ਸੰਸਦ ਮੈਂਬਰ ਮਾਲਵਿੰਦਰ ਕੰਗ ਦਾ ਭਾਜਪਾ-ਅਕਾਲੀ ਤੇ ਵੱਡਾ ਹਮਲਾ: ਭਾਜਪਾ ਹੀ ਨਸ਼ੇ ਦੇ ਕਾਰੋਬਾਰ ਦੀ ਅਸਲੀ ਸਰਪ੍ਰਸਤ!
ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਅਕਾਲੀ-ਭਾਜਪਾ ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਹਨਾਂ ਨੇ ਕਿਹਾ ਅਕਾਲੀ-ਭਾਜਪਾ ਤੇ ਕਾਂਗਰਸੀ ਆਪਣੇ ਸਮੇਂ ਨਸ਼ਾ ਤਸਕਰਾਂ ਨੂੰ ਸ਼ਹਿ ਦਿੰਦੇ ਰਹੇ ਤੇ ਉਹਨਾਂ ਤੋਂ ਆਰਥਿਕ ਲਾਹਾ ਵੀ ਲੈਂਦੇ ਰਹੇ। ਹੁਣ ਜਦੋਂ ਮਾਨ ਸਰਕਾਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਜੇਲ੍ਹਾਂ 'ਚ ਸੁੱਟ ਰਹੀ ਹੈ, ਤਾਂ ਭਾਜਪਾ ਵਾਲੇ ਉਹਨਾਂ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾ ਰਹੇ ਹਨ।

‘ਆਪ’ ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਅਕਾਲੀ-ਭਾਜਪਾ ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਕੰਗ ਨੇ ਨਸ਼ਿਆਂ ਦੇ ਮੁੱਦੇ ‘ਤੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ, ਉੱਥੇ ਅਸੀਂ ਪਹਿਲੇ ਦਿਨ ਤੋਂ ਹੀ ਇਹ ਮੰਨਦੇ ਆ ਰਹੇ ਹਾਂ ਕਿ ਪੰਜਾਬ ਵਿੱਚ ਨਸ਼ਿਆਂ ਦੇ ਵਾਧੇ ਦਾ ਕਾਰਨ ਸਿਆਸੀ ਸਰਪ੍ਰਸਤੀ ਰਹੀ ਹੈ। ਸਿਆਸਤਦਾਨਾਂ ਦੇ ਆਰਥਿਕ ਲਾਭ ਲਈ, ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਮਿਲ ਕੇ ਨਸ਼ਿਆਂ ਦੇ ਵਪਾਰ ਨੂੰ ਉਤਸ਼ਾਹਿਤ ਕੀਤਾ, ਅਤੇ ਜਦੋਂ ਵੀ ਕਾਰਵਾਈ ਕਰਨ ਦੀ ਗੱਲ ਆਈ, ਉਨ੍ਹਾਂ ਨੇ ਸੁਰੱਖਿਆ ਪ੍ਰਦਾਨ ਕੀਤੀ।
ਕੰਗ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਨੇ ਅਕਾਲੀ ਦਲ ਨਾਲ ਮਿਲ ਕੇ ਲੰਬੇ ਸਮੇਂ ਤੱਕ ਰਾਜ ਕੀਤਾ ਹੈ। ਨਸ਼ਿਆਂ ਦੇ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਵਾਰਡ ਨੰਬਰ 40 ਦੇ ਭਾਜਪਾ ਕੌਂਸਲਰ ਅਨੁਜ ਖੋਸਲਾ ਹਨ, ਉਨ੍ਹਾਂ ਨੇ ਆਪਣੀ ਫੋਟੋ ਦਿਖਾਉਂਦੇ ਹੋਏ ਕਿਹਾ ਕਿ ਉਹ ਕੈਪਟਨ ਦੇ ਬਹੁਤ ਖਾਸ ਹਨ।
ਭਾਜਪਾ ਵਾਲੇ ਨਸ਼ਾ ਤਸਕਰਾਂ ਦੀਆਂ ਕਰਵਾ ਰਹੇ ਹਨ ਜ਼ਮਾਨਤਾਂ- ਕੰਗ
ਉਹਨਾਂ ਨੇ ਇਹ ਵੀ ਕਿਹਾ ਕਿ ਜਦੋਂ ਅਸੀਂ ਲੋਕਾਂ ਤੋਂ ਨਸ਼ਿਆਂ ਦੇ ਵਿਰੁੱਧ ਸਹੁੰ ਚੁੱਕਾ ਰਹੇ ਹਾਂ। ਅਸੀਂ 29 ਮਾਰਚ 2025 ਨੂੰ ਐਨਡੀਪੀਐਸ ਧਾਰਾ ਤਹਿਤ ਐਫਆਈਆਰ ਦਰਜ ਕੀਤੀ ਸੀ। ਅਕਾਲੀ-ਭਾਜਪਾ ਤੇ ਕਾਂਗਰਸੀ ਆਪਣੇ ਸਮੇਂ ਨਸ਼ਾ ਤਸਕਰਾਂ ਨੂੰ ਸ਼ਹਿ ਦਿੰਦੇ ਰਹੇ ਤੇ ਉਹਨਾਂ ਤੋਂ ਆਰਥਿਕ ਲਾਹਾ ਵੀ ਲੈਂਦੇ ਰਹੇ। ਹੁਣ ਜਦੋਂ ਮਾਨ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਸੁੱਟ ਰਹੀ ਹੈ, ਤਾਂ ਭਾਜਪਾ ਵਾਲੇ ਉਹਨਾਂ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾ ਰਹੇ ਹਨ। ਪਟਿਆਲੇ ਤੋਂ ਹੈਰੋਇਨ ਨਾਲ ਫੜੇ ਗਏ ਨਸ਼ਾ ਤਸਕਰਾਂ ਦੀ ਜ਼ਮਾਨਤ ਕੈਪਟਨ ਅਮਰਿੰਦਰ ਤੇ ਬੀਜੇਪੀ ਦੀ ਕੇਂਦਰੀ ਲੀਡਰਸ਼ਿਪ ਦੇ ਨਜ਼ਦੀਕੀ ਕੌਂਸਲਰ ਅਨੁਜ ਖੋਸਲਾ ਨੇ ਕਰਵਾਈ। ਇਹ ਹੈ ਬੀਜੇਪੀ ਵਾਲਿਆਂ ਦਾ ਅਸਲੀ ਚਿਹਰਾ ਹੈ।
ਸੀਨੀਅਰ ‘ਆਪ’ ਆਗੂ ਅਤੇ MP ਮਲਵਿੰਦਰ ਸਿੰਘ ਕੰਗ ਇੱਕ ਮਹੱਤਵਪੂਰਨ ਮੁੱਦੇ ‘ਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਚੰਡੀਗੜ੍ਹ ਤੋਂ Live.. https://t.co/6Y6KU2W1w2
— AAP Punjab (@AAPPunjab) May 28, 2025
ਅਕਾਲੀ ਸਰਕਾਰ ਨੇ ਨਸ਼ਿਆਂ ਦਾ ਬੀਜ- ਕੰਗ
ਕੰਗ ਨੇ ਇਹ ਵੀ ਕਿਹਾ ਕਿ ਅਕਾਲੀ ਸਰਕਾਰ ਨੇ ਨਸ਼ਿਆਂ ਦਾ ਜ਼ਹਿਰ ਬੀਜਿਆ ਸੀ ਜਿਸ ਨਾਲ ਕਈ ਨੌਜਵਾਨਾਂ ਦਾ ਭਵਿੱਖ ਬਰਬਾਦ ਹੋ ਗਿਆ। ਕਈ ਵੱਡੇ ਆਗੂਆਂ ਦੇ ਨਸ਼ਾ ਤਸਕਰਾਂ ਨਾਲ ਡੂੰਘੇ ਸਬੰਧ ਹਨ। ਇਸ ਦੇ ਨਾਲ ਹੀ ਭਾਜਪਾ ਹੀ ਨਸ਼ੇ ਦੇ ਕਾਰੋਬਾਰ ਦੀ ਅਸਲੀ ਸਰਪ੍ਰਸਤ ਹੈ। ਭਾਜਪਾ ਅਤੇ ਡਰੱਗ ਮਾਫੀਆ ਵਿਚਕਾਰ ਗਠਜੋੜ ਹੈ। ਭਾਜਪਾ ਨਹੀਂ ਚਾਹੁੰਦੀ ਕਿ ਪੰਜਾਬ ਵਿੱਚੋਂ ਨਸ਼ੇ ਦੀ ਸਮੱਸਿਆ ਖਤਮ ਹੋਵੇ। ਭਾਜਪਾ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਹੋ ਗਈ ਹੈ।