AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਨਦੀਪ ਅਰੋੜਾ ਤੇ ਪਰਿਵਾਰ ਨੂੰ ED ਦਾ ਸੰਮਨ, ਧਰਮਕੋਟ ਦੇ ਵਿਧਾਇਕ ਲਾਡੀ ਢੋਸ ਵੀ ਤਲਬ

ਈਡੀ ਵੱਲੋਂ ਇਸ ਮਾਮਲੇ 'ਚ 10 ਤੋਂ ਵੱਧ ਵਿਅਕਤੀਆਂ ਨੂੰ ਸੰਮਨ ਭੇਜੇ ਗਏ ਹਨ। ਇਨ੍ਹਾਂ 'ਚ ਮੌਜੂਦਾ ਤੇ ਸਾਬਕਾ ਸਰਕਾਰੀ ਅਧਿਕਾਰੀਆਂ ਤੋਂ ਇਲਾਵਾ ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹਨ। ਸਾਰੇ ਵਿਅਕਤੀਆਂ ਨੂੰ ਵੱਖ-ਵੱਖ ਤਰੀਕਾਂ 'ਤੇ ਚੰਡੀਗੜ੍ਹ ਸਥਿਤ ਈਡੀ ਦੇ ਜ਼ੋਨਲ ਦਫ਼ਤਰ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਅਮਨਦੀਪ ਅਰੋੜਾ ਤੇ ਪਰਿਵਾਰ ਨੂੰ ED ਦਾ ਸੰਮਨ, ਧਰਮਕੋਟ ਦੇ ਵਿਧਾਇਕ ਲਾਡੀ ਢੋਸ ਵੀ ਤਲਬ
tv9-punjabi
| Updated On: 23 Nov 2026 12:34 PM IST
Share

ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੇ ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ ਤੇ ਉਨ੍ਹਾਂ ਦੇ ਪਤੀ ਰਾਕੇਸ਼ ਅਰੋੜਾ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਵੀ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ।

ਜਾਣਕਾਰੀ ਮੁਤਾਬਕ, ਈਡੀ ਵੱਲੋਂ ਇਸ ਮਾਮਲੇ ‘ਚ 10 ਤੋਂ ਵੱਧ ਵਿਅਕਤੀਆਂ ਨੂੰ ਸੰਮਨ ਭੇਜੇ ਗਏ ਹਨ। ਇਨ੍ਹਾਂ ‘ਚ ਮੌਜੂਦਾ ਤੇ ਸਾਬਕਾ ਸਰਕਾਰੀ ਅਧਿਕਾਰੀਆਂ ਤੋਂ ਇਲਾਵਾ ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹਨ। ਸਾਰੇ ਵਿਅਕਤੀਆਂ ਨੂੰ ਵੱਖ-ਵੱਖ ਤਰੀਕਾਂ ‘ਤੇ ਚੰਡੀਗੜ੍ਹ ਸਥਿਤ ਈਡੀ ਦੇ ਜ਼ੋਨਲ ਦਫ਼ਤਰ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਵੱਖ-ਵੱਖ ਤਰੀਕਾਂ ‘ਤੇ ਹੋਵੇਗੀ ਪੁੱਛਗਿੱਛ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਲਖਵਿੰਦਰ ਸਿੰਘ ਨੂੰ 23 ਨਵੰਬਰ, ਰਾਕੇਸ਼ ਅਰੋੜਾ ਨੂੰ 25 ਨਵੰਬਰ ਅਤੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੂੰ 26 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸੇ ਤਰ੍ਹਾਂ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਤੇ ਜਸਪਾਲ ਸਿੰਘ ਨੂੰ 27 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਬਲਜਿੰਦਰ ਸਿੰਘ ਨੂੰ 30 ਨਵੰਬਰ ਤੇ ਅਮਰਿੰਦਰ ਸਿੰਘ ਨੂੰ 2 ਦਸੰਬਰ ਦੀ ਤਰੀਕ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਮੋਗਾ ਦੇ ਜ਼ਿਲ੍ਹਾ ਮਾਲ ਅਧਿਕਾਰੀ ਗੁਰਦੇਵ ਸਿੰਘ ਧੰਮ, ਪਟਵਾਰੀ ਨਿਰਵੈਰ ਸਿੰਘ ਤੇ ਸਾਬਕਾ ਤਹਿਸੀਲਦਾਰ ਲਖਵਿੰਦਰ ਸਿੰਘ ਗਿੱਲ ਸਮੇਤ ਹੋਰ ਵਿਅਕਤੀਆਂ ਨੂੰ ਵੀ ਜਾਂਚ ‘ਚ ਸ਼ਾਮਲ ਹੋਣ ਲਈ ਸੰਮਨ ਭੇਜੇ ਗਏ ਹਨ।

ਵਿਧਾਇਕ ਨੇ ਲਗਾਏ ਸਿਆਸੀ ਬਦਲਾਖੋਰੀ ਦੇ ਇਲਜ਼ਾਮ

ਜ਼ਿਕਰਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ‘ਚ ਈਡੀ ਨੇ ਵਿਧਾਇਕ ਅਮਨਦੀਪ ਕੌਰ ਅਰੋੜਾ ਨਾਲ ਸਬੰਧਤ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਕਾਰਵਾਈ ਤੋਂ ਬਾਅਦ ਵਿਧਾਇਕ ਨੇ ਭਾਜਪਾ ‘ਤੇ ਸਿਆਸੀ ਬਦਲਾਖੋਰੀ ਦੇ ਇਲਜ਼ਾਮ ਲਗਾਏ ਸਨ। ਉਨ੍ਹਾਂ ਦਾ ਦਾਅਵਾ ਸੀ ਕਿ ਈਡੀ ਦੀ ਘੰਟਿਆਂ ਤੱਕ ਚੱਲੀ ਕਾਰਵਾਈ ਦੌਰਾਨ ਉਨ੍ਹਾਂ ‘ਤੇ ਭਾਜਪਾ ‘ਚ ਸ਼ਾਮਲ ਹੋਣ ਲਈ ਦਬਾਅ ਬਣਾਇਆ ਗਿਆ ਤੇ ਮੰਤਰੀ ਦਾ ਅਹੁਦਾ ਦੇਣ ਤੱਕ ਦੀ ਪੇਸ਼ਕਸ਼ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਛਾਪੇਮਾਰੀ ਦੌਰਾਨ ਜਾਂਚ ਏਜੰਸੀ ਨੂੰ ਕੋਈ ਪੈਸਾ ਬਰਾਮਦ ਨਹੀਂ ਹੋਇਆ।

ਕੀ ਹੈ ਪੂਰਾ ਮਾਮਲਾ?

ਈਡੀ ਦੀ ਇਹ ਜਾਂਚ ਮੋਗਾ ਜ਼ਿਲ੍ਹੇ ਦੇ ਪਿੰਡ ਅਧਰਾਮਨ ‘ਚ ਸਰਕਾਰੀ ਜ਼ਮੀਨ ਦੇ ਮਾਲ ਰਿਕਾਰਡ ਨਾਲ ਕਥਿਤ ਛੇੜਛਾੜ ਕਰਕੇ ਮੁਆਵਜ਼ੇ ਦੀ ਰਕਮ ਗਲਤ ਤਰੀਕੇ ਨਾਲ ਹਾਸਲ ਕਰਨ ਦੇ ਮਾਮਲੇ ਨਾਲ ਜੁੜੀ ਹੋਈ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਸੀ, ਜਦੋਂ ਨੈਸ਼ਨਲ ਹਾਈਵੇਅ ਨੰਬਰ 754A ਦੇ ਨਿਰਮਾਣ ਲਈ ਜ਼ਮੀਨ ਐਕਵਾਇਰ ਕੀਤੀ ਗਈ ਸੀ। ਇਲਜ਼ਾਮ ਹਨ ਕਿ ਮਾਲ ਰਿਕਾਰਡ ‘ਚ ਕਥਿਤ ਹੇਰਾਫੇਰੀ ਕਰਕੇ ਸਰਕਾਰੀ ਮੁਆਵਜ਼ੇ ਦੀ ਇੱਕ ਕਰੋੜ ਰੁਪਏ ਤੋਂ ਵੱਧ ਦੀ ਰਕਮ ਗਲਤ ਢੰਗ ਨਾਲ ਜਾਰੀ ਕਰਵਾਈ ਗਈ।

ਇਸ ਸਬੰਧੀ ਮੋਗਾ ਪੁਲਿਸ ਦੇ ਧਰਮਕੋਟ ਥਾਣੇ ‘ਚ ਐੱਫਆਈਆਰ ਦਰਜ ਕੀਤੀ ਗਈ ਸੀ। ਇਸੇ ਕੇਸ ਦੇ ਆਧਾਰ ‘ਤੇ ਈਡੀ ਨੇ ਮਨੀ ਲਾਂਡਰਿੰਗ ਦੇ ਸ਼ੱਕ ਤਹਿਤ ਜਾਂਚ ਸ਼ੁਰੂ ਕੀਤੀ ਹੈ।

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...