ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

MLA ਕੁੰਵਰ ਵਿਜੇ ਪ੍ਰਤਾਪ ਨੂੰ AAP ਨੇ ਦਿਖਾਇਆ ਬਾਹਰ ਦਾ ਰਾਹ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਲਿਆ ਫੈਸਲਾ

ਆਮ ਆਦਮੀ ਪਾਰਟੀ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਉਹ ਅੰਮ੍ਰਿਤਸਰ ਉੱਤਰੀ ਤੋਂ ਮੌਜੂਦਾ ਵਿਧਾਇਕ ਹਨ। ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਬਾਹਰ ਦਾ ਰਾਹ ਦਿਖਾਇਆ ਗਿਆ ਹੈ। ਪਿਛਲੇ ਲੰਬੇ ਸਮੇਂ ਤੋਂ ਉਹ ਪਾਰਟੀ ਖਿਲਾਫ਼ ਬਿਆਨ ਦਿੰਦੇ ਨਜ਼ਰ ਆ ਰਹੇ ਸਨ, ਜਿਸ ਦੇ ਚੱਲਦਿਆਂ ਹੁਣ ਪਾਰਟੀ ਨੇ ਇਹ ਫੈਸਲਾ ਲਿਆ ਹੈ।

MLA ਕੁੰਵਰ ਵਿਜੇ ਪ੍ਰਤਾਪ ਨੂੰ AAP ਨੇ ਦਿਖਾਇਆ ਬਾਹਰ ਦਾ ਰਾਹ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਲਿਆ ਫੈਸਲਾ
(ਕੁੰਵਰ ਵਿਜੇ ਪ੍ਰਤਾਪ) Image Source: Twitter
Follow Us
lalit-sharma
| Updated On: 29 Jun 2025 11:56 AM IST

ਆਮ ਆਦਮੀ ਪਾਰਟੀ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਉਹ ਅੰਮ੍ਰਿਤਸਰ ਉੱਤਰੀ ਤੋਂ ਮੌਜੂਦਾ ਵਿਧਾਇਕ ਹਨ। ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਬਾਹਰ ਦਾ ਰਾਹ ਦਿਖਾਇਆ ਗਿਆ ਹੈ। ਉਨ੍ਹਾਂ ਨੂੰ 5 ਸਾਲ ਲਈ ਪਾਰਟੀ ‘ਚੋਂ ਬਾਹਰ ਕੱਢਿਆ ਗਿਆ ਹੈ। ਪਿਛਲੇ ਲੰਬੇ ਸਮੇਂ ਤੋਂ ਉਹ ਪਾਰਟੀ ਖਿਲਾਫ਼ ਬਿਆਨ ਦਿੰਦੇ ਨਜ਼ਰ ਆ ਰਹੇ ਸਨ, ਜਿਸ ਦੇ ਚੱਲਦਿਆਂ ਹੁਣ ਪਾਰਟੀ ਨੇ ਇਹ ਫੈਸਲਾ ਲਿਆ ਹੈ।

ਦੱਸ ਦੇਈਏ ਕਿ ਹਾਲ ਹੀ ‘ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠਿਆ ਖਿਲਾਫ਼ ਕਾਰਵਾਈ ‘ਤੇ ਵੀ ਸਵਾਲ ਚੁੱਕੇ ਸਨ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਮਜੀਠਿਆ ਜੇਲ੍ਹ ‘ਚ ਸਨ ਤਾਂ ਭਗਵੰਤ ਮਾਨ ਸਰਕਾਰ ਨੇ ਜਾਂਚ ਨਹੀਂ ਕੀਤੀ ਤੇ ਜ਼ਮਾਨਤ ਕਰਵਾ ਦਿੱਤੀ। ਉਸ ਸਮੇਂ ਸਰਕਾਰ ਨਹੀਂ ਕੋਈ ਰਿਮਾਂਡ ਨਹੀਂ ਲਿਆ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਤੜਕੇ ਕਿਸੇ ਦੇ ਘਰ ਰੇਡ ਕਰਨਾ ਨੀਤੀ ਦੇ ਵਿਰੁੱਧ ਹੈ।

ਕੁੰਵਰ ਵਿਜੇ ਨੇ ਪਾਰਟੀ ਤੋਂ ਬਾਹਰ ਕੱਢੇ ਜਾਣ ਤੋਂ ਤੁਰੰਤ ਬਾਅਦ ਕੀਤੀ ਪੋਸਟ

IG ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, AAP ‘ਚ ਹੋਏ ਸਨ ਸ਼ਾਮਲ

ਕੁੰਵਰ ਵਿਜੇ ਪ੍ਰਤਾਪ ਸਿੰਘ ਗੋਪਾਲਗੰਜ ਦੇ ਸਿੱਧਵਾਲੀਆ ਬਲਾਕ ਦੇ ਪਿੰਡ ਕਾਰਸਘਾਟ ਦੇ ਰਹਿਣ ਵਾਲੇ ਹਨ। ਉਹ ਪੰਜਾਬ ਵਿੱਚ ਆਈਜੀ ਦੇ ਅਹੁਦੇ ਤੋਂ ਵੀਆਰਐਸ ਲੈ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪ੍ਰੇਰਿਤ ਹੋ ਕੇ ਉਹ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਰੇ ਅਤੇ ਜਿੱਤ ਦਰਜ ਕੀਤੀ।

ਕੁੰਵਰ ਵਿਜੇ ਪ੍ਰਤਾਪ ਸਿੰਘ ਬੇਅਦਬੀ ਮਾਮਲੇ ਵਿੱਚ ਐਸਆਈਟੀ ਅਧਿਕਾਰੀ ਸਨ। ਫਿਰ ਉਨ੍ਹਾਂ ਨੇ ਰਿਪੋਰਟ ਬਣਾ ਕੇ ਸਰਕਾਰ ਨੂੰ ਕਾਰਵਾਈ ਲਈ ਭੇਜ ਦਿੱਤੀ, ਪਰ ਜਦੋਂ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੇ ਕੋਈ ਕਾਰਵਾਈ ਨਹੀਂ ਕੀਤੀ ਤਾਂ ਉਨ੍ਹਾਂ ਨੇ 9 ਅਪ੍ਰੈਲ 2021 ਨੂੰ ਆਈਜੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੁੰਵਰ ਵਿਜੇ ਪ੍ਰਤਾਪ ਸਿੰਘ ਅਕਸਰ ਆਪਣੀ ਹੀ ਸਰਕਾਰ ਤੇ ਨਿਸ਼ਾਨਾ ਸਾਧਦੇ ਰਹੇ। ਕਦੇ ਵਿਕਾਸ ਦੇ ਮੁੱਦੇ ਤੇ ਅਤੇ ਕਦੇ ਬੇਅਦਬੀ ਦੇ ਮਾਮਲਿਆਂ ਤੇ ਆਪਣੀ ਹੀ ਸਰਕਾਰ ਨੂੰ ਘੇਰਦੇ ਸਨ।

ਵਿਧਾਨਸਭਾ ‘ਚ ਵੀ ਵਿਜੇ ਪ੍ਰਤਾਪ ਚੁੱਕਦੇ ਰਹੇ ਸਨ ਸਵਾਲ

ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਜਿਸ ਤਰੀਕੇ ਨਾਲ ਪੁਲਿਸ ਦੀ ਨੌਕਰੀ ਦੌਰਾਨ ਪੁਲਿਸ ਦੀ ਕਾਰਜਪ੍ਰਣਾਲੀ ਤੇ ਸਵਾਲ ਚੁੱਕਦੇ ਰਹਿੰਦੇ ਸਨ, ਉਸੇ ਤਰਾਂ ਉਨ੍ਹਾਂ ਵਲੋਂ ਵਿਧਾਇਕ ਬਣਨ ਤੋਂ ਬਾਅਦ ਅਸਿੱਧੇ ਤੌਰ ਤੇ ਆਪਣੀ ਹੀ ਸਰਕਾਰ ਤੇ ਸਵਾਲ ਚੁੱਕੇ ਜਾਂਦੇ ਰਹੇ ਹਨ। ਕੁੰਵਰ ਵਿਧਾਨਸਭਾ ਦੇ ਅੰਦਰ ਵੀ ਕਈ ਅਹਿਮ ਮੁੱਦਿਆਂ ਤੇ ਸਰਕਾਰ ਤੋਂ ਜਵਾਬ ਮੰਗਦੇ ਰਹੇ ਸਨ।

PM ਦੇ ਸਾਹਮਣੇ 'ਵਿਕਸਤ ਭਾਰਤ ਯੰਗ ਲੀਡਰਜ਼' ਡਾਇਲਾਗ 'ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ
PM ਦੇ ਸਾਹਮਣੇ 'ਵਿਕਸਤ ਭਾਰਤ ਯੰਗ ਲੀਡਰਜ਼' ਡਾਇਲਾਗ 'ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ...
Pariksha Pe Charcha 2026: PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤਾ ਪ੍ਰੀਖਿਆ ਦੌਰਾਨ ਤਣਾਅ ਘੱਟ ਕਰਨ ਦਾ ਮੰਤਰ
Pariksha Pe Charcha 2026: PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤਾ ਪ੍ਰੀਖਿਆ ਦੌਰਾਨ ਤਣਾਅ ਘੱਟ ਕਰਨ ਦਾ ਮੰਤਰ...
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ...
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ...
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ...
Rahul Gandhi in Lok Sabha: ਲੋਕਸਭਾ 'ਚ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਦੀ ਹੱਥ ਨਾ ਮਿਲਾਉਣ 'ਤੇ ਤਿੱਖੀ ਬਹਿਸ
Rahul Gandhi in Lok Sabha: ਲੋਕਸਭਾ 'ਚ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਦੀ ਹੱਥ ਨਾ ਮਿਲਾਉਣ 'ਤੇ ਤਿੱਖੀ ਬਹਿਸ...
ਮਾਂ ਵੈਸ਼ਨੋ ਦੇਵੀ ਦਰਬਾਰ 'ਚ ਬਦਲਿਆ ਮੌਸਮ ਦਾ ਮਿਜ਼ਾਜ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, ਦੇਖੋ LIVE ਤਸਵੀਰਾਂ
ਮਾਂ ਵੈਸ਼ਨੋ ਦੇਵੀ ਦਰਬਾਰ 'ਚ ਬਦਲਿਆ ਮੌਸਮ ਦਾ ਮਿਜ਼ਾਜ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, ਦੇਖੋ LIVE ਤਸਵੀਰਾਂ...
India-US Trade Deal: ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ 3 ਦਿਨਾਂ ਦਾ ਅਮਰੀਕਾ ਦੌਰਾ
India-US Trade Deal: ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ 3 ਦਿਨਾਂ ਦਾ ਅਮਰੀਕਾ ਦੌਰਾ...
ਪ੍ਰਧਾਨ ਮੰਤਰੀ ਦੀ ਫੇਰੀ ਨੇ ਮੁੜ ਛੇੜੀ 'ਡੇਰਾ ਪਾਲੀਟਿਕਸ' ਦੀ ਚਰਚਾ, ਕਿਹੜੀਆਂ ਸੀਟਾਂ 'ਤੇ ਕਿੰਨਾ ਪੈਂਦਾ ਹੈ ਅਸਰ? ਜਾਣੋ
ਪ੍ਰਧਾਨ ਮੰਤਰੀ ਦੀ ਫੇਰੀ ਨੇ ਮੁੜ ਛੇੜੀ 'ਡੇਰਾ ਪਾਲੀਟਿਕਸ' ਦੀ ਚਰਚਾ, ਕਿਹੜੀਆਂ ਸੀਟਾਂ 'ਤੇ ਕਿੰਨਾ ਪੈਂਦਾ ਹੈ ਅਸਰ? ਜਾਣੋ...