ਸ਼ਰਾਬ ਘੁਟਾਲੇ ਦਾ ਸੇਕ ਪੰਜਾਬ ਤੱਕ ਪਹੁੰਚਿਆ, AAP ਵਿਧਾਇਕ ਕੁਲਵੰਤ ਸਿੰਘ ਦੇ ਟਿਕਾਣਿਆਂ ਦੇ ED ਦਾ ਛਾਪਾ

Updated On: 

31 Oct 2023 11:36 AM

ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫਤਰਾਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਛਾਪੇਮਾਰੀ ਕੀਤੀ। ਅਧਿਕਾਰੀਆਂ ਵੱਲੋਂ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਇਹ ਛਾਪੇਮਾਰੀ ਕਿਸ ਮਾਮਲੇ ਵਿੱਚ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਦਿੱਲੀ ਦੀ ਸ਼ਰਾਬ ਨੀਤੀ ਦੇ ਮਾਮਲੇ ਵਿਚ ਕੀਤੀ ਜਾ ਰਹੀ ਹੈ। ਜਿਸ ਵਿੱਚ ਸ਼ਰਾਬ ਦੇ ਠੇਕੇਦਾਰਾਂ ਨਾਲ ਉਸ ਦੀ ਸ਼ਮੂਲੀਅਤ ਦਾ ਸ਼ੱਕ ਹੈ।

ਸ਼ਰਾਬ ਘੁਟਾਲੇ ਦਾ ਸੇਕ ਪੰਜਾਬ ਤੱਕ ਪਹੁੰਚਿਆ, AAP ਵਿਧਾਇਕ ਕੁਲਵੰਤ ਸਿੰਘ ਦੇ ਟਿਕਾਣਿਆਂ ਦੇ ED ਦਾ ਛਾਪਾ

'ਆਪ' ਵਿਧਾਇਕ ਕੁਲਵੰਤ ਸਿੰਘ ਤੋਂ ਮਨੀ ਲਾਂਡਰਿੰਗ ਮਾਮਲੇ 'ਚ ਈਡੀ ਦੀ ਪੁੱਛਗਿੱਛ; ਦਿੱਲੀ ਸ਼ਰਾਬ ਘੁਟਾਲੇ ਵਿੱਚ ਵੀ ਆ ਚੁੱਕਾ ਹੈ ਨਾਂ

Follow Us On

ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫਤਰਾਂ ‘ਤੇ ਛਾਪੇਮਾਰੀ ਕੀਤੀ। ਮੁਹਾਲੀ ਤੋਂ ਇਲਾਵਾ ਪੰਜਾਬ ਅਤੇ ਰਾਜਸਥਾਨ ਵਿੱਚ 12 ਥਾਵਾਂ ਤੇ ਇੱਕੋ ਸਮੇਂ ਈਡੀ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਅਧਿਕਾਰੀਆਂ ਵੱਲੋਂ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਇਹ ਛਾਪੇਮਾਰੀ ਕਿਸ ਮਾਮਲੇ ਵਿੱਚ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਦਿੱਲੀ ਦੀ ਸ਼ਰਾਬ ਨੀਤੀ ਦੇ ਮਾਮਲੇ ਵਿਚ ਕੀਤੀ ਜਾ ਰਹੀ ਹੈ। ਜਿਸ ਵਿੱਚ ਸ਼ਰਾਬ ਦੇ ਠੇਕੇਦਾਰਾਂ ਨਾਲ ਉਸ ਦੀ ਸ਼ਮੂਲੀਅਤ ਦਾ ਸ਼ੱਕ ਹੈ।

ਮੁਹਾਲੀ ਵਿੱਚ ਜਿੱਥੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰ ਵਿੱਚ ਦਸਤਾਵੇਜ਼ਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਥਿਤ ਵਿਧਾਇਕ ਦੀ ਭਾਈਵਾਲੀ ਫਰਮ ‘ਤੇ ਵੀ ਈਡੀ ਦੀਆਂ ਟੀਮਾਂ ਪਹੁੰਚ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਮੁਹਾਲੀ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਦੇ ਨਾਲ-ਨਾਲ ਰਾਜਸਥਾਨ ਦੇ ਸ੍ਰੀ ਗੰਗਾਨਗਰ ਸਮੇਤ ਪੂਰੇ ਪੰਜਾਬ ਵਿੱਚ ਤਲਾਸ਼ੀ ਜਾਰੀ ਹੈ। ਇਸ ਦੌਰਾਨ ਮੁਹਾਲੀ ਦਾ ਵੱਡਾ ਸੀਏ ਵੀ ਈਡੀ ਦੇ ਰਡਾਰ ਤੇ ਹੈ।

ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਟਵੀਟ ਕੀਤਾ ਕਿ ਦਿੱਲੀ ਅਤੇ ਪੰਜਾਬ ਵਿੱਚ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਕੁਲਵੰਤ ਸਿੰਘ ‘ਤੇ ਛਾਪੇਮਾਰੀ ਕੀਤੀ ਗਈ ਹੈ। ਅਰਵਿੰਦ ਕੇਜਰੀਵਾਲ ਨੂੰ ਸੰਮਨ ਕਰਨ ਤੋਂ ਬਾਅਦ ਈਡੀ ਨੇ ਸ਼ਰਾਬ ਘੁਟਾਲੇ ਦੇ ਪੰਜਾਬ ਲਿੰਕ ਦੀ ਖੋਜ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਬਕਾਰੀ ਨੀਤੀ ਵਿੱਚ 550 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕਰਨ ਲਈ ਇਹ ਕਾਰਵਾਈ ਜ਼ਰੂਰੀ ਹੈ। ਜਿਸ ਵਿੱਚ ਮੁੱਖ ਦੋਸ਼ੀ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਆਬਕਾਰੀ ਮੰਤਰੀ ਹਰਪਾਲ ਚੀਮਾ ਹਨ। ਇਸ ਘੁਟਾਲੇ ਦਾ ਫਾਇਦਾ ਆਮ ਆਦਮੀ ਪਾਰਟੀ ਨੂੰ ਹੋਇਆ ਹੈ।

ਰਾਜਪਾਲ ਨੇ ਵੀ ਸਵਾਲ ਉਠਾਏ

ਹਾਲ ਹੀ ‘ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਇਕ ਕੁਲਵੰਤ ਸਿੰਘ ਦੇ ਜੇਐੱਲਪੀਐੱਲ ਦੇ ਦੋ ਪ੍ਰੋਜੈਕਟਾਂ ‘ਤੇ ਸਵਾਲ ਚੁੱਕੇ ਸਨ। ਉਨ੍ਹਾਂ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਜਵਾਬ ਮੰਗਿਆ ਸੀ। ਉਨ੍ਹਾਂ ਇਲਜ਼ਾਮ ਲਾਇਆ ਸੀ ਕਿ ਉਨ੍ਹਾਂ ਦੇ ਹੀ ਵਿਧਾਇਕ ਨਿਯਮਾਂ ਦੀ ਉਲੰਘਣਾ ਕਰਕੇ ਰੀਅਲ ਅਸਟੇਟ ਦਾ ਕਾਰੋਬਾਰ ਕਰ ਰਹੇ ਹਨ।

ED ਨੇ ਕੇਜਰੀਵਾਲ ਨੂੰ ਵੀ ਨੋਟਿਸ ਜਾਰੀ ਕੀਤਾ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਕੱਲ੍ਹ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਸੀ। ਅਦਾਲਤ ਨੇ ਅਗਲੇ 6 ਮਹੀਨਿਆਂ ਵਿੱਚ ਇਸ ਮਾਮਲੇ ਦੀ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਅੱਜ ਮੁਹਾਲੀ ਵਿੱਚ ਈਡੀ ਦੀ ਇਹ ਵੱਡੀ ਕਾਰਵਾਈ ਹੈ।

ਕੁਲਵੰਤ ਸਿੰਘ ਪੰਜਾਬ ਦੇ ਸਭ ਤੋਂ ਅਮੀਰ ਵਿਧਾਇਕ ਹਨ

ਆਮ ਆਦਮੀ ਪਾਰਟੀ ਦੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਪੰਜਾਬ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀਆਂ ਵਿੱਚੋਂ ਇੱਕ ਹਨ। ਪੰਜਾਬ ਵਿਧਾਨ ਸਭਾ ਦੇ ਸਭ ਤੋਂ ਅਮੀਰ ਵਿਧਾਇਕਾਂ ਵਿੱਚ ਉਨ੍ਹਾਂ ਦਾ ਨਾਂ ਸਭ ਤੋਂ ਉੱਪਰ ਹੈ। ਈਡੀ ਨੇ ਮੋਹਾਲੀ ਦੇ ਸੈਕਟਰ 71 ਸਥਿਤ ਕੁਲਵੰਤ ਸਿੰਘ ਦੇ ਘਰ ਛਾਪਾ ਮਾਰਿਆ ਹੈ।