ਅੰਮ੍ਰਿਤਸਰ: ਫਤਿਹਗੜ੍ਹ ਚੂੜੀਆਂ ਰੋਡ ‘ਤੇ ਸੜਕ ਹਾਦਸਾ, AAP ਵਿਧਾਇਕ ਧਾਲੀਵਾਲ ਨੇ ਦਿਖਾਈ ਇਨਸਾਨੀਅਤ, ਜ਼ਖ਼ਮੀਆਂ ਨੂੰ ਪਹੁੰਚਿਆ ਹਸਪਤਾਲ

Updated On: 

18 Feb 2026 15:53 PM IST

ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ 'ਤੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕ ਜ਼ਖਮੀ ਹੋ ਗਏ। ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਹਾਲਾਂਕਿ, ਇਲਾਜ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਦੂਜੇ ਦੀ ਹਾਲਤ ਸਥਿਰ ਹੈ।

ਅੰਮ੍ਰਿਤਸਰ: ਫਤਿਹਗੜ੍ਹ ਚੂੜੀਆਂ ਰੋਡ ਤੇ ਸੜਕ ਹਾਦਸਾ, AAP ਵਿਧਾਇਕ ਧਾਲੀਵਾਲ ਨੇ ਦਿਖਾਈ ਇਨਸਾਨੀਅਤ, ਜ਼ਖ਼ਮੀਆਂ ਨੂੰ ਪਹੁੰਚਿਆ ਹਸਪਤਾਲ
Follow Us On

ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਕਾਰ ਸਵਾਰ ਦੋ ਗੰਭੀਰ ਜ਼ਖਮੀ ਹੋ ਗਏ। ਚਸ਼ਮਦੀਦਾਂ ਦੇ ਅਨੁਸਾਰ, ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ ਅਤੇ ਰਾਹਗੀਰ ਤੁਰੰਤ ਮਦਦ ਲਈ ਮੌਕੇ ‘ਤੇ ਪਹੁੰਚ ਗਏ।

ਵਿਧਾਇਕ ਧਾਲੀਵਾਲ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਿਆ

ਇਸ ਦੌਰਾਨ ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਉੱਥੋਂ ਲੰਘ ਰਹੇ ਸਨ। ਹਾਦਸੇ ਨੂੰ ਦੇਖ ਕੇ ਉਨ੍ਹਾਂ ਤੁਰੰਤ ਆਪਣੀ ਕਾਰ ਰੋਕੀ ਅਤੇ ਬਿਨਾਂ ਸਮਾਂ ਬਰਬਾਦ ਕੀਤੇ ਜ਼ਖਮੀ ਨੌਜਵਾਨਾਂ ਨੂੰ ਆਪਣੀ ਜੀਪ ਵਿੱਚ ਬਿਠਾ ਕੇ ਫਤਿਹਗੜ੍ਹ ਚੂੜੀਆਂ ਹਸਪਤਾਲ ਪਹੁੰਚਾਇਆ।

ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ, ਦੂਜੇ ਦੀ ਹਾਲਤ ਸਥਿਰ

ਉਨ੍ਹਾਂ ਦੀ ਤੁਰੰਤ ਕਾਰਵਾਈ ਕਾਰਨ ਜ਼ਖਮੀਆਂ ਦਾ ਸਮੇਂ ਸਿਰ ਇਲਾਜ ਹੋਇਆ। ਵਿਧਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਘਟਨਾ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਅੱਜ ਸਵੇਰੇ ਇੱਕ ਕਾਰ ਸੜਕ ‘ਤੇ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।

ਇਲਾਜ਼ ਦੌਰਾਨ ਇੱਕ ਨੌਜਵਾਨ ਦੀ ਮੌਤ

ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਹਸਪਤਾਲ ਵਿੱਚ ਇਲਾਜ਼ ਦੌਰਾਨ ਮੌਤ ਹੋ ਗਈ। ਜਦ ਕਿ, ਦੂਜੇ ਨੌਜਵਾਨ ਦਾ ਇਲਾਜ਼ ਜਾਰੀ ਹੈ ਅਤੇ ਹੁਣ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਹਾਦਸੇ ਨੂੰ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ।

ਵਿਧਾਇਕ ਧਾਲੀਵਾਲ ਨੇ ਨੌਜਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਲਿਖਿਆ, “ਵਾਹਿਗੁਰੂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਤਾਕਤ ਦੇਵੇ। ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।”