'ਆਪ' ਦੇ ਐੱਮਐੱਲਏ ਜਸਵੰਤ ਸਿੰਘ ਗੱਜਣਮਾਜਰਾ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ Punjabi news - TV9 Punjabi

‘ਆਪ’ ਦੇ ਐੱਮਐੱਲਏ ਜਸਵੰਤ ਸਿੰਘ ਗੱਜਣਮਾਜਰਾ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ

Updated On: 

06 Nov 2023 18:42 PM

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਮਰਗੜ੍ਹ ਤੋਂ 'ਆਪ' ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਤੋਂ ਚੁੱਕ ਲਿਆ। ਉਹ ਆਪਣੇ ਹਲਕੇ ਵਿੱਚ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ ਅਤੇ ਚੱਲ ਰਹੀ ਮੀਟਿੰਗ ਵਿੱਚੋਂ ਹੀ ਈਡੀ ਨੇ ਉਨਾਂ ਨੂੰ ਚੱਕ ਲਿਆ। ਆਪ ਵਿਧਾਇਕ ਤੇ ਬੈਂਕ ਨਾਲ ਧੋਖਾਧੜੀ ਕਰਨ ਦੇ ਇਲਜ਼ਾਮ ਹਨ।

ਆਪ ਦੇ ਐੱਮਐੱਲਏ ਜਸਵੰਤ ਸਿੰਘ ਗੱਜਣਮਾਜਰਾ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ

ਫਾਈਲ ਫੋਟੋ

Follow Us On

ਪੰਜਾਬ ਨਿਊਜ। ਈਡੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjanmajra) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਜਦੋਂ ਉਹ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿੱਚ ਪਹੁੰਚੀ ਈਡੀ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ। ਮੁੱਢਲੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸ ਦੇਈਏ ਕਿ ਜਸਵੰਤ ਸਿੰਘ ਗੱਜਣਮਾਜਰਾ ਪੰਜਾਬ ਦੇ ਅਮਰਗੜ੍ਹ ਤੋਂ ‘ਆਪ’ ਵਿਧਾਇਕ ਹਨ।

ਉਨਾਂ ਨੂੰ ਈਡੀ ਨੇ ਇੱਕ ਪੁਰਾਣੇ ਮਾਮਲੇ ਵਿੱਚ ਪੁੱਛਗਿੱਛ ਲਈ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕ ਦਾ ਮੈਡੀਕਲ ਕਰਵਾਉਣ ਲਈ ਉਨ੍ਹਾਂ ਨੂੰ ਜਲੰਧਰ ਦੇ ਸਿਵਿਲ ਹਸਪਤਾਲ ਲੈ ਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਗੱਜਣਮਾਜਰਾ ‘ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਇਲਜ਼ਾਮ ਹੈ। ਈਡੀ ਪਹਿਲਾਂ ਹੀ ਇਸ ਬਾਰੇ ਕਈ ਵਾਰ ਜਾਂਚ ਕਰ ਚੁੱਕੀ ਹੈ।

ਬੀਜੇਪੀ ਡਰਾਉਣ ਦੀ ਸਿਆਸਤ ਕਰਦੀ ਹੈ-ਕੰਗ

ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਈਡੀ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ (Malvinder Singh Kang) ਨੇ ਕਿਹਾ ਕਿ ਗੱਜਣਮਾਜਰਾ ਤੇ ਇਹ ਮਾਮਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਦਾ ਹੈ। ਪਾਰਟੀ ਦਾ ਇਸ ਨਾਲ ਕੁਝ ਵੀ ਲੈਣਾ-ਦੇਣਾ ਨਹੀਂ ਹੈ। ਪਰ ਨਾਲ ਹੀ ਉਨ੍ਹਾਂ ਨੇ ਈਡੀ ਦੀ ਕਾਰਵਾਈ ‘ਤੇ ਸਵਾਲ ਵੀ ਖੜ੍ਹੇ ਕੀਤੇ ਹਨ। ਕੰਗ ਨੇ ਕਿਹਾ ਕਿ ਜਿਸ ਤਰ੍ਹਾਂ ਈਡੀ ਨੇ ਵਿਧਾਇਕ ਨੂੰ ਉਸ ਸਮੇਂ ਹਿਰਾਸਤ ਵਿੱਚ ਲਿਆ ਜਦੋਂ ਉਹ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ, ਜੋ ਬਿਲਕੁਲ ਗਲਤ ਹੈ।

ਕੰਗ ਨੇ ਕਿਹਾ ਕਿ ਜਿਸ ਤਰ੍ਹਾਂ ਈਡੀ ਨੇ ਕਾਰਵਾਈ ਕੀਤੀ ਹੈ, ਉਸ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ਦੀ ਡਰਾਉਣ-ਧਮਕਾਉਣ ਦੀ ਰਾਜਨੀਤੀ ਇਕ ਵਾਰ ਫਿਰ ਸਾਹਮਣੇ ਆ ਗਈ ਹੈ।

ਆਪ’ ਵਿਧਾਇਕ ਕੁਲਵੰਤ ਸਿੰਘ ਨੂੰ ਵੀ ਈਡੀ ਨੇ ਬੁਲਾਇਆ ਸੀ

ਜ਼ਿਕਰਯੋਗ ਹੈ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਮੋਹਾਲੀ ਤੋਂ ਆਪ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਵੀ ਈਡੀ ਨੇ ਨੇ ਪੁੱਛਗਿੱਛ ਲਈ ਬੁਲਾਇਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਕੁੱਝ ਦਿਨ ਪਹਿਲਾਂ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰ ‘ਤੇ ਛਾਪਾ ਮਾਰਿਆ। ਟੀਮ ਨੇ ਉਨ੍ਹਾਂ ਦੇ ਦਫ਼ਤਰ ਅਤੇ ਘਰ ‘ਤੇ ਦਸਤਾਵੇਜ਼ਾਂ ਦੀ ਸਕੈਨਿੰਗ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਇਹ ਕਾਰਵਾਈ ਕੀਤੀ ਗਈ ਸੀ। ਹਾਲਾਂਕਿ ਅਧਿਕਾਰੀਆਂ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

Exit mobile version