ਮਨਜਿੰਦਰ ਸਿੰਘ ਲਾਲਪੁਰਾ ਨੂੰ HC ਤੋਂ ਮਿਲੀ ਰਾਹਤ, ਹੋਠਲੀ ਅਦਾਲਤ ਨੇ ਸੁਣਾਈ ਸੀ 4 ਸਾਲ ਦੀ ਸਜ਼ਾ

Updated On: 

30 Mar 2026 22:36 PM IST

ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੀ ਸਜ਼ਾ ਦਾ ਫੈਸਲਾ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਪੀੜਤ ਪੱਖ 'ਤੇ ਦੋਸ਼ੀ ਪੱਖ ਵਿੱਚ ਸਮਝੌਤਾ ਹੋਣ ਤੇ ਇਹ ਫੈਸਲਾ ਸੁਣਾਇਆ ਹੈ। ਮਨਜਿੰਦਰ ਸਿੰਘ ਲਾਲਪੁਰਾ ਸਮੇਤ ਹੋਰਾਂ ਨੂੰ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ। 2013 ਵਿੱਚ ਮਹਿਲਾ ਨਾਲ ਛੇੜਛਾੜ ਮਾਮਲੇ ਵਿੱਚ ਹੇਠਲੀ ਅਦਾਲਤ ਨੇ 4 ਸਾਲ ਦੀ ਸਜ਼ਾ ਸੁਣਾਈ ਸੀ।

ਮਨਜਿੰਦਰ ਸਿੰਘ ਲਾਲਪੁਰਾ ਨੂੰ HC ਤੋਂ ਮਿਲੀ ਰਾਹਤ, ਹੋਠਲੀ ਅਦਾਲਤ ਨੇ ਸੁਣਾਈ ਸੀ 4 ਸਾਲ ਦੀ ਸਜ਼ਾ

ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੀ ਸਜ਼ਾ ਦਾ ਫੈਸਲਾ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਪੀੜਤ ਪੱਖ ‘ਤੇ ਦੋਸ਼ੀ ਪੱਖ ਵਿੱਚ ਸਮਝੌਤਾ ਹੋਣ ਤੇ ਇਹ ਫੈਸਲਾ ਸੁਣਾਇਆ ਹੈ। ਮਨਜਿੰਦਰ ਸਿੰਘ ਲਾਲਪੁਰਾ ਸਮੇਤ ਹੋਰਾਂ ਨੂੰ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ। 2013 ਵਿੱਚ ਮਹਿਲਾ ਨਾਲ ਛੇੜਛਾੜ ਮਾਮਲੇ ਵਿੱਚ ਹੇਠਲੀ ਅਦਾਲਤ ਨੇ 4 ਸਾਲ ਦੀ ਸਜ਼ਾ ਸੁਣਾਈ ਸੀ।

ਜਾਣੋ ਕੀ ਹੈ ਪੂਰਾ ਮਾਮਲਾ

ਇਹ ਮਾਮਲਾ 4 ਮਾਰਚ 2013 ਦਾ ਹੈ। ਪਿੰਡ ਉਸਮਾਂ ਦੀ ਲੜਕੀ ਹਰਬਿੰਦਰ ਕੌਰ ਆਪਣੇ ਪਿਤਾ ਕਸ਼ਮੀਰ ਸਿੰਘ ਤੇ ਪਰਿਵਾਰਕ ਮੈਂਬਰਾਂ ਸਮੇਤ ਵਿਆਹ ਸਮਾਗਮ ਚ ਜਾ ਰਹੀ ਸੀ। ਉਹ ਪੈਲੇਸ ਚ ਪਹੁੰਚੀ ਤਾਂ ਉਸ ਸਮੇਂ ਟੈਕਸੀ ਚਾਲਕ ਰਹੇ ਮਨਜਿੰਦਰ ਸਿੰਘ ਲਾਲਪੁਰਾ ਦੁਆਰਾ ਹਰਬਿੰਦਰ ਕੌਰ ਦੇ ਨਾਲ ਕਥਿਤ ਤੌਰ ਤੇ ਛੇੜਛਾੜ ਕੀਤੀ ਗਈ। ਵਿਰੋਧ ਕਰਨ ਦੇ ਟੈਕਸੀ ਚਾਲਕ ਨੇ ਉਸ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸੜਕ ਵਿਚਕਾਰ ਲੜਕੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਭੱਖ ਗਿਆ ਸੀ। ਇਸ ਮਾਮਲੇ ਚ ਕੋਰਟ ਨੇ ਵੀ ਨੋਟਿਸ ਲਿਆ ਸੀ ਤੇ ਪੀੜਤ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ। ਮਨਜਿੰਦਰ ਸਿੰਘ ਲਾਲਪੁਰਾ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ। ਐਡੀਸ਼ਲਨ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ 10 ਸਤੰਬਰ ਨੂੰ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ, ਉਨ੍ਹਾਂ ਨੂੰ ਹਿਰਾਸਤ ਚ ਲੈਣ ਦੇ ਹੁਕਮ ਦਿੱਤੇ ਸਨ।

Follow Us
Related Stories
ਸੂਬੇ ‘ਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’, ਆਮਦਨ ਦੁੱਗਣੀ ਕਰਨ ਲਈ CM ਮਾਨ ਦਾ ਵੱਡਾ ਪਲਾਨ
ਪੰਜਾਬ ਦੇ ਖੇਤਾਂ ‘ਚ ਫਿਰ ਲੱਗੀ ਅੱਗ: ਕਣਕ ਦੀ ਪਰਾਲੀ ਸਾੜਨ ਦੇ 44 ਮਾਮਲੇ ਦਰਜ, ਜ਼ਹਿਰੀਲੀ ਹੋਈ ਹਵਾ; ਮੰਡੀ ਗੋਬਿੰਦਗੜ੍ਹ ਦਾ AQI ਖਰਾਬ
‘ਲਾਰੈਂਸ ਆਫ਼ ਪੰਜਾਬ’ ਸੀਰੀਜ਼ ਦਾ ਮਾਮਲਾ ਹਾਈ ਕੋਰਟ ਪਹੁੰਚਿਆ: ਕਾਂਗਰਸ ਪ੍ਰਧਾਨ ਵੜਿੰਗ ਨੇ ਦਾਇਰ ਕੀਤੀ ਪਟੀਸ਼ਨ, ਜਤਾਇਆ ਇਤਰਾਜ਼
ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ
ਢੀਂਡਸਾ ਦਾ SAD ਪੁਨਰ ਸੁਰਜੀਤ ਛੱਡਣ ਦੀਆਂ ਚਰਚਾਵਾਂ ‘ਤੇ ਬਿਆਨ, ਕਿਹਾ: ਅਸੀਂ ਪਾਰਟੀ ਖੜ੍ਹੀ ਕੀਤੀ, ਪਿੱਠ ਨਹੀਂ ਦਿਖਾ ਸਕਦੇ
ਮੋਗਾ ਪੁਲਿਸ ਦਾ ਨਸ਼ਿਆਂ ਖਿਲਾਫ ਸਰਚ ਆਪ੍ਰੇਸ਼ਨ, DGP ਦੇ ਨਿਰਦੇਸ਼ਾਂ ‘ਤੇ ਕਾਰਵਾਈ; ਟੀਮਾਂ ਨੇ ਹੌਟ ਸਪਾਟ ਇਲਾਕਿਆਂ ‘ਚ ਚੈਕਿੰਗ ਮੁਹਿੰਮ ਚਲਾਈ