ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

‘ਆਪ’ ਵਿਧਾਇਕ ਪੁਲਿਸ ਹਿਰਾਸਤ ‘ਚੋਂ ਫ਼ਰਾਰ, ਥਾਣੇ ਲਿਆਂਦੇ ਸਮੇਂ ਫਾਇਰਿੰਗ, ਪੁਲਿਸ ਮੁਲਾਜ਼ਮ ਨੂੰ ਕੁਚਲਿਆ

Harmeet Singh Pathamajra: ਪਠਾਣਮਾਜਰਾ ਤੇ ਉਨ੍ਹਾਂ ਦੇ ਸਾਥੀ ਸਕਾਰਪੀਓ ਤੇ ਇੱਕ ਫਾਰਚੂਨਰ ਕਾਰ 'ਚ ਫ਼ਰਾਰ ਹੋ ਗਏ। ਇਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਫਾਰਚੂਨਰ ਕਾਰ ਨੂੰ ਫੜ੍ਹ ਲਿਆ, ਜਦਕਿ ਪੁਲਿਸ ਸਕਾਰਪੀਓ ਕਾਰ 'ਚ ਫ਼ਰਾਰ ਵਿਧਾਇਕ ਦੀ ਭਾਲ ਕਰ ਰਹੀ ਹੈ। ਗ੍ਰਿਫ਼ਤਾਰੀ ਤੋਂ ਪਹਿਲਾਂ ਵਿਧਾਇਕ ਨੇ ਇੱਕ ਵੀਡੀਓ ਵੀ ਜਾਰੀ ਕੀਤਾ ਸੀ, ਜਿਸ 'ਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਆਈਪੀਸੀ ਧਾਰਾ 376 ਤਹਿਤ ਨਜਾਇਜ਼ ਕੇਸ ਦਰਜ ਕੀਤਾ ਗਿਆ ਹੈ।

'ਆਪ' ਵਿਧਾਇਕ ਪੁਲਿਸ ਹਿਰਾਸਤ 'ਚੋਂ ਫ਼ਰਾਰ, ਥਾਣੇ ਲਿਆਂਦੇ ਸਮੇਂ ਫਾਇਰਿੰਗ, ਪੁਲਿਸ ਮੁਲਾਜ਼ਮ ਨੂੰ ਕੁਚਲਿਆ
MLA ਹਰਮੀਤ ਪਠਾਣਮਾਜਰਾ ਦੀ ਪੁਰਾਣੀ ਤਸਵੀਰ
Follow Us
inderpal-singh
| Updated On: 02 Sep 2025 14:12 PM IST

ਪੰਜਾਬ ਦੇ ਸਨੌਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਪੁਲਿਸ ਹਿਰਾਸਤ ‘ਚੋਂ ਫ਼ਰਾਰ ਹੋ ਗਏ ਹਨ। ਉਨ੍ਹਾਂ ਨੂੰ ਪੁਲਿਸ ਨੇ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ ਤੇ ਪੁਲਿਸ ਉਨ੍ਹਾਂ ਨੂੰ ਥਾਣੇ ਲੈ ਕੇ ਆ ਰਹੀ ਸੀ। ਇਲਜ਼ਾਮ ਹੈ ਕਿ ਇਸ ਦੌਰਾਨ ਪਠਾਣਮਾਜਰਾ ਦੇ ਸਾਥੀਆਂ ਵੱਲੋਂ ਪੁਲਿਸ ਮੁਲਾਜ਼ਮ ਤੇ ਫਾਇਰਿੰਗ ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨਾਲ ਮੁਲਾਜ਼ਮ ਜ਼ਖ਼ਮੀ ਹੋ ਗਿਆ।

ਪਠਾਣਮਾਜਰਾ ਤੇ ਉਨ੍ਹਾਂ ਦੇ ਸਾਥੀ ਸਕਾਰਪੀਓ ਤੇ ਇੱਕ ਫਾਰਚੂਨਰ ਕਾਰ ‘ਚ ਫ਼ਰਾਰ ਹੋ ਗਏ। ਇਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਫਾਰਚੂਨਰ ਕਾਰ ਨੂੰ ਫੜ੍ਹ ਲਿਆ, ਜਦਕਿ ਪੁਲਿਸ ਸਕਾਰਪੀਓ ਕਾਰ ‘ਚ ਫ਼ਰਾਰ ਵਿਧਾਇਕ ਦੀ ਭਾਲ ਕਰ ਰਹੀ ਹੈ। ਗ੍ਰਿਫ਼ਤਾਰੀ ਤੋਂ ਪਹਿਲਾਂ ਵਿਧਾਇਕ ਨੇ ਇੱਕ ਵੀਡੀਓ ਵੀ ਜਾਰੀ ਕੀਤਾ ਸੀ, ਜਿਸ ‘ਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਆਈਪੀਸੀ ਧਾਰਾ 376 ਤਹਿਤ ਨਜਾਇਜ਼ ਕੇਸ ਦਰਜ ਕੀਤਾ ਗਿਆ ਹੈ।

ਦੱਸ ਦੇਈਏ ਕਿ ਪਠਾਣਮਾਜਰਾ ਇਸ ਤੋਂ ਪਹਿਲਾਂ ਵੀ ਚਰਚਾ ‘ਚ ਰਹਿ ਚੁੱਕੇ ਹਨ। 2022 ‘ਚ ਉਨ੍ਹਾਂ ਦੀ ਦੂਸਰੀ ਪਤਨੀ ਦਾ ਦਾਅਵਾ ਕਰਨ ਵਾਲੀ ਗੁਰਪ੍ਰੀਤ ਕੌਰ ਨੇ ਪਹਿਲੇ ਵਿਆਹ ਨੂੰ ਲੁਕਾਉਣ ਤੇ ਕੁੱਟਮਾਰ ਦਾ ਇਲਜ਼ਾਮ ਲਗਾਇਆ ਸੀ। ਇਸ ਤੋਂ ਇਲਾਵਾ, ਇੱਕ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੀ ਉਹ ਚਰਚਾ ‘ਚ ਰਹੇ ਸਨ।

ਵਿਧਾਇਕ ਦੀ ਵਕੀਲ ਨੇ ਦਿੱਤੀ ਇਹ ਜਾਣਕਾਰੀ

ਹਰਮੀਤ ਸਿੰਘ ਪਠਾਣਮਾਜਰਾ ਦੇ ਵਕੀਲ ਬਿਕਰਮਜੀਤ ਸਿੰਘ ਭੁੱਲਰ ਨੇ ਦੱਸਿਆ ਕਿ 1 ਸਤੰਬਰ 2025 ਨੂੰ ਪਟਿਆਲਾ ਪੁਲਿਸ ਨੇ ਵਿਧਾਇਕ ‘ਤੇ ਕੇਸ ਦਰਜ ਕੀਤਾ ਸੀ। ਇਹ ਕੇਸ ਜ਼ੀਰਕਪੁਰ ਦੀ ਇੱਕ ਮਹਿਲਾ ਦੀ ਸ਼ਿਕਾਇਤ ‘ਤੇ ਹੋਇਆ, ਜਿਸ ਨੇ ਦਾਅਵਾ ਕੀਤਾ ਹੈ ਕਿ ਉਹ ਪਠਾਣਮਾਜਰਾ ਨਾਲ 2013-14 ‘ਚ ਸੋਸ਼ਲ ਮੀਡੀਆ ਰਾਹੀਂ ਮਿਲੀ ਸੀ ਤੇ 2021 ‘ਚ ਉਨ੍ਹਾਂ ਨੇ ਕਰਵਾ ਲਿਆ। ਵਕੀਲ ਨੇ ਅੱਗੇ ਦੱਸਿਆ ਕਿ ਪਠਾਣਮਾਜਰਾ ਨੂੰ ਸਨੌਰ ਤੋਂ ਚੋਣ ਲੜ੍ਹਨ ਦਾ ਮੌਕਾ ਮਿਲਿਆ। ਇਸ ਤੋਂ ਬਾਅਦ ਪਹਿਲਾ ਨੇ ਹਾਈਕੋਰਟ ‘ਚ ਅਰਜੀ ਦਿੱਤੀ ਤੇ ਕੋਰਟ ਨੇ 2024 ‘ਚ ਰੋਪੜ ਪੁਲਿਸ ਨੇ ਮਾਮਲੇ ਦੀ ਜਾਂਚ ਕਰਵਾਉਣ ਲਈ ਕਿਹਾ। ਵਕੀਲ ਨੇ ਦੱਸਿਆ ਕਿ ਮਹਿਲਾ ਖ਼ਿਲਾਫ਼ 4-5 ਆਈਟੀ ਐਕਟ ਤਹਿਤ ਕੇਸ ਦਰਜ ਹਨ ਤੇ ਉਹ ਜੇਲ੍ਹ ਵੀ ਜਾ ਚੁੱਕੀ ਹੈ।

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...