Kang Slams Kangana: ਲੱਗਦਾ ਹੈ ਕਿ ਉਹ ਖੁਦ ਨਸ਼ੇ ਦੀ ਆਦੀ ਹੈ, ਪੰਜਾਬ ਨੂੰ ਲੈ ਕੇ ਕੰਗਨਾ ਦੇ ਬਿਆਨ ‘ਤੇ ‘ਆਪ’ ਦਾ ਪਲਟਵਾਰ

Updated On: 

04 Oct 2024 11:01 AM

Kang Slams Kangana: ਕੰਗਨਾ ਰਣੌਤ ਵੱਲੋਂ ਨਿੱਤ ਦਿਨ ਦਿੱਤੇ ਜਾ ਰਹੇ ਬਿਆਨਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਰਹੀ ਹੈ। ਆਮ ਆਦਮੀ ਪਾਰਟੀ ਦੇ MP ਮਾਲਵਿੰਦਰ ਸਿੰਘ ਕੰਗ ਨੇ ਵੀ ਉਨ੍ਹਾਂ ਦੇ ਬਿਆਨ 'ਤੇ ਪਲਟਵਾਰ ਕੀਤਾ ਹੈ। ਨਾਲ ਹੀ ਕਿਸਾਨਾਂ ਨੇ ਵੀ ਕਿਹਾ ਹੈ ਕਿ ਕੰਗਣਾ ਦਾ ਡੋਪ ਟੈਸਟ ਕਰਵਾਇਆ ਜਾਣਾ ਚਾਹੀਦਾ ਹੈ।

Kang Slams Kangana: ਲੱਗਦਾ ਹੈ ਕਿ ਉਹ ਖੁਦ ਨਸ਼ੇ ਦੀ ਆਦੀ ਹੈ,  ਪੰਜਾਬ ਨੂੰ ਲੈ ਕੇ ਕੰਗਨਾ ਦੇ ਬਿਆਨ ਤੇ ਆਪ ਦਾ ਪਲਟਵਾਰ
Follow Us On

ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਨਿੱਤ ਦਿਨ ਦਿੱਤੇ ਜਾ ਰਹੇ ਬਿਆਨਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਰਹੀ ਹੈ। ਹੁਣ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਦਾ ਬਿਆਨ ਵੀ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੰਗਨਾ ਜਿਸ ਤਰ੍ਹਾਂ ਦੇ ਬਿਆਨ ਦਿੰਦੇ ਹਨ, ਉਸ ਤੋਂ ਲੱਗਦਾ ਹੈ ਕਿ ਉਹ ਖੁਦ ਨਸ਼ੇ ਦੇ ਆਦੀ ਹਨ। ਦੂਜੇ ਪਾਸੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੰਗਣਾ ਦਾ ਡੋਪ ਟੈਸਟ ਕਰਵਾਇਆ ਜਾਣਾ ਚਾਹੀਦਾ ਹੈ। ਨਾਲ ਹੀ ਪੂਰੀ ਸੱਚਾਈ ਨੂੰ ਦੁਨੀਆਂ ਸਾਹਮਣੇ ਲਿਆਂਦਾ ਜਾਵੇ।

ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਉਹ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਤੋਂ ਪੁੱਛਣਾ ਚਾਹੁੰਦੇ ਹਨ ਕਿ ਉਹ ਜਿਸ ਤਰ੍ਹਾਂ ਨਸ਼ਿਆਂ ਬਾਰੇ ਬਿਆਨ ਦੇ ਰਹੀ ਹੈ। ਇਹ ਗੁਆਂਢੀ ਰਾਜਾਂ ਨੂੰ ਵੀ ਜ਼ਿੰਮੇਵਾਰ ਠਹਿਰਾਉਂਦੇ ਹਨ। ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਹਾਲ ਹੀ ਵਿੱਚ ਗੁਜਰਾਤ ਵਿੱਚ ਸਭ ਤੋਂ ਵੱਧ ਨਸ਼ਾ ਫੜਿਆ ਗਿਆ ਹੈ। ਉੱਥੇ ਸਾਲਾਂ ਤੋਂ ਭਾਜਪਾ ਦੀ ਸਰਕਾਰ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਥੋਂ ਆਉਂਦੇ ਹਨ।

ਇਹ ਵੀ ਪੜ੍ਹੋ- ਕੰਗਨਾ ਦਾ ਪੰਜਾਬੀਆਂ ਤੇ ਵਿਵਾਦਿਤ ਬਿਆਨ, ਪਹਿਲਾਂ ਮਹਾਤਮਾ ਗਾਂਧੀ ਤੇ ਕੀਤੀ ਸੀ ਪੋਸਟ

ਕੰਗਨਾ ਇਸ ਬਾਰੇ ਕਿਉਂ ਕੁਝ ਨਹੀਂ ਕਹਿੰਦੀ। ਇਸ ਦੇ ਨਾਲ ਹੀ ਕੰਗਨਾ ਨੇ ਜਿਸ ਤਰ੍ਹਾਂ ਦੇ ਸ਼ਬਦਾਂ ਦਾ ਇਸਤੇਮਾਲ ਕੀਤਾ ਹੈ ਉਸ ਨੂੰ ਸੁਣ ਕੇ ਲੱਗਦਾ ਹੈ ਕਿ ਉਹ ਖੁਦ ਨਸ਼ੇ ਦੀ ਆਦੀ ਹਨ। ਉਨ੍ਹਾਂ ਦੀਆਂ ਫਿਲਮਾਂ ਅਤੇ ਕਰੀਅਰ ਨੂੰ ਲੈ ਕੇ ਕਾਫੀ ਚਰਚਾਵਾਂ ਹਨ। ਫਿਲਮਾਂ ਹੁਣ ਫਲਾਪ ਹੋ ਗਈਆਂ ਹਨ। ਅਜਿਹੇ ‘ਚ ਇਹ ਲੋਕ ਨਸ਼ੇ ਦੀ ਆਦਤ ਪਾ ਲੈਂਦੇ ਹਨ। ਭਾਰਤੀ ਜਨਤਾ ਪਾਰਟੀ ਵੀ ਇਸ ਸਬੰਧੀ ਡਰਾਮਾ ਰਚਦੀ ਹੈ। ਹਰ ਵਾਰ ਇਹ ਕਿਹਾ ਜਾਂਦਾ ਹੈ ਕਿ ਪਾਰਟੀ ਦਾ ਕੰਗਨਾ ਦੇ ਬਿਆਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਆਪਣੇ ਬਿਆਨਾਂ ਰਾਹੀਂ ਪੰਜਾਬ ਅਤੇ ਹਿਮਾਚਲ ਪ੍ਰਤੀ ਨਫ਼ਰਤ ਫੈਲਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਮੈਂ ਜੇਪੀ ਨੱਡਾ ਜੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਕੰਗਨਾ ਵਿਰੁੱਧ ਕਾਰਵਾਈ ਕੀਤੀ ਜਾਵੇ।