Punjab Farmers: ਕਿਸਾਨਾਂ ਲਈ ਕੇਂਦਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ, AAP ਸੰਸਦ ਰਾਘਵ ਚੱਢਾ ਨੇ ਵਿੱਤ ਮੰਤਰੀ ਨੂੰ ਲਿਖੀ ਚਿੱਠੀ

Updated On: 

08 Apr 2023 15:07 PM

Punjab Farmers: ਬੇਮੌਸਮੀ ਬਾਰਿਸ਼ ਕਾਰਨ ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਤੋਂ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ।

Punjab Farmers: ਕਿਸਾਨਾਂ ਲਈ ਕੇਂਦਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ, AAP ਸੰਸਦ ਰਾਘਵ ਚੱਢਾ ਨੇ ਵਿੱਤ ਮੰਤਰੀ ਨੂੰ ਲਿਖੀ ਚਿੱਠੀ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ

Follow Us On

Punjab Farmers Crop Loss: ਬੀਤੇ ਦਿਨੀਂ ਹੋਏ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਪੰਜਾਬ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ‘ਆਪ’ ਸੰਸਦ ਮੈਂਬਰ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman)ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਕਿਸਾਨਾਂ ਦੀ ਹਾਲਾਤ ਵਿੱਤ ਮੰਤਰੀ ਨੂੰ ਦੱਸੀ ਹੈ।

ਰਾਘਵ ਚੱਢਾ ਨੇ ਕੇਂਦਰੀ ਮੰਤਰੀ ਨੂੰ ਚਿੱਠੀ ਵਿੱਚ 24 ਮਾਰਚ ਤੋਂ ਬਾਅਦ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੇ ਹੋਏ ਭਾਰੀ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਸੂਬੇ ਵਿੱਚ ਕਣਕ ਦੀ ਕਾਸ਼ਤ ਅਧੀਨ ਕੁੱਲ 34.9 ਲੱਖ ਹੈਕਟੇਅਰ ਰਕਬੇ ਵਿੱਚੋਂ 14 ਲੱਖ ਹੈਕਟੇਅਰ ਰਕਬਾ ਤਬਾਹ ਹੋ ਚੁੱਕਾ ਹੈ। ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀ ਮਿਹਨਤ ਨੂੰ ਬਰਬਾਦ ਕਰ ਦਿੱਤਾ ਹੈ। ਇਸ ਨਾਲ ਫਸਲਾਂ ਦੇ ਝਾੜ ਅਤੇ ਗੁਣਵੱਤਾ ਪ੍ਰਭਾਵਿਤ ਹੋਈ ਹੈ।

15,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦਾ ਐਲਾਨ

ਰਾਘਵ ਚੱਢਾ ਨੇ ਪੱਤਰ ਵਿੱਚ ਮਨਜੀਤ ਸਿੰਘ ਨਾਂ ਦੇ ਕਿਸਾਨ ਨਾਲ ਮੁਲਾਕਾਤ ਅਤੇ ਗੱਲਬਾਤ ਦਾ ਜ਼ਿਕਰ ਕੀਤਾ ਹੈ। ਕਿਸਾਨ ਮਨਜੀਤ ਸਿੰਘ ਦੀ ਫਸਲ ਬਰਬਾਦ ਹੋ ਗਈ ਹੈ। ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਫਸਲਾਂ ਦੇ ਨੁਕਸਾਨ ਲਈ ਮੁਆਵਜ਼ਾ (Compensation) ਰਾਸ਼ੀ 12,000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 15,000 ਰੁਪਏ ਪ੍ਰਤੀ ਏਕੜ ਕਰ ਦਿੱਤੀ ਹੈ।

ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ

ਪੰਜਾਬ ਨੂੰ ਦੇਸ਼ ਦਾ ਅੰਨ ਦਾ ਭੰਡਾਰ ਕਿਹਾ ਜਾਂਦਾ ਹੈ ਅਤੇ ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਖੇਤੀ ਵਿੱਚ ਕਿਸਾਨਾਂ ਦਾ ਬਹੁਤ ਯੋਗਦਾਨ ਹੈ। ਸਾਨੂੰ ਅਨਾਜ ਦੇ ਮਾਮਲੇ ਵਿੱਚ ਆਤਮਨਿਰਭਰ ਬਣਾਉਣ ਵਿੱਚ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ। ਕਿਸਾਨ ਦਿਨ-ਰਾਤ ਮਿਹਨਤ ਕਰਦੇ ਹਨ ਅਤੇ ਹੁਣ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਘਵ ਚੱਢਾ ਨੇ ਕਿਹਾ ਕਿ ਕੇਂਦਰ ਨੂੰ ਵੀ ਪੰਜਾਬ ਦੇ ਕਿਸਾਨਾਂ ਦੀ ਮਦਦ ਲਈ ਕਦਮ ਚੁੱਕਣੇ ਚਾਹੀਦੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ