AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

AAP ਵਿਧਾਇਕ ਕੁਲਵੰਤ ਸਿੰਘ ਨੂੰ ਮਿਲੀ ਧਮਕੀ, ਵਿਦੇਸ਼ੀ ਨੰਬਰ ਤੋਂ ਲਗਾਤਾਰ ਆ ਰਹੀਆਂ ਕਾਲਾਂ

ਲੁਧਿਆਣਾ ਦੇ ਆਤਮ ਨਗਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਲਗਾਤਾਰ ਵਿਦੇਸ਼ੀ ਨਬਰਾਂ ਤੋਂ ਧਮਕੀ ਭਰੀਆਂ ਕਾਲਾਂ ਮਿਲ ਰਹੀਆਂ ਹਨ। ਜਿਸ ਤੋਂ ਬਾਅਦ ਸਿਆਸੀ ਗਲਿਆਰੀਆਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਦਿੰਦਿਆਂ ਵਿਧਾਇਕ ਨੂੰ ਪਿਛਲੇ ਕਰੀਬ 10 ਦਿਨਾਂ ਤੋਂ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਫੋਨ ਕਾਲਾਂ ਆ ਰਹੀਆਂ ਹਨ। ਜਿਸ ਤੋਂ ਬਾਅਦ ਮਾਮਲਾ ਪੁਲਿਸ ਤੱਕ ਪਹੁੰਚ ਗਿਆ ਹੈ।

AAP ਵਿਧਾਇਕ ਕੁਲਵੰਤ ਸਿੰਘ ਨੂੰ ਮਿਲੀ ਧਮਕੀ, ਵਿਦੇਸ਼ੀ ਨੰਬਰ ਤੋਂ ਲਗਾਤਾਰ ਆ ਰਹੀਆਂ ਕਾਲਾਂ
tv9-punjabi
| Published: 15 Feb 2026 18:58 PM IST

ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਧਾਇਕ ਦਾ ਕਹਿਣਾ ਹੈ ਕਿ ਪਿਛਲੇ 10 ਦਿਨਾਂ ਤੋਂ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਵਿਧਾਇਕ ਸਿੱਧੂ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਘਰ ਦੇ ਬਾਹਰ ਕਾਰ ਵਿੱਚ ਸਵਾਰ 4 ਨੌਜਵਾਨ ਰੇਕੀ ਕਰਦੇ ਹੋਏ ਵੀ ਨਜ਼ਰ ਆਏ।

ਪੁਲਿਸ ਕੋਲ ਪਹੁੰਚਿਆ ਮਾਮਲਾ

ਇਸ ਘਟਨਾ ਤੋਂ ਬਾਅਦ ਉਨ੍ਹਾਂ ਨੇ ਪੂਰੇ ਮਾਮਲੇ ਦੀ ਜਾਣਕਾਰੀ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਹੈ। ਸਿੱਧੂ ਦੇ ਮੁਤਾਬਕ ਧਮਕੀਆਂ ਮਿਲਣ ਤੋਂ ਬਾਅਦ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੇ ਘਰ ਦੇ ਬਾਹਰ ਵਾਧੂ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਨੂੰ ਮੈਟਲ ਡਿਟੈਕਟਰ ਵੀ ਦਿੱਤਾ ਗਿਆ ਸੀ ਅਤੇ ਘਰ ਵਿੱਚ ਆਉਣ ਵਾਲੇ ਹਰ ਵਿਅਕਤੀ ਦੀ ਜਾਂਚ ਤੋਂ ਬਾਅਦ ਹੀ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਜਾਂਦੀ ਸੀ।

ਹਾਲਾਂਕਿ ਕੁਝ ਸਮੇਂ ਬਾਅਦ ਪੁਲਿਸ ਵੱਲੋਂ ਇਹ ਸੁਰੱਖਿਆ ਪ੍ਰਬੰਧ ਹਟਾ ਦਿੱਤੇ ਗਏ। ਵਿਧਾਇਕ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨੂੰ ਵੀ ਜਾਣਕਾਰੀ ਦੇ ਦਿੱਤੀ ਹੈ।

ਵਿਧਾਇਕ ਅਸ਼ੋਕ ਪਰਾਸ਼ਰ ਉਰਫ਼ ਪੱਪੀ ਦੀ ਵਧਾਈ ਸੁਰੱਖਿਆ

ਸੂਤਰਾਂ ਮੁਤਾਬਕ ਇਸ ਵੇਲੇ ਵਿਧਾਇਕ ਨੂੰ ਕੋਈ ਵਾਧੂ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਗਈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਹੀ ਵਿਧਾਇਕ ਅਸ਼ੋਕ ਪਰਾਸ਼ਰ ਉਰਫ਼ ਪੱਪੀ ਦੀ ਸੁਰੱਖਿਆ ਵੀ ਸੁਰੱਖਿਆ ਏਜੰਸੀਆਂ ਵੱਲੋਂ ਮਿਲੇ ਇਨਪੁਟਾਂ ਦੇ ਬਾਅਦ ਵਧਾ ਦਿੱਤੀ ਗਈ ਹੈ।

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...