AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਾਇਲ ‘ਚ ਵਿਧਾਇਕ ਗਿਆਸਪੁਰਾ ਨੇ ਸਰਕਾਰੀ ਦਫ਼ਤਰ ‘ਚ ਮਾਰੀ ਰੇਡ, 1 ਵਜੇ ਤੱਕ ਸਟਾਫ਼ ਰਿਹਾ ਗ਼ੈਰ-ਹਾਜ਼ਰ; ਲਗਾਈ ਕਲਾਸ

ਲੁਧਿਆਣਾ ਦੇ ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸੋਮਵਾਰ ਨੂੰ ਪੂਰੇ ਐਕਸ਼ਨ ਮੋਡ ਵਿੱਚ ਨਜ਼ਰ ਆਏ। ਵਿਧਾਇਕ ਗਿਆਸਪੁਰਾ ਵੱਲੋਂ ਪਾਇਲ ਸਥਿਤ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਸਹਿਕਾਰੀ ਸਭਾਵਾਂ (ਕੋਆਪ੍ਰੇਟਿਵ ਸੋਸਾਇਟੀਜ਼) ਦੇ ਦਫ਼ਤਰਾਂ ਵਿੱਚ ਅਚਨਚੇਤ ਛਾਪੇਮਾਰੀ ਕੀਤੀ ਗਈ।

ਪਾਇਲ 'ਚ ਵਿਧਾਇਕ ਗਿਆਸਪੁਰਾ ਨੇ ਸਰਕਾਰੀ ਦਫ਼ਤਰ 'ਚ ਮਾਰੀ ਰੇਡ, 1 ਵਜੇ ਤੱਕ ਸਟਾਫ਼ ਰਿਹਾ ਗ਼ੈਰ-ਹਾਜ਼ਰ; ਲਗਾਈ ਕਲਾਸ
rajinder-arora-ludhiana
| Updated On: 02 Nov 2026 23:40 PM IST
Share

ਲੁਧਿਆਣਾ ਦੇ ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸੋਮਵਾਰ ਨੂੰ ਪੂਰੇ ਐਕਸ਼ਨ ਮੋਡ ਵਿੱਚ ਨਜ਼ਰ ਆਏ। ਵਿਧਾਇਕ ਗਿਆਸਪੁਰਾ ਵੱਲੋਂ ਪਾਇਲ ਸਥਿਤ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਸਹਿਕਾਰੀ ਸਭਾਵਾਂ (ਕੋਆਪ੍ਰੇਟਿਵ ਸੋਸਾਇਟੀਜ਼) ਦੇ ਦਫ਼ਤਰਾਂ ਵਿੱਚ ਅਚਨਚੇਤ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਸਰਕਾਰੀ ਕੰਮਕਾਜ, ਮੁਲਾਜ਼ਮਾਂ ਦੀ ਹਾਜ਼ਰੀ ਅਤੇ ਰਿਕਾਰਡ ਦੀ ਬਾਰੀਕੀ ਨਾਲ ਪੜਤਾਲ ਕੀਤੀ ਗਈ। ਜਾਂਚ ਦੌਰਾਨ ਦੋਵਾਂ ਦਫ਼ਤਰਾਂ ਵਿੱਚ ਪ੍ਰਸ਼ਾਸਨਿਕ ਕਾਰਜਪ੍ਰਣਾਲੀ ਦੀਆਂ ਅਜਿਹੀਆਂ ਵੱਡੀਆਂ ਖ਼ਾਮੀਆਂ ਅਤੇ ਲਾਪਰਵਾਹੀਆਂ ਬੇਨਕਾਬ ਹੋਈਆਂ, ਜਿਨ੍ਹਾਂ ਨੇ ਸਰਕਾਰੀ ਤੰਤਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਸਵੇਰੇ 11 ਵਜੇ ਤੱਕ ਸਮੁੱਚਾ ਸਟਾਫ਼ ਗ਼ਾਇਬ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸਭ ਤੋਂ ਪਹਿਲਾਂ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਦਫ਼ਤਰ ਪੁੱਜੇ। ਇੱਥੇ ਸਵੇਰੇ ਕਰੀਬ 11 ਵਜੇ ਤੱਕ ਕੋਈ ਵੀ ਜ਼ਿੰਮੇਵਾਰ ਅਧਿਕਾਰੀ ਜਾਂ ਕਰਮਚਾਰੀ ਆਪਣੀ ਡਿਊਟੀ ‘ਤੇ ਮੌਜੂਦ ਨਹੀਂ ਸੀ। ਹੈਰਾਨੀ ਦੀ ਹੱਦ ਉਸ ਵੇਲੇ ਪਾਰ ਹੋ ਗਈ ਜਦੋਂ ਦਫ਼ਤਰ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਲਗਾਉਣ ਵਾਲਾ ਰਜਿਸਟਰ ਤੱਕ ਮੌਜੂਦ ਨਹੀਂ ਮਿਲਿਆ।

ਕਰੀਬ 11 ਵਜੇ ਜਦੋਂ ਇੱਕ ਮੁਲਾਜ਼ਮ ਦਫ਼ਤਰ ਪਹੁੰਚਿਆ ਤਾਂ ਉਸ ਕੋਲੋਂ ਰਜਿਸਟਰ ਬਾਰੇ ਪੁੱਛੇ ਜਾਣ ‘ਤੇ ਉਸ ਨੇ ਦੱਸਿਆ ਕਿ ਸਟਾਫ਼ ਹਾਜ਼ਰੀ ਰਜਿਸਟਰ ਆਪਣੇ ਨਾਲ ਹੀ ਲੈ ਜਾਂਦਾ ਹੈ। ਮੁਲਾਜ਼ਮ ਦੇ ਇਸ ਗ਼ੈਰ-ਜ਼ਿੰਮੇਵਾਰਾਨਾ ਜਵਾਬ ‘ਤੇ ਵਿਧਾਇਕ ਨੇ ਸਖ਼ਤ ਨਾਰਾਜ਼ਗੀ ਜਤਾਈ।

ਝੋਨੇ ਦੇ ਸੀਜ਼ਨ ਦੌਰਾਨ ਅਫ਼ਸਰਾਂ ਦੀ ਅਣਗਹਿਲੀ

ਵਿਧਾਇਕ ਨੇ ਕਿਹਾ ਕਿ ਇਸ ਵੇਲੇ ਦਾਣਾ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਅਹਿਮ ਸੀਜ਼ਨ ਚੱਲ ਰਿਹਾ ਹੈ। ਅਜਿਹੇ ਨਾਜ਼ੁਕ ਸਮੇਂ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਸਰਕਾਰੀ ਵਿਭਾਗਾਂ ਦੇ ਪੂਰਨ ਸਹਿਯੋਗ ਅਤੇ ਅਗਵਾਈ ਦੀ ਸਖ਼ਤ ਲੋੜ ਹੁੰਦੀ ਹੈ, ਪ੍ਰੰਤੂ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਦਾ ਦਫ਼ਤਰਾਂ ਵਿੱਚੋਂ ਗ਼ੈਰ-ਹਾਜ਼ਰ ਰਹਿਣਾ ਸ਼ਰਮਨਾਕ ਹੈ। ਵਿਧਾਇਕ ਨੇ ਮੌਕੇ ਤੋਂ ਹੀ ਡੀ.ਐੱਫ.ਐੱਸ.ਓ. (DFSO) ਨੂੰ ਫ਼ੋਨ ਮਿਲਾ ਕੇ ਸਮੁੱਚੀ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਸਖ਼ਤ ਸ਼ਬਦਾਂ ਵਿੱਚ ਜਵਾਬਤਲਬੀ ਕਰਦਿਆਂ ਲਾਪਰਵਾਹ ਸਟਾਫ਼ ਖ਼ਿਲਾਫ਼ ਤੁਰੰਤ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ।

ਵਿਧਾਇਕ ਗਿਆਸਪੁਰਾ ਨੇ ਦੋ-ਟੂਕ ਆਖਿਆ ਕਿ ਅਜਿਹੇ ਲਾਪਰਵਾਹ ਕਰਮਚਾਰੀ ਸਰਕਾਰ ਦੇ ਲੋਕ-ਪੱਖੀ ਅਕਸ ਨੂੰ ਢਾਹ ਲਾਉਂਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਆਮ ਲੋਕਾਂ ਦੀ ਖੱਜਲ-ਖ਼ੁਆਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਰਕਾਰੀ ਦਫ਼ਤਰਾਂ ਅੰਦਰ ਕਿਸੇ ਵੀ ਮੁਲਾਜ਼ਮ ਦੀ ਮਨਮਰਜ਼ੀ ਹਰਗਿਜ਼ ਨਹੀਂ ਚੱਲਣ ਦਿੱਤੀ ਜਾਵੇਗੀ।

ਸਹਿਕਾਰੀ ਵਿਭਾਗ ‘ਚ ਵੀਡੀਓ ਕਾਲ ਰਾਹੀਂ ਲੱਗ ਰਹੀ ਸੀ ਹਾਜ਼ਰੀ

ਇਸ ਮਗਰੋਂ ਵਿਧਾਇਕ ਗਿਆਸਪੁਰਾ ਸਹਿਕਾਰੀ ਸਭਾਵਾਂ ਦੇ ਦਫ਼ਤਰ ਪੁੱਜੇ, ਜਿੱਥੇ ਹਾਜ਼ਰੀ ਪ੍ਰਣਾਲੀ ਦਾ ਹੋਰ ਵੀ ਹਾਸੋਹੀਣਾ ਅਤੇ ਗ਼ੈਰ-ਕਾਨੂੰਨੀ ਢੰਗ ਸਾਹਮਣੇ ਆਇਆ। ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਆਪਣੀ ਰੋਜ਼ਾਨਾ ਹਾਜ਼ਰੀ ਦਾ ਕੋਈ ਵੀ ਪੁਖ਼ਤਾ ਰਿਕਾਰਡ ਪੇਸ਼ ਨਾ ਕਰ ਸਕੇ। ਜਦੋਂ ਵਿਧਾਇਕ ਨੇ ਸੰਬੰਧਤ ਏ.ਆਰ. (ਸਹਾਇਕ ਰਜਿਸਟਰਾਰ) ਦੀ ਹਾਜ਼ਰੀ ਸਬੰਧੀ ਪੁੱਛਗਿੱਛ ਕੀਤੀ ਤਾਂ ਦਫ਼ਤਰੀ ਅਮਲੇ ਨੇ ਦੱਸਿਆ ਕਿ ਉਨ੍ਹਾਂ ਦੀ ਹਾਜ਼ਰੀ ਵੀਡੀਓ ਕਾਲ ਰਾਹੀਂ ਲਗਾਈ ਜਾਂਦੀ ਹੈ।

ਇਸ ਗ਼ੈਰ-ਸੰਜੀਦਾ ਕਾਰਜਪ੍ਰਣਾਲੀ ‘ਤੇ ਵਿਧਾਇਕ ਨੇ ਡੂੰਘੀ ਹੈਰਾਨੀ ਪ੍ਰਗਟ ਕਰਦਿਆਂ ਇਸ ਨੂੰ ਪ੍ਰਸ਼ਾਸਨਿਕ ਨਿਯਮਾਂ ਦੀ ਘੋਰ ਉਲੰਘਣਾ ਕਰਾਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਾਰਾ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਉਹ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੀਤ ਬਾਲਾ ਜੋਸ਼ੀ ਨੂੰ ਪੂਰੀ ਪੜਤਾਲੀਆ ਰਿਪੋਰਟ ਭੇਜ ਕੇ ਗ਼ੈਰ-ਹਾਜ਼ਰ ਰਹਿਣ ਵਾਲੇ ਅਤੇ ਲਾਪਰਵਾਹ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਮਿਸਾਲੀ ਕਾਨੂੰਨੀ ਤੇ ਵਿਭਾਗੀ ਕਾਰਵਾਈ ਯਕੀਨੀ ਬਣਾਉਣਗੇ।

Follow Us
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...