AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੁਲਿਸ ਹਿਰਾਸਤ ‘ਚੋਂ ਭੱਜੇ ਵਿਧਾਇਕ ਪਠਾਣਮਾਜਰਾ ਦਾ ਕੋਈ ਅਤਾ-ਪਤਾ ਨਹੀਂ, 24 ਘੰਟਿਆਂ ਤੋਂ ਭਾਲ ਜਾਰੀ

Harmeet Singh Pathanmajra: ਪੰਜਾਬ 'ਚ ਜਬਰ-ਜਨਾਹ ਦੇ ਦੋਸ਼ਾਂ 'ਚ ਗ੍ਰਿਫ਼ਤਾਰ 'ਆਪ' ਵਿਧਾਇਕ ਪਠਾਣਮਾਜਰਾ ਇੱਕ ਦਿਨ ਬਾਅਦ ਵੀ ਪੁਲਿਸ ਤੋਂ ਫਰਾਰ ਹਨ। ਵਿਧਾਇਕ ਨੂੰ ਉਸ ਦੇ ਰਿਸ਼ਤੇਦਾਰ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਸਮੇਂ, ਉਸ ਦੇ ਸਮਰਥਕਾਂ ਨੇ ਪੁਲਿਸ 'ਤੇ ਗੋਲੀਬਾਰੀ ਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਦਾ ਸਹਾਰਾ ਲੈ ਕੇ ਪਠਾਣਮਾਜਰਾ ਪੁਲਿਸ ਹਿਰਾਸਤ 'ਚੋਂ ਭੱਜ ਗਿਆ।

ਪੁਲਿਸ ਹਿਰਾਸਤ 'ਚੋਂ ਭੱਜੇ ਵਿਧਾਇਕ ਪਠਾਣਮਾਜਰਾ ਦਾ ਕੋਈ ਅਤਾ-ਪਤਾ ਨਹੀਂ, 24 ਘੰਟਿਆਂ ਤੋਂ ਭਾਲ ਜਾਰੀ
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ
tv9-punjabi
| Updated On: 03 Sep 2025 15:17 PM IST
Share

ਪੰਜਾਬ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਜਬਰ-ਜਨਾਹ ਦੇ ਦੋਸ਼ਾਂ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸਮਰਥਕਾਂ ਵੱਲੋਂ ਕੀਤੀ ਗਈ ਗੋਲੀਬਾਰੀ ਤੇ ਪੱਥਰਬਾਜ਼ੀ ਦੌਰਾਨ ਉਹ ਪੁਲਿਸ ਹਿਰਾਸਤ ‘ਚੋਂ ਫਰਾਰ ਹੋ ਗਿਆ ਤੇ ਇੱਕ ਦਿਨ ਬਾਅਦ ਵੀ ਉਹ ਪੁਲਿਸ ਦੀ ਪਕੜ ਤੋਂ ਬਾਹਰ ਹੈ। ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਪਠਾਨਮਾਜਰਾ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਪਹਿਲੀ ਵਾਰ ਵਿਧਾਇਕ ਬਣੇ ਪਠਾਣਮਾਜਰਾ ਨੂੰ ਪੁਲਿਸ ਨੇ ਉਸ ਦੇ ਰਿਸ਼ਤੇਦਾਰ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਕਿਹਾ ਕਿ ਇੱਕ ਪੁਲਿਸ ਟੀਮ ਨੇ ਉਸ ਨੂੰ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਡਾਬਰੀ ਪਿੰਡ ਵਿੱਚ ਗ੍ਰਿਫ਼ਤਾਰ ਕੀਤਾ, ਜਿਸ ਤੋਂ ਬਾਅਦ ਉਹ ਪੁਲਿਸ ਹਿਰਾਸਤ ‘ਚੋਂ ਫਰਾਰ ਹੋ ਗਿਆ।

ਪਠਾਣਮਾਜਰਾ ਨੇ ਪੱਥਰਬਾਜ਼ੀ ਦਾ ਲਿਆ ਸਹਾਰਾ

ਪਟਿਆਲਾ ਅਪਰਾਧ ਜਾਂਚ ਏਜੰਸੀ (ਸੀਆਈਏ) ਦੇ ਇੰਚਾਰਜ ਪ੍ਰਦੀਪ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਹਰਿਆਣਾ ‘ਚ ਪਠਾਣਮਾਜਰਾ ਦੇ ਇੱਕ ਰਿਸ਼ਤੇਦਾਰ ਦੇ ਘਰ ਛਾਪਾ ਮਾਰਿਆ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪਰ ਕੁਝ ਪਿੰਡ ਵਾਸੀਆਂ ਨੇ ਪੁਲਿਸ ਟੀਮ ‘ਤੇ ਪੱਥਰਬਾਜ਼ੀ ਕੀਤੀ ਤੇ ਗੋਲੀਆਂ ਚਲਾਈਆਂ। ਇਸ ਦੌਰਾਨ ਪਠਾਣਮਾਜਰਾ ਪੁਲਿਸ ਹਿਰਾਸਤ ‘ਚੋਂ ਭੱਜ ਗਿਆ। ਉਨ੍ਹਾਂ ਨੇ ਕਿਹਾ ਕਿ ਵਿਧਾਇਕ ਨੇ ਬਚਣ ਲਈ ਕਵਰ ਫਾਇਰ ਤੇ ਪੱਥਰਬਾਜ਼ੀ ਦਾ ਸਹਾਰਾ ਲਿਆ।

ਅਧਿਕਾਰੀਆਂ ਨੇ ਕਿਹਾ ਕਿ ਪਠਾਣਮਾਜਰਾ ਤੇ ਉਸ ਦੇ ਸਮਰਥਕ ਇੱਕ ਸਕਾਰਪੀਓ ਤੇ ਇੱਕ ਫਾਰਚੂਨਰ ਕਾਰ ‘ਚ ਭੱਜ ਗਏ। ਉਨ੍ਹਾਂ ਨੇ ਕਿਹਾ ਕਿ ਇੱਕ ਪੁਲਿਸ ਕਰਮਚਾਰੀ ਨੇ ਉਨ੍ਹਾਂ ਵਾਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਟੱਕਰ ‘ਚ ਪੁਲਿਸ ਕਰਮਚਾਰੀ ਜ਼ਖਮੀ ਹੋ ਗਿਆ। ਪੁਲਿਸ ਨੇ ਕਿਹਾ ਕਿ ਵਿਧਾਇਕ ਦੇ ਇੱਕ ਸਾਥੀ ਬਲਵਿੰਦਰ ਸਿੰਘ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਫਾਰਚੂਨਰ ਵੀ ਜ਼ਬਤ ਕਰ ਲਈ, ਪਰ ਵਿਧਾਇਕ ਇੱਕ ਹੋਰ ਕਾਰ ‘ਚ ਭੱਜਣ ‘ਚ ਕਾਮਯਾਬ ਹੋ ਗਿਆ।

ਮਾਮਲਾ ਕੀ ਸੀ?

ਪਠਾਨਮਾਜਰਾ ਵਿਰੁੱਧ 1 ਸਤੰਬਰ ਨੂੰ ਸਿਵਲ ਲਾਈਨਜ਼ ਥਾਣੇ ‘ਚ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ‘ਚ ਉਸ ‘ਤੇ ਬਲਾਤਕਾਰ, ਧੋਖਾਧੜੀ ਤੇ ਅਪਰਾਧਿਕ ਧਮਕੀ ਦੇਣ ਦਾ ਦੋਸ਼ ਲਗਾਇਆ ਗਿਆ ਸੀ। ਇਹ ਮਾਮਲਾ ਜ਼ੀਰਕਪੁਰ ਦੀ ਇੱਕ ਔਰਤ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ, ਜਿਸ ਨੇ ਦੋਸ਼ ਲਗਾਇਆ ਸੀ ਕਿ ਵਿਧਾਇਕ ਨੇ ਆਪਣੇ ਆਪ ਨੂੰ ਤਲਾਕਸ਼ੁਦਾ ਦੱਸ ਕੇ ਉਸ ਨਾਲ ਸਬੰਧ ਬਣਾਏ ਸਨ ਤੇ ਬਾਅਦ ‘ਚ ਪਹਿਲਾਂ ਹੀ ਵਿਆਹੇ ਹੋਣ ਦੇ ਬਾਵਜੂਦ 2021 ਵਿੱਚ ਉਸ ਨਾਲ ਵਿਆਹ ਕਰਵਾ ਲਿਆ ਸੀ। ਔਰਤ ਨੇ ਵਿਧਾਇਕ ‘ਤੇ ਬਲਾਤਕਾਰ, ਧਮਕੀਆਂ ਤੇ ਅਸ਼ਲੀਲ ਸਮੱਗਰੀ ਭੇਜਣ ਦੇ ਦੋਸ਼ ਲਗਾਏ ਸਨ।

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...