ਮੋਗਾ ‘ਚ AAP ਦੀ ਰੈਲੀ ਤੋਂ ਪਹਿਲਾਂ ਵੱਡਾ ਹਾਦਸਾ, ਕੌਫੀ ਮਸ਼ੀਨ ਫਟਣ ਕਾਰਨ ਮਜ਼ਦੂਰ ਦੀ ਮੌਤ
ਲੀ ਵਾਲੀ ਥਾਂ 'ਤੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿੱਥੇ ਕੌਫੀ ਬਣਾਉਣ ਵਾਲੀ ਮਸ਼ੀਨ ਅਚਾਨਕ ਫਟ ਗਈ, ਜਿਸ ਕਾਰਨ ਉੱਥੇ ਕੰਮ ਕਰ ਰਹੇ ਇੱਕ ਵਰਕਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ ਕਰੀਬ 10 ਵਜੇ ਵਾਪਰਿਆ।
ਮੋਗਾ: AAP ਦੀ ਰੈਲੀ ਤੋਂ ਪਹਿਲਾਂ ਹਾਦਸਾ, ਕੌਫੀ ਮਸ਼ੀਨ ਫਟਣ ਕਾਰਨ ਮਜ਼ਦੂਰ ਦੀ ਮੌਤ
ਕੇਜਰੀਵਾਲ ਤੇ ਸੀਐਮ ਮਾਨ ਸਮੇਤ ਲੀਡਰਸ਼ਿਪ ਰੈਲੀ ‘ਚ ਹੋਵੇਗੀ ਸ਼ਾਮਲ
ਦੱਸ ਦੇਈਏ ਕਿ ਅੱਜ ਮੋਗਾ ਦੇ ਪਿੰਡ ਮਟਵਾਣੀ ਵਿਖੇ ਆਮ ਆਦਮੀ ਪਾਰਟੀ ਵੱਲੋਂ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਕੀਤੀ ਜਾ ਰਹੀ ਹੈ। ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਇਸ ਰੈਲੀ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ। ਇਸ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦਾ ਪ੍ਰੋਗਰਾਮ ਹੈ। ਇਸ ਤੋਂ ਇਲਾਵਾ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਪਾਰਟੀ ਦੇ ਹੋਰ ਆਗੂ ਵੀ ਰੈਲੀ ‘ਚ ਪਹੁੰਚਣਗੇ।116 ਏਕੜ ‘ਚ ਤਿਆਰ ਕੀਤਾ ਗਿਆ ਰੈਲੀ ਦਾ ਪੰਡਾਲ
ਰੈਲੀ ਲਈ ਪਿੰਡ ਮਟਵਾਣੀ ‘ਚ ਕਰੀਬ 116 ਏਕੜ ਜ਼ਮੀਨ ‘ਤੇ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਗਏ ਹਨ। ਪਾਰਟੀ ਵੱਲੋਂ ਇਸ ਸਮਾਗਮ’ਚ ਇੱਕ ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਉਮੀਦ ਜਤਾਈ ਗਈ ਹੈ, ਜਦਕਿ ਡੇਢ ਲੱਖ ਦੇ ਕਰੀਬ ਲੋਕਾਂ ਦੀ ਸਮਰੱਥਾ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਬੰਧ ਕੀਤੇ ਗਏ ਹਨ। ਵੱਡੀ ਗਿਣਤੀ ‘ਚ ਵਰਕਰਾਂ ਅਤੇ ਸਮਰਥਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦਿਆਂ ਬੈਠਣ, ਪੀਣ ਵਾਲੇ ਪਾਣੀ, ਖਾਣੇ ਅਤੇ ਪਖਾਨਿਆਂ ਸਮੇਤ ਹੋਰ ਜ਼ਰੂਰੀ ਸਹੂਲਤਾਂ ਦਾ ਇੰਤਜ਼ਾਮ ਕੀਤਾ ਗਿਆ ਹੈ।Loading...
Unable to load recommendations.
Follow Us
