ਸੰਸਦ ਦੇ ਬਾਹਰ AAP ਸੰਸਦ ਮੈਂਬਰਾਂ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ | AAP MPs protested Outside Parliament against Kejriwal arrest Know in Punjabi Punjabi news - TV9 Punjabi

ਸੰਸਦ ਦੇ ਬਾਹਰ AAP ਸੰਸਦ ਮੈਂਬਰਾਂ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ

Updated On: 

27 Jun 2024 17:56 PM

ਸੰਗਰੂਰ ਤੋਂ AAP ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੋਦੀ ਸਰਕਾਰ ਲੋਕਤੰਤਰ ਅਤੇ ਸੰਵਿਧਾਨ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੀ ਹੈ, ਪਰ ਅਸਲ ਵਿੱਚ ਇਸ ਦੇ ਉਲਟ ਪੂਰੇ ਦੇਸ਼ ਵਿੱਚ ਸੰਵਿਧਾਨ ਅਤੇ ਲੋਕਤੰਤਰ ਨੂੰ ਕੁਚਲਿਆ ਜਾ ਰਿਹਾ ਹੈ।

ਸੰਸਦ ਦੇ ਬਾਹਰ AAP ਸੰਸਦ ਮੈਂਬਰਾਂ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ
Follow Us On

ਆਮ ਆਦਮੀ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੇ ਵੀਰਵਾਰ ਨੂੰ AAP ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਦੁਆਰਾ ਗ੍ਰਿਫਤਾਰੀ ਦੇ ਖਿਲਾਫ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਇਹ ਜਾਂਚ ਏਜੰਸੀਆਂ ਦੀ ਘੋਰ ਦੁਰਵਰਤੋਂ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਵੀ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕਰਦਿਆਂ ਕਿਹਾ ਕਿ ਸਾਨੂੰ ਰਾਸ਼ਟਰਪਤੀ ਦਾ ਪੂਰਾ ਸਤਿਕਾਰ ਹੈ ਪਰ ਸੰਬੋਧਨ ਸਰਕਾਰ ਵੱਲੋਂ ਲਿਖਿਆ ਜਾਂਦਾ ਹੈ। ਇਸ ਲਈ ਅਸੀਂ ਇਸ ਪ੍ਰੋਗਰਾਮ ਵਿੱਚ ਹਿੱਸਾ ਨਹੀਂ ਲੈ ਰਹੇ ਹਾਂ।

ਸੰਗਰੂਰ ਤੋਂ AAP ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੋਦੀ ਸਰਕਾਰ ਲੋਕਤੰਤਰ ਅਤੇ ਸੰਵਿਧਾਨ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੀ ਹੈ, ਪਰ ਅਸਲ ਵਿੱਚ ਇਸ ਦੇ ਉਲਟ ਪੂਰੇ ਦੇਸ਼ ਵਿੱਚ ਸੰਵਿਧਾਨ ਅਤੇ ਲੋਕਤੰਤਰ ਨੂੰ ਕੁਚਲਿਆ ਜਾ ਰਿਹਾ ਹੈ।

ਜਾਂਚ ਏਜੰਸੀਆਂ ਦੀ ਖੁੱਲ੍ਹੇਆਮ ਦੁਰਵਰਤੋਂ ਹੋ ਰਹੀ

ਦਿੱਲੀ ਤੋਂ ਲੈ ਕੇ ਪੱਛਮੀ ਬੰਗਾਲ, ਝਾਰਖੰਡ ਅਤੇ ਮਹਾਰਾਸ਼ਟਰ ਤੱਕ ਜਾਂਚ ਏਜੰਸੀਆਂ ਦੀ ਖੁੱਲ੍ਹੇਆਮ ਦੁਰਵਰਤੋਂ ਹੋ ਰਹੀ ਹੈ। ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਝਾਰਖੰਡ ਦੇ ਮੌਜੂਦਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ। ਸਾਡੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਗ੍ਰਿਫਤਾਰ ਕਰਕੇ ਲਗਭਗ ਦੋ ਸਾਲਾਂ ਤੋਂ ਜੇਲ੍ਹ ਵਿੱਚ ਰੱਖਿਆ ਗਿਆ ਹੈ। AAP ਦੇ ਸੰਸਦ ਮੈਂਬਰ ਸੰਜਾਦ ਸਿੰਘ ਨੂੰ ਛੇ ਮਹੀਨੇ ਤੱਕ ਬਿਨਾਂ ਵਜ੍ਹਾ ਜੇਲ੍ਹ ਵਿੱਚ ਰੱਖਿਆ ਗਿਆ। ਇਹ ਦੇਸ਼ ਦੇ ਲੋਕਤੰਤਰ ਲਈ ਬਹੁਤ ਖਤਰਨਾਕ ਹੈ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਕਾਹਲੀ ਵਿੱਚ ਅਜਿਹੇ ਸਮੇਂ ਗ੍ਰਿਫ਼ਤਾਰ ਕੀਤਾ ਹੈ ਜਦੋਂ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਦੀ ਪੂਰੀ ਸੰਭਾਵਨਾ ਸੀ ਕਿਉਂਕਿ ਉਨ੍ਹਾਂ ਨੂੰ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਸੀ। ਇਹ ਤਾਨਾਸ਼ਾਹੀ ਦੀ ਇੱਕ ਵੱਡੀ ਮਿਸਾਲ ਹੈ।

ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਦੀ ਦੁਰਵਰਤੋਂ ਦੇਸ਼ ਦੇ ਲੋਕਤੰਤਰ ਲਈ ਬਹੁਤ ਮੰਦਭਾਗੀ ਗੱਲ ਹੈ। ਇਸ ਲਈ ਪ੍ਰਧਾਨ ਮੰਤਰੀ ਨੂੰ ਇਸ ਦੀ ਦੁਰਵਰਤੋਂ ਬੰਦ ਕਰਨੀ ਚਾਹੀਦੀ ਹੈ ਅਤੇ ਇਸ ਮਾਮਲੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ‘ਤੇ ਹੋ ਰਹੇ ਅੱਤਿਆਚਾਰਾਂ ‘ਤੇ ਵੀ ਬੋਲਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਿਹਾਅ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਪੰਜਾਬ ਤੋਂ 12 MPs ਨੇ ਚੁੱਕੀ ਸਹੁੰ, ਸੰਸਦ ਚ ਨਹੀਂ ਪਹੁੰਚ ਸਕੇ ਅੰਮ੍ਰਿਤਪਾਲ, ਭਗਵੰਤ ਮਾਨ ਵੀ ਪਹੁੰਚੇ ਪਾਰਲੀਮੈਂਟ

INDIA ਗਠਜੋੜ ਦੇ ਆਗੂਆਂ ਨਾਲ ਵੀ ਗੱਲਬਾਤ ਕੀਤੀ

ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅੱਜ ਅਸੀਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਪਣੀ ਪਾਰਟੀ ਦੇ ਪੱਧਰ ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। INDIA ਗਠਜੋੜ ਦੇ ਆਗੂਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਇਸ ਮੁੱਦੇ ‘ਤੇ ਉਨ੍ਹਾਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਇਸ ਆਵਾਜ਼ ਨੂੰ ਹੋਰ ਮਜ਼ਬੂਤ ​​ਕੀਤਾ ਜਾਵੇਗਾ।

Exit mobile version