AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਾਣਹਾਨੀ ਮਾਮਲੇ ਵਿੱਚ ਮਜੀਠੀਆ ਨੂੰ ਹਾਈ ਕੋਰਟ ਤੋਂ ਝਟਕਾ, AAP MP ਸੰਜੇ ਸਿੰਘ ਦੀ ਪਟੀਸ਼ਨ ਮਨਜ਼ੂਰ, ਕ੍ਰਾਸ ਕਰਨ ਦੀ ਇਜਾਜ਼ਤ

Sanjay Singh Peition Approved: ਸੰਜੇ ਸਿੰਘ ਨੂੰ ਇੱਕ ਵਾਰ ਫਿਰ ਮਜੀਠੀਆ ਨੂੰ ਕ੍ਰਾਸ ਕਰਨ ਦੀ ਇਜਾਜ਼ਤ ਮਿਲ ਗਈ ਹੈ। ਮਜੀਠੀਆ ਵੱਲੋਂ ਵੀ ਇਸੇ ਤਰ੍ਹਾਂ ਦੀ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਵਿੱਚ ਮਾਮਲੇ ਵਿੱਚ ਤਿੰਨ ਗਵਾਹਾਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਸੀ, ਜਿਸਨੂੰ ਅਦਾਲਤ ਨੇ ਰੱਦ ਕਰ ਦਿੱਤਾ। ਲੁਧਿਆਣਾ ਅਦਾਲਤ ਵਿੱਚ ਟ੍ਰਾਇਲ ਮੁੜ ਸ਼ੁਰੂ ਹੋਵੇਗਾ।

ਮਾਣਹਾਨੀ ਮਾਮਲੇ ਵਿੱਚ ਮਜੀਠੀਆ ਨੂੰ ਹਾਈ ਕੋਰਟ ਤੋਂ ਝਟਕਾ, AAP MP ਸੰਜੇ ਸਿੰਘ ਦੀ ਪਟੀਸ਼ਨ ਮਨਜ਼ੂਰ, ਕ੍ਰਾਸ ਕਰਨ ਦੀ ਇਜਾਜ਼ਤ
ਸੰਜੇ ਸਿੰਘ, AAP MP
tv9-punjabi
| Updated On: 27 Mar 2026 16:27 PM IST

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਤੇ ਦਰਜ ਮਾਣਹਾਨੀ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਸੰਜੇ ਸਿੰਘ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਬਿਕਰਮ ਮਜੀਠੀਆ ਦਾ ਕ੍ਰਾਸ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਹੁਣ ਲੁਧਿਆਣਾ ਅਦਾਲਤ ਵਿੱਚ ਦੁਬਾਰਾ ਸੁਣਵਾਈ ਹੋਵੇਗੀ। ਪਹਿਲੀ ਸੁਣਵਾਈ ਦੌਰਾਨ, ਲੁਧਿਆਣਾ ਅਦਾਲਤ ਨੇ ਬਿਕਰਮ ਮਜੀਠੀਆ ਦੇ ਟ੍ਰਾਇਲ ਨੂੰ ਖਾਰਜ ਕਰ ਦਿੱਤਾ ਸੀ। ਇਸ ਫੈਸਲੇ ਨੂੰ ਚੁਣੌਤੀ ਦੇਣ ਵਾਲੀ 2021 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਮਜੀਠੀਆ ਦੀ ਪਟੀਸ਼ਨ ਖਾਰਜ

ਸਰਕਾਰੀ ਵਕੀਲ ਫੈਰੀ ਸੋਫਤ ਨੇ ਦੱਸਿਆ ਕਿ ਬਿਕਰਮ ਸਿੰਘ ਮਜੀਠੀਆ ਨੇ ਸੰਜੇ ਸਿੰਘ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਹ ਕੇਸ 2016 ਵਿੱਚ ਦਾਇਰ ਕੀਤਾ ਗਿਆ ਸੀ। ਅਦਾਲਤ ਨੇ ਕ੍ਰਾਸ ਨੂੰ ਖਾਰਜ ਕਰ ਦਿੱਤਾ ਸੀ। ਸੰਜੇ ਸਿੰਘ ਨੇ ਬਾਅਦ ਵਿੱਚ 2021 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਹਾਈ ਕੋਰਟ ਨੇ ਹੁਣ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਸੰਜੇ ਸਿੰਘ ਨੂੰ ਇੱਕ ਵਾਰ ਫਿਰ ਮਜੀਠੀਆ ਨੂੰ ਕ੍ਰਾਸ ਕਰਨ ਦੀ ਇਜਾਜ਼ਤ ਮਿਲ ਗਈ ਹੈ। ਮਜੀਠੀਆ ਵੱਲੋਂ ਵੀ ਇਸੇ ਤਰ੍ਹਾਂ ਦੀ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਵਿੱਚ ਮਾਮਲੇ ਵਿੱਚ ਤਿੰਨ ਗਵਾਹਾਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਸੀ, ਜਿਸਨੂੰ ਅਦਾਲਤ ਨੇ ਰੱਦ ਕਰ ਦਿੱਤਾ। ਲੁਧਿਆਣਾ ਅਦਾਲਤ ਵਿੱਚ ਟ੍ਰਾਇਲ ਮੁੜ ਸ਼ੁਰੂ ਹੋਵੇਗਾ।

ਇਹ ਹੈ ਸਾਰਾ ਮਾਮਲਾ

2015-2016 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ‘ਆਪ’ ਆਗੂਆਂ ਨੇ ਅਕਾਲੀ ਦਲ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਆਰੋਪ ਲਗਾਇਆ ਸੀ। ਮੋਗਾ ਵਿੱਚ ਇੱਕ ਰੈਲੀ ਦੌਰਾਨ, ਸੰਜੇ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਨੂੰ “ਡਰੱਗ ਡੀਲਰ” ਅਤੇ ਨਸ਼ੀਲੇ ਪਦਾਰਥਾਂ ਦੇ ਵਪਾਰ ਨਾਲ ਜੁੜਿਆ ਦੱਸਿਆ ਸੀ।

ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਸੱਤਾ ਵਿੱਚ ਆਈ ਤਾਂ ਅਜਿਹੇ ਭ੍ਰਿਸ਼ਟ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ। ਮਜੀਠੀਆ ਨੇ ਇਨ੍ਹਾਂ ਆਰੋਪਾਂ ਨੂੰ ਬਿਨਾਂ ਸਬੂਤਾਂ ਦੇ ਮਾਣਹਾਨੀ ਕਰਾਰ ਦਿੰਦੇ ਹੋਏ ਜਨਵਰੀ 2016 ਵਿੱਚ ਲੁਧਿਆਣਾ ਦੀ ਇੱਕ ਅਦਾਲਤ ਵਿੱਚ (ਭਾਰਤੀ ਦੰਡਾਵਲੀ ਦੀ ਧਾਰਾ 499/500 ਦੇ ਤਹਿਤ) ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...