Punjab Farmers: ਕਿਸਾਨਾਂ ਲਈ ਕੇਂਦਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ, AAP ਸੰਸਦ ਰਾਘਵ ਚੱਢਾ ਨੇ ਵਿੱਤ ਮੰਤਰੀ ਨੂੰ ਲਿਖੀ ਚਿੱਠੀ
Punjab Farmers: ਬੇਮੌਸਮੀ ਬਾਰਿਸ਼ ਕਾਰਨ ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਤੋਂ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ
Punjab Farmers Crop Loss: ਬੀਤੇ ਦਿਨੀਂ ਹੋਏ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਪੰਜਾਬ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ‘ਆਪ’ ਸੰਸਦ ਮੈਂਬਰ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman)ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਕਿਸਾਨਾਂ ਦੀ ਹਾਲਾਤ ਵਿੱਤ ਮੰਤਰੀ ਨੂੰ ਦੱਸੀ ਹੈ।
ਰਾਘਵ ਚੱਢਾ ਨੇ ਕੇਂਦਰੀ ਮੰਤਰੀ ਨੂੰ ਚਿੱਠੀ ਵਿੱਚ 24 ਮਾਰਚ ਤੋਂ ਬਾਅਦ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੇ ਹੋਏ ਭਾਰੀ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਸੂਬੇ ਵਿੱਚ ਕਣਕ ਦੀ ਕਾਸ਼ਤ ਅਧੀਨ ਕੁੱਲ 34.9 ਲੱਖ ਹੈਕਟੇਅਰ ਰਕਬੇ ਵਿੱਚੋਂ 14 ਲੱਖ ਹੈਕਟੇਅਰ ਰਕਬਾ ਤਬਾਹ ਹੋ ਚੁੱਕਾ ਹੈ। ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀ ਮਿਹਨਤ ਨੂੰ ਬਰਬਾਦ ਕਰ ਦਿੱਤਾ ਹੈ। ਇਸ ਨਾਲ ਫਸਲਾਂ ਦੇ ਝਾੜ ਅਤੇ ਗੁਣਵੱਤਾ ਪ੍ਰਭਾਵਿਤ ਹੋਈ ਹੈ।


