ਜੇਲ ‘ਚ ਫਰਸ਼ ‘ਤੇ ਡਿੱਗੇ ਗੱਜਣਮਾਜਰਾ, ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਦਾਖ਼ਲ; ਈਡੀ ਦੀ ਮੰਗ ‘ਤੇ ਮੈਡੀਕਲ ਬੋਰਡ ਦਾ ਗਠਨ

Updated On: 

15 Nov 2023 16:06 PM

ਵਿਧਾਇਕ ਦੀ ਗ੍ਰਿਫਤਾਰੀ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਨਾਲ ਸਬੰਧਤ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਹਾਲਾਂਕਿ ਉਸ ਸਮੇਂ ਵਿਧਾਇਕ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਪਹਿਲਾਂ ਸੂਚਨਾ ਸੀ ਕਿ ਵਿਧਾਇਕ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ। ਪਰ, ਸੋਮਵਾਰ ਨੂੰ ਈਡੀ ਨੇ ਵਿਧਾਇਕ ਨੂੰ ਗ੍ਰਿਫਤਾਰ ਕਰ ਲਿਆ।

ਜੇਲ ਚ ਫਰਸ਼ ਤੇ ਡਿੱਗੇ ਗੱਜਣਮਾਜਰਾ, ਪਟਿਆਲਾ ਦੇ ਰਾਜਿੰਦਰਾ ਹਸਪਤਾਲ ਚ ਦਾਖ਼ਲ; ਈਡੀ ਦੀ ਮੰਗ ਤੇ ਮੈਡੀਕਲ ਬੋਰਡ ਦਾ ਗਠਨ

ਫਾਈਲ ਫੋਟੋ

Follow Us On

ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjanmajra) ਦਾ ਪੈਰ ਫਿਸਲਣ ਕਾਰਨ ਗੱਜਣਮਾਜਰਾ ਜੇਲ੍ਹ ਵਿੱਚ ਫਰਸ਼ ਤੇ ਡਿੱਗ ਪਿਆ। ਇਸ ਕਾਰਨ ਉਸ ਨੂੰ ਅੱਜ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਅੱਜ ਉਸ ਨੂੰ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ। ਈਡੀ ਨੇ ਮੈਡੀਕਲ ਹਾਲਤ ਕਾਰਨ ਉਸ ਦੇ ਨਾ ਪੇਸ਼ ਹੋਣ ‘ਤੇ ਆਪਣਾ ਵਿਰੋਧ ਪ੍ਰਗਟਾਇਆ ਹੈ। ਇਸ ਤੇ ਅਦਾਲਤ ਨੇ ਮੈਡੀਕਲ ਸੁਪਰਡੈਂਟ ਦੀ ਨਿਗਰਾਨੀ ਹੇਠ ਬੋਰਡ ਬਣਾਉਣ ਦੇ ਹੁਕਮ ਦਿੱਤੇ ਹਨ। ਮੈਡੀਕਲ ਬੋਰਡ ਕੱਲ੍ਹ ਸਵੇਰੇ 10:30 ਵਜੇ ਤੱਕ ਜ਼ਿਲ੍ਹਾ ਅਦਾਲਤ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗਾ। ਜੇਕਰ ਉਹ ਫਿੱਟ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਦੁਪਹਿਰ 2 ਵਜੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਪਹਿਲਾਂ ਕਰਵਾਇਆ ਗਿਆ ਸੀ PGI ‘ਚ ਦਾਖ਼ਲ

ਇਸ ਤੋਂ ਪਹਿਲਾਂ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਪੀਜੀਆਈ ਵਿੱਚ ਵੀ ਭਰਤੀ ਕਰਵਾਇਆ ਗਿਆ ਸੀ। ਉਦੋਂ ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕੀਤੀ ਤਾਂ ਉਨ੍ਹਾਂ ਦੇ ਦਿਲ ਦੀ ਧੜਕਣ ਵਧ ਗਈ ਸੀ। ਇਸ ਤੋਂ ਬਾਅਦ ਉਹ ਘਬਰਾਹਟ ਮਹਿਸੂਸ ਕਰਨ ਲੱਗੇ। ਘਬਰਾਹਟ ਤੋਂ ਬਾਅਦ ਉਨ੍ਹਾਂ ਨੂੰ ਜਾਂਚ ਲਈ ਜਲੰਧਰ ਦੇ ਜਨਰਲ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੂੰ ਕਰੀਬ 36 ਘੰਟਿਆਂ ਬਾਅਦ ਪੀਜੀਆਈ ਤੋਂ ਛੁੱਟੀ ਮਿਲੀ ਸੀ।

ਅਮਰਗੜ੍ਹ ਸੀਟ ਤੋਂ ਵਿਧਾਇਕ ਹਨ ਗੱਜਣਮਾਜਰਾ

ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ ਵਿਧਾਇਕ ਹਨ। ਕੱਲ੍ਹ ਸ਼ਾਮ 5 ਵਜੇ ਸਿਵਲ ਹਸਪਤਾਲ ਵਿੱਚ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ। ਗ੍ਰਿਫਤਾਰੀ ਦੀ ਸੂਚਨਾ ਮਿਲਣ ਤੋਂ ਬਾਅਦ ‘ਆਪ’ ਦੇ ਕਈ ਵਰਕਰ ਈਡੀ ਦਫਤਰ ਦੇ ਬਾਹਰ ਇਕੱਠੇ ਹੋ ਗਏ ਸਨ। ਇਸ ਤੋਂ ਬਾਅਦ ਪੁਲਿਸ ਨੇ ਈਡੀ ਦਫ਼ਤਰ ਦੀ ਸੁਰੱਖਿਆ ਵੀ ਵਧਾ ਦਿੱਤੀ ਸੀ।