AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Golden Temple: ‘ਆਪ’ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਕਈ ਸੀਨੀਅਰ ਆਗੂ ਵੀ ਰਹੇ ਮੌਜੂਦ

ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ AAP ਸਾਂਸਦ ਸੁਸ਼ੀਲ ਕੁਮਾਰ ਰਿੰਕੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ।

Golden Temple: 'ਆਪ' ਸਾਂਸਦ ਸੁਸ਼ੀਲ ਕੁਮਾਰ ਰਿੰਕੂ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਕਈ ਸੀਨੀਅਰ ਆਗੂ ਵੀ ਰਹੇ ਮੌਜੂਦ
lalit-sharma
| Updated On: 21 May 2023 09:54 AM IST
Share
ਅੰਮ੍ਰਿਤਸਰ ਨਿਊਜ਼: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸਾਂਸਦ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਸਾਂਸਦ ਸੁਸ਼ੀਲ ਰਿੰਕੂ ਚੋਣ ਜਿੱਤਣ ਤੋਂ ਬਾਅਦ ਪਹਿਲੀ ਵਾਰ ਦਰਬਾਰ ਸਾਹਿਬ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਵੀ ਮੌਜੂਦ ਸੀ। ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਗੁਰੁ ਘਰ ਮੱਥਾ ਟੇਕਿਆ ਤੇ ਵਾਹਿਗੁਰੂ ਦਾ ਅਸ਼ੀਰਵਾਦ ਲਿਆ। ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਦੁਰਗਿਆਣਾ ਮੰਦਿਰ ਤੇ ਸ੍ਰੀ ਰਾਮ ਤੀਰਥ ਅਸਥਾਨ ਤੇ ਮੱਥਾ ਟੇਕਣ ਲਈ ਜਾਣਗੇ। ਸੁਸ਼ੀਲ ਕੁਮਾਰ ਰਿੰਕੂ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਪੁੱਜੇ। ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਦੀਆਂ ਉਨ੍ਹਾਂ ਵੱਲੋਂ ਗੁਰਬਾਣੀ ਤੇ ਕੀਰਤਨ ਸੁਣਿਆ ਗਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਵਰਕਰ ਵੀ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਂਸਦ ਸ਼ੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਅੱਜ ਮੈਂ ਗੁਰੂ ਘਰ ਵਿੱਚ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਪੁੱਜਾ ਹਾਂ। ਉਨ੍ਹਾਂ ਨੇ ਕਿਹਾ ਕਿ ਗੁਰੂ ਮਹਾਰਾਜ ਜੀ ਦੀ ਕਿਰਪਾ ਦੇ ਨਾਲ ਜਲੰਧਰ ਲੋਕਸਭਾ ਸੀਟ ਆਮ ਆਦਮੀ ਪਾਰਟੀ (Aam Adami Party) ਨੇ ਬੜੀ ਵੱਡੀ ਲੀਡ ਦੇ ਨਾਲ ਜਿੱਤੀ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਜੀ ਦੀ ਮੇਹਰ ਸਦਕਾ ਆਪਣੇ ਸਾਥੀਆਂ ਦੇ ਨਾਲ ਅੱਜ ਅਸ਼ੀਰਵਾਦ ਲੈਣ ਲਈ ਪੁੱਜਾ ਹਾਂ। ਸ਼ੁਸ਼ੀਲ ਕੁਮਾਰ ਨੇ ਕਿਹਾ ਕਿ ਸੱਚੇ ਮਨ ਦੇ ਨਾਲ ਸੰਗਤਾਂ ਗੁਰੂ ਮਹਾਰਾਜ ਨੂੰ ਅਸ਼ੀਸ਼ ਨਿਵਾਉਂਦੀਆ ਹਨ। ਉਨ੍ਹਾਂ ਨੂੰ ਕਿਸੇ ਚੀਜ ਦੀ ਘਾਟ ਨਹੀਂ ਰਹਿੰਦੀ। ਇਹ ਸਾਰੀ ਬਖਸ਼ਿਸ਼ ਗੁਰੂ ਸਾਹਿਬਾਂ ਦੀ ਸਿਮਰਤੀ ਮਿਹਨਤ ਨਾਲ ਮੇਰੇ ਪਰਿਵਾਰ ਵਿੱਚ ਖ਼ੁਸ਼ੀਆਂ ਹਨ। ਵਾਹਿਗੁਰੂ ਨੇ ਮੇਰੇ ਸਿਰ ‘ਤੇ ਮੇਹਰ ਭਰਿਆ ਹੱਥ ਰੱਖਿਆ ਹੈ ਜਿਹੜੇ ਲੋਕਾਂ ਨੇ ਮੈਨੂੰ ਵੋਟਾਂ ਪਾਈਆਂ ਸਨ ਮੈਂ ਉਨ੍ਹਾਂ ਦੀ ਆਸਾਂ ‘ਤੇ ਖਰਾ ਉਤਰਾਂਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...