ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਦਾ ਮੁੱਦਾ, ਭਾਰਤ ਸਰਕਾਰ ਤੋਂ ਵਾਪਸ ਲਿਆਉਣ ਦੀ ਕੀਤੀ ਮੰਗ | AAP MP Raghav Chadha raised issue of Maharaja Ranjit Singh royal throne in Parliament know in Punjabi Punjabi news - TV9 Punjabi

ਰਾਘਵ ਚੱਢਾ ਨੇ ਸੰਸਦ ‘ਚ ਚੁੱਕਿਆ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਦਾ ਮੁੱਦਾ, ਭਾਰਤ ਸਰਕਾਰ ਤੋਂ ਵਾਪਸ ਲਿਆਉਣ ਦੀ ਕੀਤੀ ਮੰਗ

Updated On: 

25 Jul 2024 00:09 AM

ਰਾਜ ਸਭਾ 'ਚ ਆਪਣੇ ਸੰਬੋਧਨ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਮੈਂ ਪੰਜਾਬ ਤੋਂ ਹਾਂ ਜਿੱਥੇ ਕਦੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਨੇ ਰਾਜ ਕੀਤਾ ਸੀ। ਮਹਾਰਾਜਾ ਰਣਜੀਤ ਸਿੰਘ ਦਾ ਰਾਜ ਸੱਚਮੁੱਚ ਵਧੀਆ ਸ਼ਾਸਨ ਸੀ। ਜਿੱਥੇ ਸਾਰਿਆਂ ਨੂੰ ਇਨਸਾਫ਼ ਮਿਲਦਾ ਸੀ। ਉਹ ਅਜਿਹੇ ਮਹਾਨ ਯੋਧਾ ਸੀ ਜਿਨ੍ਹਾਂ ਦੇ ਨਾਮ ਨਾਲ ਵੱਡੇ-ਵੱਡੇ ਯੋਧਿਆਂ ਦੀਆਂ ਰੂਹਾਂ ਕੰਬਦੀਆਂ ਸਨ।

ਰਾਘਵ ਚੱਢਾ ਨੇ ਸੰਸਦ ਚ ਚੁੱਕਿਆ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਦਾ ਮੁੱਦਾ, ਭਾਰਤ ਸਰਕਾਰ ਤੋਂ ਵਾਪਸ ਲਿਆਉਣ ਦੀ ਕੀਤੀ ਮੰਗ

AAP ਸਾਂਸਦ ਰਾਘਵ ਚੱਢਾ

Follow Us On

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਸੰਸਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਭਾਰਤ ਸਰਕਾਰ ਤੋਂ ਸ਼ਾਹੀ ਸਿੰਘਾਸਨ ਦੀ ਵਾਪਸੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।

ਰਾਜ ਸਭਾ ‘ਚ ਆਪਣੇ ਸੰਬੋਧਨ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਮੈਂ ਪੰਜਾਬ ਤੋਂ ਹਾਂ ਜਿੱਥੇ ਕਦੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਨੇ ਰਾਜ ਕੀਤਾ ਸੀ। ਮਹਾਰਾਜਾ ਰਣਜੀਤ ਸਿੰਘ ਦਾ ਰਾਜ ਸੱਚਮੁੱਚ ਵਧੀਆ ਸ਼ਾਸਨ ਸੀ। ਜਿੱਥੇ ਸਾਰਿਆਂ ਨੂੰ ਇਨਸਾਫ਼ ਮਿਲਦਾ ਸੀ। ਉਹ ਅਜਿਹੇ ਮਹਾਨ ਯੋਧਾ ਸੀ ਜਿਨ੍ਹਾਂ ਦੇ ਨਾਮ ਨਾਲ ਵੱਡੇ-ਵੱਡੇ ਯੋਧਿਆਂ ਦੀਆਂ ਰੂਹਾਂ ਕੰਬਦੀਆਂ ਸਨ।

ਮਹਾਰਾਜ ਰਣਜੀਤ ਸਿੰਘ ਨੂੰ ‘ਆਲ ਟਾਈਮ ਦੇ ਮਹਾਨ ਨੇਤਾ’ ਦਾ ਖਿਤਾਬ

ਰਾਘਵ ਚੱਢਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਮੈਦਾਨ-ਏ-ਜੰਗ ਵਿੱਚ ਸ਼ੇਰ ਵਾਂਗ ਗਰਜਦੇ ਸਨ। ਉਨ੍ਹਾਂ ਨੇ ਬਹਾਦਰੀ ਦਾ ਹੀ ਨਹੀਂ ਸਗੋਂ ਪੂਰੀ ਦੁਨੀਆ ਨੂੰ ਮਨੁੱਖਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੇ ਰਾਜ ਦੌਰਾਨ ਜਾਤ-ਪਾਤ ਅਤੇ ਧਰਮ ਦੇ ਨਾਂ ‘ਤੇ ਕੋਈ ਵਿਤਕਰਾ ਨਹੀਂ ਕੀਤਾ ਗਿਆ। ਬੀਬੀਸੀ ਵਰਲਡ ਹਿਸਟਰੀ ਦੇ ਇੱਕ ਸਰਵੇਖਣ ਨੇ ਮਹਾਰਾਜ ਰਣਜੀਤ ਸਿੰਘ ਨੂੰ ‘ਆਲ ਟਾਈਮ ਦੇ ਮਹਾਨ ਨੇਤਾ’ ਦਾ ਖਿਤਾਬ ਦਿੱਤਾ ਹੈ। ਮੈਂ ਇਸ ਸਦਨ ਵਿੱਚ ਅਜਿਹੇ ਮਹਾਤਮਾ ਨੂੰ ਸਲਾਮ ਕਰਦਾ ਹਾਂ ਅਤੇ ਉਨ੍ਹਾਂ ਦੀ ਗੱਦੀ ਵਾਪਸ ਲਿਆਉਣ ਦੀ ਅਪੀਲ ਕਰਦਾ ਹਾਂ।

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ ਤੋਂ ਸਾਨੂੰ ਸਭ ਨੂੰ ਪ੍ਰੇਰਨਾ ਅਤੇ ਸਿੱਖਿਆ ਮਿਲਦੀ ਹੈ। ਇਸ ਲਈ ਉਨ੍ਹਾਂ ਦੀ ਗੱਦੀ ਦੇਸ਼ ਵਿੱਚ ਵਾਪਸ ਆਉਣੀ ਚਾਹੀਦੀ ਹੈ ਅਤੇ ਸਾਰਿਆਂ ਨੂੰ ਇਸ ਨੂੰ ਦੇਖਣ ਦਾ ਮੌਕਾ ਮਿਲਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਦੀ ਬਹਾਦਰੀ, ਮਨੁੱਖਤਾ ਅਤੇ ਰਾਜ ਦੀ ਨੀਤੀ ਬੱਚਿਆਂ ਨੂੰ ਕਿਤਾਬਾਂ ਵਿੱਚ ਪੜ੍ਹਾਉਣੀ ਚਾਹੀਦੀ ਹੈ ਤਾਂ ਜੋ ਉਹ ਅੱਜ ਦੇ ਸਿਆਸੀ ਦੌਰ ਵਿੱਚ ਚੰਗੇ ਸ਼ਾਸਨ ਦੇ ਅਸਲ ਅਰਥ ਜਾਣ ਸਕਣ।

ਰਾਘਵ ਚੱਢਾ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸ਼ਾਹੀ ਸਿੰਘਾਸਨ ਲੰਡਨ ਦੇ ਵਿਕਟੋਰੀਆ ਅਤੇ ਐਲਬਰਟ ਮਿਊਜ਼ੀਅਮ ਵਿੱਚ ਰੱਖਿਆ ਹੋਇਆ ਹੈ। ਭਾਰਤ ਸਰਕਾਰ ਨੂੰ ਅੰਤਰਰਾਸ਼ਟਰੀ ਸਬੰਧਾਂ ਰਾਹੀਂ ਬ੍ਰਿਟਿਸ਼ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਉਸ ਗੱਦੀ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: CM ਮਾਨ ਨੇ ਦੁਆਬੇ ਚ ਸਰਕਾਰ ਤੁਹਾਡੇ ਦਰਬਾਰ ਸਕੀਮ ਤਹਿਤ ਲੋਕਾਂ ਦੀ ਸਮੱਸਿਆਵਾਂ ਸੁਣੀਆਂ, ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version