AAP ਵਿਧਾਇਕ ਨਰੇਸ਼ ਯਾਦਵ ਨੂੰ HC ਤੋਂ ਮਿਲੀ ਰਾਹਤ, ਕੁਰਾਨ ਸ਼ਰੀਫ ਬੇਅਦਬੀ ਮਾਮਲੇ ਚ ਸਜ਼ਾ ਮੁਅੱਤਲ
ਕਰੀਬ ਅੱਠ ਸਾਲ ਪਹਿਲਾਂ 25 ਜੂਨ 2016 ਨੂੰ ਮਲੇਰਕੋਟਲਾ ਵਿੱਚ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਥਾਣਾ ਸਿਟੀ-1 ਮਲੇਰਕੋਟਲਾ ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਜਾਂਚ ਦੌਰਾਨ ਵਿਜੇ ਕੁਮਾਰ, ਨੰਦ ਕਿਸ਼ੋਰ ਅਤੇ ਗੌਰਵ ਕੁਮਾਰ ਨੂੰ 27 ਜੂਨ 2016 ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਦਿੱਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨਰੇਸ਼ ਯਾਦਵ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ਵਿੱਚ ਮਲੇਰਕੋਟਲਾ ਅਦਾਲਤ ਵੱਲੋਂ ਉਸ ਨੂੰ ਸੁਣਾਈ ਗਈ ਸਜ਼ਾ ਨੂੰ ਹਾਈ ਕੋਰਟ ਨੇ ਮੁਅੱਤਲ ਕਰ ਦਿੱਤਾ ਹੈ। ਮਲੇਰਕੋਟਲਾ ਅਦਾਲਤ ਨੇ ਸ਼ਨੀਵਾਰ ਨੂੰ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਉਸ ਨੂੰ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਉਸ ਦੀ ਮੁੱਖ ਅਪੀਲ ਦੀ ਸੁਣਵਾਈ ‘ਤੇ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ ਦੀ ਅਗਲੀ ਸੁਣਵਾਈ 18 ਦਸੰਬਰ ਲਈ ਤੈਅ ਕੀਤੀ ਗਈ ਹੈ।
ਕਰੀਬ ਅੱਠ ਸਾਲ ਪਹਿਲਾਂ 25 ਜੂਨ 2016 ਨੂੰ ਮਲੇਰਕੋਟਲਾ ਵਿੱਚ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਥਾਣਾ ਸਿਟੀ-1 ਮਲੇਰਕੋਟਲਾ ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਜਾਂਚ ਦੌਰਾਨ ਵਿਜੇ ਕੁਮਾਰ, ਨੰਦ ਕਿਸ਼ੋਰ ਅਤੇ ਗੌਰਵ ਕੁਮਾਰ ਨੂੰ 27 ਜੂਨ 2016 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ, ਦਿੱਲੀ ਤੋਂ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ ਅਤੇ 24 ਜੁਲਾਈ 2016 ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਮਾਮਲੇ ‘ਚ ਅਦਾਲਤ ਨੇ 16 ਮਾਰਚ 2021 ਨੂੰ ਉਸ ਨੂੰ ਬਰੀ ਕਰ ਦਿੱਤਾ ਸੀ। ਪਰ ਜਿਵੇਂ ਹੀ ਉਹ ਬਰੀ ਹੋ ਗਿਆ ਤਾਂ ਵਿਰੋਧੀ ਧਿਰ ਨੇ ਜ਼ਿਲ੍ਹਾ ਅਦਾਲਤ ਵਿੱਚ ਅਪੀਲ ਦਾਇਰ ਕਰ ਦਿੱਤੀ। ਇਸ ਕੇਸ ਦੀ ਸੁਣਵਾਈ ਸਾਢੇ ਤਿੰਨ ਸਾਲ ਚੱਲਦੀ ਰਹੀ। ਇਸ ਤੋਂ ਬਾਅਦ ਬੀਤੀ ਸ਼ਾਮ ਅਦਾਲਤ ਨੇ ਨਰੇਸ਼ ਕੁਮਾਰ ਨੂੰ ਆਈਪੀਸੀ ਦੀ ਧਾਰਾ 295ਏ ਤਹਿਤ ਦੋ ਸਾਲ ਦੀ ਕੈਦ ਅਤੇ 5000 ਰੁਪਏ ਜੁਰਮਾਨੇ, 153ਏ ਤਹਿਤ 5000 ਰੁਪਏ ਦੇ ਜੁਰਮਾਨੇ ਦੇ ਨਾਲ ਦੋ ਸਾਲ ਦੀ ਕੈਦ ਅਤੇ 6 ਮਹੀਨੇ ਦੀ ਕੈਦ ਅਤੇ 5000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਆਈਪੀਸੀ 120 ਦੇ ਤਹਿਤ 1000. ਸਜ਼ਾ ਸੁਣਾਈ ਗਈ ਸੀ।