AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੋਗਾ ‘ਚ AAP ਦੀ ਰੈਲੀ ਤੋਂ ਪਹਿਲਾਂ ਵੱਡਾ ਹਾਦਸਾ, ਕੌਫੀ ਮਸ਼ੀਨ ਫਟਣ ਕਾਰਨ ਮਜ਼ਦੂਰ ਦੀ ਮੌਤ

ਲੀ ਵਾਲੀ ਥਾਂ 'ਤੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿੱਥੇ ਕੌਫੀ ਬਣਾਉਣ ਵਾਲੀ ਮਸ਼ੀਨ ਅਚਾਨਕ ਫਟ ਗਈ, ਜਿਸ ਕਾਰਨ ਉੱਥੇ ਕੰਮ ਕਰ ਰਹੇ ਇੱਕ ਵਰਕਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ ਕਰੀਬ 10 ਵਜੇ ਵਾਪਰਿਆ।

ਮੋਗਾ 'ਚ AAP ਦੀ ਰੈਲੀ ਤੋਂ ਪਹਿਲਾਂ ਵੱਡਾ ਹਾਦਸਾ, ਕੌਫੀ ਮਸ਼ੀਨ ਫਟਣ ਕਾਰਨ ਮਜ਼ਦੂਰ ਦੀ ਮੌਤ
ਮੋਗਾ: AAP ਦੀ ਰੈਲੀ ਤੋਂ ਪਹਿਲਾਂ ਹਾਦਸਾ, ਕੌਫੀ ਮਸ਼ੀਨ ਫਟਣ ਕਾਰਨ ਮਜ਼ਦੂਰ ਦੀ ਮੌਤ
munish-jindal
| Updated On: 26 Nov 2026 11:06 AM IST
Share
ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਮੋਗਾ ਵਿੱਚ ਹੋਣ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਤੋਂ ਪਹਿਲਾਂ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਰੈਲੀ ਦੀਆਂ ਤਿਆਰੀਆਂ ਦੌਰਾਨ ਅਚਾਨਕ ਕੌਫੀ ਬਣਾਉਣ ਵਾਲੀ ਮਸ਼ੀਨ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ। ਇਸ ਹਾਦਸੇ ਵਿੱਚ ਮਸ਼ੀਨ ਦਾ ਇੱਕ ਹਿੱਸਾ ਉੱਥੇ ਕੰਮ ਕਰ ਰਹੇ ਇੱਕ ਮਜ਼ਦੂਰ ਦੇ ਸਿਰ ਵਿੱਚ ਜਾ ਵੱਜਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 10 ਵਜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਮਸ਼ੀਨ ‘ਚ ਜ਼ਿਆਦਾ ਦਬਾਅ ਬਣਨ ਕਾਰਨ ਇਹ ਅਚਾਨਕ ਫਟ ਗਈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਮਸ਼ੀਨ ਦਾ ਇੱਕ ਹਿੱਸਾ ਟੁੱਟ ਕੇ ਸਿੱਧਾ ਮਜ਼ਦੂਰ ਦੇ ਸਿਰ ਵਿੱਚ ਜਾ ਲੱਗਿਆ। ਇਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਰੈਲੀ ਵਾਲੀ ਥਾਂ ‘ਤੇ ਹਫੜਾ-ਦਫੜੀ ਮਚ ਗਈ। ਜਿੱਥੇ ਇੱਕ ਪਾਸੇ ਮਹਾ ਰੈਲੀ ਦੀਆਂ ਤਿਆਰੀਆਂ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਸਨ, ਉੱਥੇ ਹੀ ਇਸ ਮੰਦਭਾਗੀ ਘਟਨਾ ਨੇ ਖੁਸ਼ੀ ਦੇ ਮਾਹੌਲ ਨੂੰ ਸੋਗ ‘ਚ ਬਦਲ ਦਿੱਤਾ। ਫਿਲਹਾਲ ਇਸ ਹਾਦਸੇ ‘ਚ ਜਾਨ ਗੁਆਉਣ ਵਾਲੇ ਮਜ਼ਦੂਰ ਦੀ ਪਛਾਣ ਤੇ ਘਟਨਾ ਦੇ ਹੋਰ ਵੇਰਵਿਆਂ ਸਬੰਧੀ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।

ਕੇਜਰੀਵਾਲ ਤੇ ਸੀਐਮ ਮਾਨ ਸਮੇਤ ਲੀਡਰਸ਼ਿਪ ਰੈਲੀ ‘ਚ ਹੋਵੇਗੀ ਸ਼ਾਮਲ

ਦੱਸ ਦੇਈਏ ਕਿ ਅੱਜ ਮੋਗਾ ਦੇ ਪਿੰਡ ਮਟਵਾਣੀ ਵਿਖੇ ਆਮ ਆਦਮੀ ਪਾਰਟੀ ਵੱਲੋਂ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਕੀਤੀ ਜਾ ਰਹੀ ਹੈ। ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਇਸ ਰੈਲੀ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ। ਇਸ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦਾ ਪ੍ਰੋਗਰਾਮ ਹੈ। ਇਸ ਤੋਂ ਇਲਾਵਾ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਪਾਰਟੀ ਦੇ ਹੋਰ ਆਗੂ ਵੀ ਰੈਲੀ ‘ਚ ਪਹੁੰਚਣਗੇ।

116 ਏਕੜ ‘ਚ ਤਿਆਰ ਕੀਤਾ ਗਿਆ ਰੈਲੀ ਦਾ ਪੰਡਾਲ

ਰੈਲੀ ਲਈ ਪਿੰਡ ਮਟਵਾਣੀ ‘ਚ ਕਰੀਬ 116 ਏਕੜ ਜ਼ਮੀਨ ‘ਤੇ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਗਏ ਹਨ। ਪਾਰਟੀ ਵੱਲੋਂ ਇਸ ਸਮਾਗਮ’ਚ ਇੱਕ ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਉਮੀਦ ਜਤਾਈ ਗਈ ਹੈ, ਜਦਕਿ ਡੇਢ ਲੱਖ ਦੇ ਕਰੀਬ ਲੋਕਾਂ ਦੀ ਸਮਰੱਥਾ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਬੰਧ ਕੀਤੇ ਗਏ ਹਨ। ਵੱਡੀ ਗਿਣਤੀ ‘ਚ ਵਰਕਰਾਂ ਅਤੇ ਸਮਰਥਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦਿਆਂ ਬੈਠਣ, ਪੀਣ ਵਾਲੇ ਪਾਣੀ, ਖਾਣੇ ਅਤੇ ਪਖਾਨਿਆਂ ਸਮੇਤ ਹੋਰ ਜ਼ਰੂਰੀ ਸਹੂਲਤਾਂ ਦਾ ਇੰਤਜ਼ਾਮ ਕੀਤਾ ਗਿਆ ਹੈ।

Follow Us
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?...
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?...
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ...
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ...
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ...
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...