AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੱਟੀ ਤੋਂ AAP ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਸਮਰਥਕਾਂ ਦਾ ਕੀਤਾ ਧੰਨਵਾਦ

Laljit Singh Bhullar: ਪੱਟੀ ਤੋਂ ਆਮ ਆਦਮੀ ਪਾਰਟੀ (AAP) ਦੇ ਮੌਜੂਦਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ।

ਪੱਟੀ ਤੋਂ AAP ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਸਮਰਥਕਾਂ ਦਾ ਕੀਤਾ ਧੰਨਵਾਦ
ਪੱਟੀ ਤੋਂ AAP ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ
tv9-punjabi
| Updated On: 10 Nov 2026 11:45 AM IST
Share

ਪੱਟੀ ਤੋਂ ਆਮ ਆਦਮੀ ਪਾਰਟੀ (AAP) ਦੇ ਮੌਜੂਦਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਕੇ ਆਪਣੇ ਸਮਰਥਕਾਂ ਅਤੇ ਪੱਟੀ ਹਲਕੇ ਦੇ ਲੋਕਾਂ ਨੂੰ ਆਪਣੇ ਇਸ ਫੈਸਲੇ ਬਾਰੇ ਜਾਣਕਾਰੀ ਦਿੱਤੀ ਹੈ। ਭੁੱਲਰ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ। ਉਹ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ (DM) ਡਾ. ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਪਾਰਟੀ ਨੇ ਭੁੱਲਰ ਦੀ ਗੈਰ-ਮੌਜੂਦਗੀ ਵਿੱਚ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ।

ਭੁੱਲਰ ਨੇ ਆਪਣੀ ਪੋਸਟ ਵਿੱਚ ਲਿਖੀਆਂ ਇਹ ਗੱਲਾਂ

ਚੋਣ ਨਾ ਲੜਨ ਦਾ ਕੀਤਾ ਫੈਸਲਾ: ਲਾਲਜੀਤ ਸਿੰਘ ਭੁੱਲਰ ਨੇ ਆਪਣੇ ਅਧਿਕਾਰਤ Facebook ਪੇਜ ‘ਤੇ ਅੱਜ ਸਵੇਰੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, ਦਾਸ (ਭੁੱਲਰ) ਨੇ ਪੱਟੀ ਹਲਕੇ ਦੇ ਭੈਣਾਂ-ਭਰਾਵਾਂ ਵੱਲੋਂ ਪਾਰਟੀ ਨੂੰ ਇੱਕ ਵਾਰ ਫਿਰ ਚੋਣ ਲੜਵਾਉਣ ਦੀ ਇੱਛਾ ਬਾਰੇ ਸੁਣਿਆ ਹੈ, ਪਰ ਦਾਸ ਨੇ ਇਸ ਵਾਰ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।

ਲੋਕਾਂ ਦਾ ਦਿਲੋਂ ਕੀਤਾ ਧੰਨਵਾਦ: ਉਨ੍ਹਾਂ ਨੇ ਅੱਗੇ ਲਿਖਿਆ, ਦਾਸ ਪੱਟੀ ਹਲਕੇ ਦੇ ਸਾਰੇ ਭੈਣਾਂ-ਭਰਾਵਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹੈ। ਤੁਹਾਡੇ ਸਾਰਿਆਂ ਦੀਆਂ ਭਾਵਨਾਵਾਂ, ਪਿਆਰ ਅਤੇ ਸਨਮਾਨ ਅੱਗੇ ਦਾਸ ਆਪਣਾ ਸੀਸ ਝੁਕਾਉਂਦਾ ਹੈ।

ਮੈਂ ਲੋਕਾਂ ਦਾ ਜੀਵਨ ਭਰ ਰਿਣੀ ਰਹਾਂਗਾ: ਭੁੱਲਰ ਨੇ ਲਿਖਿਆ, ਦਾਸ ਪੱਟੀ ਹਲਕੇ ਦੇ ਸਾਰੇ ਭੈਣਾਂ-ਭਰਾਵਾਂ ਦਾ ਜੀਵਨ ਭਰ ਰਿਣੀ ਰਹੇਗਾ। ਜਿਨ੍ਹਾਂ ਭੈਣਾਂ-ਭਰਾਵਾਂ ਨੇ ਹਰ ਸਮੇਂ ਦਾਸ ਦਾ ਸਾਥ ਦਿੱਤਾ ਅਤੇ ਆਪਣਾ ਪਿਆਰ ਤੇ ਵਿਸ਼ਵਾਸ ਬਣਾਈ ਰੱਖਿਆ, ਉਨ੍ਹਾਂ ਸਾਰਿਆਂ ਦਾ ਦਾਸ ਤਹਿ ਦਿਲੋਂ ਬਹੁਤ-ਬਹੁਤ ਧੰਨਵਾਦ ਕਰਦਾ ਹੈ।

DM ਖੁਦਕੁਸ਼ੀ ਮਾਮਲੇ ਵਿੱਚ ਗ੍ਰਿਫ਼ਤਾਰ ਹੋਏ ਸਨ ਭੁੱਲਰ

ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਪੱਟੀ ਤੋਂ AAP ਵਿਧਾਇਕ ਲਾਲਜੀਤ ਸਿੰਘ ਭੁੱਲਰ ਦਾ ਨਾਮ ਮਾਰਚ 2026 ਵਿੱਚ ਅੰਮ੍ਰਿਤਸਰ ਦੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਸਾਹਮਣੇ ਆਇਆ ਸੀ। ਰੰਧਾਵਾ ਦੀ ਮੌਤ ਤੋਂ ਪਹਿਲਾਂ ਬਣਾਈ ਗਈ ਵੀਡੀਓ ਅਤੇ ਉਨ੍ਹਾਂ ਦੀ ਪਤਨੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਮਾਮਲਾ ਸਿਆਸੀ ਅਤੇ ਕਾਨੂੰਨੀ ਵਿਵਾਦ ਵਿੱਚ ਬਦਲ ਗਿਆ। ਇਸ ਤੋਂ ਬਾਅਦ ਭੁੱਲਰ ਨੂੰ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਅਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

DM ਖੁਦਕੁਸ਼ੀ ਮਾਮਲੇ ਵਿੱਚ ਕਿਵੇਂ ਫਸੇ ਭੁੱਲਰ?

– ਪਿਤਾ ਨੂੰ ਟੈਂਡਰ ਦੇਣ ਲਈ ਦਬਾਅ ਬਣਾਉਣ ਦੇ ਆਰੋਪ : ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਿੱਚ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ‘ਤੇ ਪੱਟੀ ਅਤੇ ਖੇਮਕਰਨ ਇਲਾਕੇ ਵਿੱਚ ਗੋਦਾਮਾਂ ਦੀ ਉਸਾਰੀ ਦੇ ਟੈਂਡਰ ਅਲਾਟ ਕਰਨ ਨੂੰ ਲੈ ਕੇ ਦਬਾਅ ਬਣਾਉਣ ਦੇ ਆਰੋਪ ਲੱਗੇ। ਰੰਧਾਵਾ ਦੀ ਪਤਨੀ ਉਪਿੰਦਰ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਆਰੋਪ ਲਾਇਆ ਕਿ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਟੈਂਡਰ ਭੁੱਲਰ ਦੇ ਪਿਤਾ ਦੇ ਹੱਕ ਵਿੱਚ ਕਰਵਾਉਣਾ ਚਾਹੁੰਦੇ ਸਨ।

– ਘਰ ਬੁਲਾ ਕੇ ਕੀਤੀ ਕੁੱਟਮਾਰ: ਸ਼ਿਕਾਇਤ ਮੁਤਾਬਕ, ਰੰਧਾਵਾ ਨੇ ਨਿਯਮਾਂ ਦੇ ਉਲਟ ਟੈਂਡਰ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੂੰ ਧਮਕਾਇਆ ਅਤੇ ਪਰੇਸ਼ਾਨ ਕੀਤਾ ਗਿਆ। ਪਤਨੀ ਨੇ ਇਹ ਵੀ ਆਰੋਪ ਲਾਇਆ ਕਿ 13 ਮਾਰਚ ਨੂੰ ਪੱਟੀ ਸਥਿਤ ਭੁੱਲਰ ਦੇ ਘਰ ਵਿੱਚ ਰੰਧਾਵਾ ਨਾਲ ਕੁੱਟਮਾਰ ਕੀਤੀ ਗਈ ਅਤੇ ਪਿਸਤੌਲ ਦੀ ਨੋਕ ‘ਤੇ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਇੱਕ ਝੂਠਾ ਵੀਡੀਓ ਬਣਵਾਇਆ ਗਿਆ।

– ਜ਼ਹਿਰੀਲਾ ਪਦਾਰਥ ਨਿਗਲ ਕੇ ਦਿੱਤੀ ਜਾਨ: ਇਸ ਤੋਂ ਬਾਅਦ 21 ਮਾਰਚ 2026 ਨੂੰ ਰੰਧਾਵਾ ਨੇ ਅੰਮ੍ਰਿਤਸਰ ਸਥਿਤ ਆਪਣੇ ਘਰ ਵਿੱਚ ਜ਼ਹਿਰੀਲਾ ਪਦਾਰਥ ਨਿਗਲ ਲਿਆ। ਮੌਤ ਤੋਂ ਪਹਿਲਾਂ ਬਣਾਈ ਗਈ ਵੀਡੀਓ ਵਿੱਚ ਉਨ੍ਹਾਂ ਨੇ ਕਥਿਤ ਤੌਰ ‘ਤੇ ਭੁੱਲਰ ਦਾ ਨਾਮ ਲਿਆ ਅਤੇ ਉਨ੍ਹਾਂ ‘ਤੇ ਦਬਾਅ ਬਣਾਉਣ ਦੇ ਆਰੋਪ ਲਗਾਏ। ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਸੁਰਖੀਆਂ ਵਿੱਚ ਆ ਗਿਆ।

ਕਿਵੇਂ ਹੋਈ ਗ੍ਰਿਫ਼ਤਾਰੀ?

ਰੰਧਾਵਾ ਦੀ ਮੌਤ ਤੋਂ ਬਾਅਦ 22 ਮਾਰਚ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਥਾਣੇ ਵਿੱਚ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ PA ਦਿਲਬਾਗ ਸਿੰਘ ਖ਼ਿਲਾਫ਼ BNS ਦੀ ਧਾਰਾ 108 (ਖੁਦਕੁਸ਼ੀ ਲਈ ਉਕਸਾਉਣਾ), 351(3) (ਅਪਰਾਧਿਕ ਧਮਕੀ) ਅਤੇ 3(5) (ਸਾਂਝੀ ਮੰਸ਼ਾ) ਤਹਿਤ FIR ਦਰਜ ਕੀਤੀ ਗਈ।

23 ਮਾਰਚ ਨੂੰ ਪੁਲਿਸ ਨੇ ਭੁੱਲਰ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਤੋਂ ਪਹਿਲਾਂ ਭੁੱਲਰ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ ਸੀ ਕਿ ਉਹ ਫਰਾਰ ਨਹੀਂ ਹਨ ਅਤੇ ਖੁਦ ਸਰੰਡਰ ਕਰ ਰਹੇ ਹਨ।

ਪੁਲਿਸ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ। ਪਹਿਲਾਂ 5 ਦਿਨ ਦਾ ਪੁਲਿਸ ਰਿਮਾਂਡ ਮਿਲਿਆ ਅਤੇ ਫਿਰ 3 ਦਿਨ ਦਾ ਹੋਰ ਰਿਮਾਂਡ ਦਿੱਤਾ ਗਿਆ। 1 ਅਪ੍ਰੈਲ ਨੂੰ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

Follow Us
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...