 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਸਿਆਸੀ ਹਲਕਿਆਂ 'ਚ ਚਰਚਾ ਹੈ ਕਿ 26 ਨਵੰਬਰ ਦੀ ਰੈਲੀ ਤੋਂ ਪਹਿਲਾਂ ਪਾਰਟੀ ਵੱਲੋਂ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਜਾ ਸਕਦੀ ਹੈ।

26 ਨਵੰਬਰ ਨੂੰ ਮੋਗਾ 'ਚ AAP ਦੀ ਹੋਵੇਗੀ ਮੈਗਾ ਰੈਲੀ, ਕੇਜਰੀਵਾਲ ਤੇ CM ਮਾਨ ਕਰਨਗੇ ਸ਼ਿਰਕਤ; 2027 ਚੋਣਾਂ ਦਾ ਫੁਕਣਗੇ ਬਿਗੁਲ
ਸੀਐਮ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਪੁਰਾਣੀ ਤਸਵੀਰ
tv9-punjabi
| Updated On: 16 Nov 2026 11:27 AM IST
Share

ਆਮ ਆਦਮੀ ਪਾਰਟੀ (AAP) ਵੱਲੋਂ 26 ਨਵੰਬਰ ਨੂੰ ਮੋਗਾ ‘ਚ ਇੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ। ਪਾਰਟੀ ਦੇ 14ਵੇਂ ਸਥਾਪਨਾ ਦਿਵਸ ਤੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਹੋਣ ਵਾਲੀ ਇਸ ਰੈਲੀ ‘ਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਸ਼ਾਮਲ ਹੋਣਗੇ। ਇਸ ਰੈਲੀ ਨੂੰ ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਇਸ ਰੈਲੀ ਰਾਹੀਂ ਸੂਬੇ ‘ਚ ਆਪਣੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਚੋਣਾਂ ਲਈ ਆਪਣਾ ਏਜੰਡਾ ਵੀ ਲੋਕਾਂ ਸਾਹਮਣੇ ਰੱਖ ਸਕਦੀ ਹੈ।

71 ਉਮੀਦਵਾਰਾਂ ਦਾ ਐਲਾਨ, ਰੈਲੀ ਤੋਂ ਪਹਿਲਾਂ ਆ ਸਕਦੀ ਹੈ ਇੱਕ ਹੋਰ ਸੂਚੀ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ 71 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਸਿਆਸੀ ਹਲਕਿਆਂ ‘ਚ ਚਰਚਾ ਹੈ ਕਿ 26 ਨਵੰਬਰ ਦੀ ਰੈਲੀ ਤੋਂ ਪਹਿਲਾਂ ਪਾਰਟੀ ਵੱਲੋਂ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਜਾ ਸਕਦੀ ਹੈ।

ਅਜਿਹੇ ‘ਚ ਨਵੇਂ ਐਲਾਨੇ ਜਾਣ ਵਾਲੇ ਉਮੀਦਵਾਰਾਂ ਨੂੰ ਵੀ ਰੈਲੀ ‘ਚ ਵੱਡੀ ਗਿਣਤੀ ‘ਚ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਰੈਲੀ ‘ਚ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ, ਸੀਨੀਅਰ ਆਗੂਆਂ ਤੇ ਪਾਰਟੀ ਵਰਕਰਾਂ ਦੇ ਵੱਡੀ ਗਿਣਤੀ ‘ਚ ਪਹੁੰਚਣ ਦੀ ਸੰਭਾਵਨਾ ਹੈ।

ਕੇਜਰੀਵਾਲ ਤੇ ਭਗਵੰਤ ਮਾਨ ਮੰਚ ‘ਤੇ ਆਉਣਗੇ ਨਜ਼ਰ

ਇਸ ਰੈਲੀ ਦਾ ਇੱਕ ਅਹਿਮ ਪਹਿਲੂ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੰਚ ‘ਤੇ ਮੌਜੂਦਗੀ ਹੋਵੇਗੀ। ਪਿਛਲੇ ਕੁਝ ਮਹੀਨਿਆਂ ਦੌਰਾਨ ਪੰਜਾਬ ਦੀਆਂ ਸਿਆਸੀ ਸਰਗਰਮੀਆਂ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਭੂਮਿਕਾ ਵੀ ਪ੍ਰਮੁੱਖ ਰਹੀ ਹੈ।

ਇਸ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਦਿੱਲੀ ਲੀਡਰਸ਼ਿਪ ਦੀ ਭੂਮਿਕਾ ਨੂੰ ਲੈ ਕੇ ਸਵਾਲ ਚੁੱਕੇ ਜਾਂਦੇ ਰਹੇ ਹਨ। ਹੁਣ ਮੋਗਾ ਰੈਲੀ ‘ਚ ਕੇਜਰੀਵਾਲ ਤੇ ਭਗਵੰਤ ਮਾਨ ਦੀ ਸਾਂਝੀ ਮੌਜੂਦਗੀ ਨੂੰ ਪਾਰਟੀ ਵੱਲੋਂ ਪੰਜਾਬ ਚੋਣਾਂ ‘ਚ ਕੇਂਦਰੀ ਲੀਡਰਸ਼ਿਪ ਦੀ ਸਰਗਰਮ ਭੂਮਿਕਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

ਸਰਕਾਰ ਦੇ ਕੰਮਕਾਜ ਦਾ ਰਿਪੋਰਟ ਕਾਰਡ ਰੱਖਣ ਦੀ ਤਿਆਰੀ

ਮੋਗਾ ਰੈਲੀ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਅਗਲੇ ਪੰਜ ਸਾਲਾਂ ਲਈ ਵਿਕਾਸ ਦਾ ਏਜੰਡਾ ਲੋਕਾਂ ਸਾਹਮਣੇ ਰੱਖੇ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਜੂਦਾ ਸਰਕਾਰ ਦੇ ਕਰੀਬ 56 ਮਹੀਨਿਆਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ ਜਾ ਸਕਦਾ ਹੈ। 26 ਨਵੰਬਰ ਨੂੰ ਹੋਣ ਵਾਲੀ ਇਹ ਰੈਲੀ ਪੰਜਾਬ ਦੀ ਸਿਆਸਤ ਲਈ ਅਹਿਮ ਮੰਨੀ ਜਾ ਰਹੀ ਹੈ। ਇਸ ਰਾਹੀਂ ਆਮ ਪਾਰਟੀ ਵੱਲੋਂ ਆਪਣੇ ਚੋਣ ਸੰਗਠਨ ਨੂੰ ਸਰਗਰਮ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਰਣਨੀਤੀ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰੇਗੀ।

Follow Us
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...