AAP ਪੰਜਾਬ ਨੇ MLA ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ‘ਚੋਂ ਕੱਢਿਆ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ
ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮਾਂ ਹੇਠ ਆਮ ਆਦਮੀ ਪਾਰਟੀ ਪੰਜਾਬ ਨੇ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਅਨੁਸ਼ਾਸਨਹੀਣਤਾ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ ਦੇ ਇਲਜ਼ਾਮ ਹੇਠ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਗਿਆ ਹੈ।
ਆਮ ਆਦਮੀ ਪਾਰਟੀ ਪੰਜਾਬ ਨੇ ਬਠਿੰਡਾ ਜ਼ਿਲ੍ਹੇ ਦੀ ਮੌੜ ਵਿਧਾਨ ਸਭਾ ਸੀਟ ਤੋਂ ਆਪਣੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮਾਂ ਹੇਠ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਅਨੁਸ਼ਾਸਨਹੀਣਤਾ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ ਦੇ ਇਲਜ਼ਾਮ ਹੇਠ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਸ਼ਨੀਵਾਰ ਦੁਪਿਹਰ ਯਾਨੀ 3 ਅਕਤੂਬਰ ਨੂੰ ਵਿਧਾਇਕ ਮਾਈਸਰਖਾਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪਣੀ ਪਾਰਟੀ ਦੀ ਸਰਕਾਰ ਦੇ ਕੰਮਕਾਜ ‘ਤੇ ਸਵਾਲ ਉਠਾਏ ਸਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਾਈਵ ਆ ਕੇ ਸਰਕਾਰ ਖਿਲਾਫ ਕਈ ਗੱਲਾਂ ਕਹੀਆਂ। ਜਿਸ ਤੋਂ ਬਾਅਦ ਐਕਸ਼ਨ ਲੈਂਦਿਆਂ ਪਾਰਟੀ ਨੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਹਲਕਾ ਮੌੜ ਤੋਂ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਰੋਧੀ ਗਤਿਵਿਧੀਆਂ ਕਾਰਨ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ ‘ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਬਰਖ਼ਾਸਤ ਕਰਦੀ ਹੈ। pic.twitter.com/V0xotm2xoP — AAP Punjab (@AAPPunjab) October 3, 2026