AAP ਵਿਧਾਇਕ ਸ਼ੀਤਲ ਅੰਗੁਰਾਲ ਜੂਆ ਮਾਮਲੇ ‘ਚ ਬਰੀ, ਕਿਹਾ- ਕਾਂਗਰਸ ਨੇ ਝੂਠੇ ਕੇਸ ‘ਚ ਫਸਾਇਆ
ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਅੱਜ ਅਦਾਲਤ ਨੇ ਜੂਆ ਐਕਟ ਦੇ ਇੱਕ ਪੁਰਾਣੇ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਵਿਧਾਇਕ ਸ਼ੀਤਲ ਅੰਗੁਰਾਲ ਦਾ ਬਿਆਨ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਲਈ ਝੂਠੇ ਪਰਚੇ ਦਰਜ ਕੀਤੇ ਗਏ ਹਨ।

ਪੰਜਾਬ ਦੇ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਅੱਜ ਅਦਾਲਤ ਨੇ ਜੂਆ ਐਕਟ ਦੇ ਇੱਕ ਪੁਰਾਣੇ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਵਿਧਾਇਕ ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਕਰੋਨਾ ਦੌਰਾਨ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ‘ਤੇ ਝੂਠਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਅਦਾਲਤ ਤੇ ਭਰੋਸਾ ਸੀ ਕਿ ਉਨ੍ਹਾਂ ਨੂੰ ਜਲਦੀ ਇਨਸਾਫ਼ ਮਿਲੇਗਾ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਿਆ ਹੈ। ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਦੌਰਾਨ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ ਹੈ।
ਸ਼ੀਤਲ ਨੂੰ ਸਾਲ 2020 ਵਿੱਚ ਭਾਰਗਵ ਕੈਂਪ ਥਾਣੇ ਵਿੱਚ ਦਰਜ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ। ਜਿਸ ਕਾਰਨ ਅਦਾਲਤ ਨੇ ਇਹ ਫੈਸਲਾ ਲਿਆ ਹੈ।
ਸਿਆਸੀ ਦਬਾਅ ਕਾਰਨ ਹੋਈ ਗ੍ਰਿਫਤਾਰੀ- ਸ਼ੀਤਲ ਅੰਗੁਰਾਲ
ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਦੀ ਗ੍ਰਿਫਤਾਰੀ ਸਿਆਸੀ ਦਬਾਅ ਕਾਰਨ ਹੋਈ ਹੈ। ਜਿਸ ਬਾਰੇ ਮੈਂ ਪਹਿਲਾਂ ਹੀ ਮੀਡੀਆ ਨੂੰ ਦੱਸਿਆ ਸੀ। ਪਰ ਹੁਣ ਅਦਾਲਤ ਨੇ ਵੀ ਮੈਨੂੰ ਬੇਕਸੂਰ ਸਾਬਤ ਕਰ ਦਿੱਤਾ ਹੈ।
ਕੋਟ ਸਾਦਿਕ ‘ਚ ਛਾਪੇਮਾਰੀ ਕਰ ਕੀਤਾ ਗ੍ਰਿਫ਼ਤਾਰ
ਕੋਰੋਨਾ ਦੇ ਦੌਰ ਦੌਰਾਨ ਥਾਣਾ ਭਾਰਗਵ ਕੈਂਪ ਦੀ ਪੁਲਿਸ ਨੇ ਮੁਹੱਲਾ ਕੋਟ ਸਾਦਿਕ ਵਿੱਚ ਗੋਲਾ ਨਾਮ ਦੇ ਵਿਅਕਤੀ ਦੇ ਘਰ ਛਾਪਾ ਮਾਰ ਕੇ ਸ਼ੀਤਲ ਅੰਗੁਰਾਲ ਸਮੇਤ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ ਕੋਲੋਂ ਪੁਲਿਸ ਨੇ 2 ਲੱਖ 595 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮਾਮਲੇ ‘ਚ ਕੁੱਲ 13 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਸੀ।
ਕਾਂਗਰਸ ਨੇ ਝੂਠੇ ਕੇਸ ਵਿੱਚ ਫਸਾਇਆ – ਸ਼ੀਤਲ ਅੰਗੁਰਲ
ਵਿਧਾਇਕ ਸ਼ੀਤਲ ਅੰਗੁਰਾਲ ਦਾ ਬਿਆਨ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਲਈ ਝੂਠੇ ਪਰਚੇ ਦਰਜ ਕੀਤੇ ਗਏ ਹਨ। ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਉਨ੍ਹਾਂ ਨੂੰ 29-4-2020 ਨੂੰ ਦਰਜ ਹੋਏ ਕੇਸ ਵਿੱਚੋਂ ਅੱਜ ਬਰੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਉਹ ਇੱਕ ਹੋਰ ਮਾਮਲੇ ਵਿੱਚ ਬਰੀ ਹੋ ਚੁੱਕੇ ਹਨ। ਸ਼ੀਤਲ ਅੰਗੁਰਾਲ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਉਨ੍ਹਾਂ ਖਿਲਾਫ ਝੂਠੇ ਪਰਚੇ ਦਰਜ ਕੀਤੇ ਸਨ।
ਇਹ ਵੀ ਪੜ੍ਹੋ