ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ, ਜਬਰ-ਜਨਾਹ ਕੇਸ ‘ਚ ਚੱਲ ਰਿਹਾ ਫ਼ਰਾਰ

Published: 

09 Oct 2025 08:12 AM IST

Harmeet Singh Pathamajra Petition: ਪਠਾਣਮਾਜਰਾ ਨੇ ਆਪਣੀ ਪਟੀਸ਼ਨ 'ਚ ਦੋ ਮੁੱਖ ਦਲੀਲਾਂ ਦਿੱਤੀਆਂ। ਪਹਿਲਾ, ਉਨ੍ਹਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਦੇ ਖਿਲਾਫ ਮਾਮਲਾ ਰਾਜਨੀਤਿਕ ਤੌਰ ਤੇ ਪ੍ਰੇਰਿਤ ਸੀ। ਦੂਜਾ, ਉਨ੍ਹਾਂ ਨੇ ਦਲੀਲ ਦਿੱਤੀ ਕਿ ਜਿਸ ਸ਼ਿਕਾਇਤ ਦੇ ਆਧਾਰ ਤੇ ਕੇਸ ਦਾਇਰ ਕੀਤਾ ਗਿਆ ਸੀ, ਉਹ ਲੰਬੇ ਸਮੇਂ ਤੋਂ ਲੰਬਿਤ ਸੀ। ਹਾਲਾਂਕਿ, ਸਰਕਾਰੀ ਵਕੀਲ ਨੇ ਕਿਹਾ ਕਿ ਕਾਰਵਾਈ ਸਥਾਪਿਤ ਨਿਯਮਾਂ ਅਨੁਸਾਰ ਕੀਤੀ ਗਈ ਸੀ ਤੇ ਕਿਸੇ ਨੂੰ ਵੀ ਪਰੇਸ਼ਾਨ ਨਹੀਂ ਕੀਤਾ ਗਿਆ ਸੀ।

ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਸੁਣਵਾਈ, ਜਬਰ-ਜਨਾਹ ਕੇਸ ਚ ਚੱਲ ਰਿਹਾ ਫ਼ਰਾਰ

MLA ਹਰਮੀਤ ਪਠਾਣਮਾਜਰਾ ਦੀ ਪੁਰਾਣੀ ਤਸਵੀਰ

Follow Us On

ਜਬਰ ਜਨਾਹ ਦਾ ਕੇਸ ਦਰਜ ਹੋਣ ਤੋਂ ਬਾਅਦ ਇੱਕ ਮਹੀਨੇ ਤੋਂ ਫ਼ਰਾਰ ਚੱਲ ਰਹੇ ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਅਗਾਊਂ ਜ਼ਮਾਨਤ ਤੇ ਅੱਜ ਫਿਰ ਤੋਂ ਪਟਿਆਲਾ ਜ਼ਿਲ੍ਹਾਂ ਅਦਾਲਤ ਚ ਸੁਣਵਾਈ ਹੋਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਤੇ ਫੈਸਲਾ ਆ ਸਕਦਾ ਹੈ। ਪਿਛਲੇ ਸੁਣਵਾਈ ਦੌਰਾਨ ਲੰਬੀ ਬਹਿਸ ਚੱਲੀ ਸੀ। ਵਿਧਾਇਕ ਦੇ ਵਕੀਲਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਝੂਠੇ ਕੇਸ ਚ ਫਸਾਇਆ ਜਾ ਰਿਹਾ ਹੈ।

ਮਾਮਲੇ ਦੀ ਸ਼ਿਕਾਇਤ ਤੋਂ ਬਾਅਦ ਦਰਜ ਹੋਇਆ ਕੇਸ

ਪਠਾਣਮਾਜਰਾ ਨੇ ਆਪਣੀ ਪਟੀਸ਼ਨ ਚ ਦੋ ਮੁੱਖ ਦਲੀਲਾਂ ਦਿੱਤੀਆਂ। ਪਹਿਲਾ, ਉਨ੍ਹਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਦੇ ਖਿਲਾਫ ਮਾਮਲਾ ਰਾਜਨੀਤਿਕ ਤੌਰ ਤੇ ਪ੍ਰੇਰਿਤ ਸੀ। ਦੂਜਾ, ਉਨ੍ਹਾਂ ਨੇ ਦਲੀਲ ਦਿੱਤੀ ਕਿ ਜਿਸ ਸ਼ਿਕਾਇਤ ਦੇ ਆਧਾਰ ਤੇ ਕੇਸ ਦਾਇਰ ਕੀਤਾ ਗਿਆ ਸੀ, ਉਹ ਲੰਬੇ ਸਮੇਂ ਤੋਂ ਲੰਬਿਤ ਸੀ। ਹਾਲਾਂਕਿ, ਸਰਕਾਰੀ ਵਕੀਲ ਨੇ ਕਿਹਾ ਕਿ ਕਾਰਵਾਈ ਸਥਾਪਿਤ ਨਿਯਮਾਂ ਅਨੁਸਾਰ ਕੀਤੀ ਗਈ ਸੀ ਤੇ ਕਿਸੇ ਨੂੰ ਵੀ ਪਰੇਸ਼ਾਨ ਨਹੀਂ ਕੀਤਾ ਗਿਆ ਸੀ।

ਮਹਿਲਾ ਨੂੰ ਥੋਖਾ ਦੇਣ ਤੇ ਠੱਗੀ ਦਾ ਇਲਜ਼ਾਮ

ਪਟਿਆਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਚ 3 ਸਤੰਬਰ ਨੂੰ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਇਲਜ਼ਾਮ ਹੈ ਕਿ ਉਸ ਨੇ ਇੱਕ ਔਰਤ ਨੂੰ ਤਲਾਕਸ਼ੁਦਾ ਦੱਸ ਕੇ ਤੇ ਸਰਕਾਰੀ ਨੌਕਰੀ ਤੇ ਹੋਰ ਯੋਜਨਾਵਾਂ ਦਾ ਵਾਅਦਾ ਕਰਕੇ ਲੱਖਾਂ ਰੁਪਏ ਦੀ ਫਿਰੌਤੀ ਲੈ ਕੇ ਧੋਖਾ ਦਿੱਤਾ।

ਔਰਤ ਨੇ ਕਿਹਾ ਕਿ 2013 ਚ ਫੇਸਬੁੱਕ ਤੇ ਮਿਲਣ ਤੋਂ ਬਾਅਦ, ਉਨ੍ਹਾਂ ਦਾ ਵਿਆਹ 2021 ਚ ਇੱਕ ਗੁਰਦੁਆਰੇ ਚ ਹੋਇਆ ਸੀ, ਪਰ ਸੱਚਾਈ ਉਦੋਂ ਸਾਹਮਣੇ ਆਈ ਜਦੋਂ ਪਹਿਲੀ ਪਤਨੀ ਦਾ ਨਾਮ 2022 ਦੇ ਚੋਣ ਹਲਫ਼ਨਾਮੇ ਚ ਆਇਆ। ਔਰਤ ਨੇ ਸਰੀਰਕ ਸ਼ੋਸ਼ਣ, ਧਮਕੀਆਂ ਤੇ ਅਸ਼ਲੀਲ ਵੀਡੀਓ ਬਣਾਉਣ ਦੇ ਦੋਸ਼ ਲਗਾਏ।

ਕਰਨਾਲ ਚ ਗ੍ਰਿਫ਼ਤਾਰੀ ਦੀ ਕੋਸ਼ਿਸ਼, ਵਿਧਾਇਕ ਫਰਾਰ

ਇਸ ਮਾਮਲੇ ਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਹਰਮੀਤ ਸਿੰਘ ਪਠਾਣਮਾਜਰਾ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ ਤੇ ਪੁਲਿਸ ਉਨ੍ਹਾਂ ਨੂੰ ਥਾਣੇ ਲੈ ਕੇ ਆ ਰਹੀ ਸੀ। ਇਲਜ਼ਾਮ ਹੈ ਕਿ ਇਸ ਦੌਰਾਨ ਪਠਾਣਮਾਜਰਾ ਦੇ ਸਾਥੀਆਂ ਵੱਲੋਂ ਪੁਲਿਸ ਮੁਲਾਜ਼ਮਾਂ ਤੇ ਫਾਇਰਿੰਗ ਕੀਤੀ ਗਈ ਤੇ ਉਨ੍ਹਾਂ ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ।

ਇਸ ਤੋਂ ਬਾਅਦ ਪਠਾਣਮਾਜਰਾ ਤੇ ਉਨ੍ਹਾਂ ਦੇ ਸਾਥੀ ਸਕਾਰਪੀਓ ਤੇ ਇੱਕ ਫਾਰਚੂਨਰ ਕਾਰ ਚ ਫ਼ਰਾਰ ਹੋ ਗਏ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਫਾਰਚੂਨਰ ਕਾਰ ਨੂੰ ਫੜ੍ਹ ਲਿਆ, ਜਦਕਿ ਸਕਾਰਪਿਓ ਕਾਰ ਚ ਪਠਾਣਮਾਜਰਾ ਫ਼ਰਾਰ ਹੋਣ ਚ ਕਾਮਯਾਬ ਰਿਹਾ।