AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਭਾਜਪਾ ਦੀ ਸਿਆਸੀ ਸੰਨ੍ਹਮਾਰੀ, AAP ਤੇ ਅਕਾਲੀ ਦਲ ਦੇ ਆਗੂ BJP ‘ਚ ਸ਼ਾਮਲ

ਇਹ ਸ਼ਮੂਲੀਅਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਹੋਈ। ਮੋਗਾ ਤੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਸਾਬਕਾ ਵਿਦਿਆਰਥੀ ਆਗੂ ਨਵਦੀਪ ਸਿੰਘ ਸੰਘਾ ਨੇ ਆਪਣੇ ਸਮਰਥਕਾਂ ਸਮੇਤ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸੇ ਤਰ੍ਹਾਂ ਲੁਧਿਆਣਾ ਦੀ ਆਤਮ ਨਗਰ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸਵਿੰਦਰ ਸਿੰਘ ਚੌਹਾਨ ਵੀ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਲ ਹੋ ਗਏ।

ਪੰਜਾਬ 'ਚ ਭਾਜਪਾ ਦੀ ਸਿਆਸੀ ਸੰਨ੍ਹਮਾਰੀ, AAP ਤੇ ਅਕਾਲੀ ਦਲ ਦੇ ਆਗੂ BJP 'ਚ ਸ਼ਾਮਲ
tv9-punjabi
| Updated On: 19 Nov 2026 12:53 PM IST
Share

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (BJP) ਨੇ ਆਪਣਾ ਸਿਆਸੀ ਆਧਾਰ ਵਧਾਉਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਆਮ ਆਦਮੀ ਪਾਰਟੀ (AAP) ਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਕਈ ਸੀਨੀਅਰ ਆਗੂ ਤੇ ਵਰਕਰ ਆਪਣੇ ਸਮਰਥਕਾਂ ਸਮੇਤ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਇਨ੍ਹਾਂ ਆਗੂਆਂ ਦੇ ਪਾਰਟੀ ‘ਚ ਸ਼ਾਮਲ ਹੋਣ ਨਾਲ ਮੋਗਾ ਤੇ ਲੁਧਿਆਣਾ ‘ਚ ਭਾਜਪਾ ਨੂੰ ਸੰਗਠਨਾਤਮਕ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

ਇਹ ਸ਼ਮੂਲੀਅਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ‘ਚ ਹੋਈ। ਮੋਗਾ ਤੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਸਾਬਕਾ ਵਿਦਿਆਰਥੀ ਆਗੂ ਨਵਦੀਪ ਸਿੰਘ ਸੰਘਾ ਨੇ ਆਪਣੇ ਸਮਰਥਕਾਂ ਸਮੇਤ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸੇ ਤਰ੍ਹਾਂ ਲੁਧਿਆਣਾ ਦੀ ਆਤਮ ਨਗਰ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਿੰਦਰ ਸਿੰਘ ਚੌਹਾਨ ਵੀ ਆਪਣੇ ਸਾਥੀਆਂ ਸਮੇਤ ਭਾਜਪਾ ‘ਚ ਸ਼ਾਮਲ ਹੋ ਗਏ।

‘ਆਪ’ ਦੇ ਕਈ ਪੁਰਾਣੇ ਆਗੂਆਂ ਨੇ ਛੱਡੀ ਪਾਰਟੀ

ਨਵਦੀਪ ਸਿੰਘ ਸੰਘਾ ਦੇ ਨਾਲ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਤੇ ਹਲਕਾ ਮੋਗਾ ਦੇ ਇੰਟਲੈਕਚੁਅਲ ਵਿੰਗ ਦੇ ਇੰਚਾਰਜ ਮਨਦੀਪ ਸਿੰਘ ਗਿੱਲ ਨੇ ਵੀ ਭਾਜਪਾ ਦਾ ਪੱਲਾ ਫੜ ਲਿਆ। ਇਸ ਤੋਂ ਇਲਾਵਾ ਪਾਰਟੀ ਦੇ ਸਾਬਕਾ ਬੀਸੀ ਵਿੰਗ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਰਿੰਕੂ ਤੇ ਬੀਸੀ ਵਿੰਗ ਦੇ ਸਾਬਕਾ ਜੁਆਇੰਟ ਸਕੱਤਰ ਸੁਖਦੀਪ ਸਿੰਘ ਵੀ ਭਾਜਪਾ ‘ਚ ਸ਼ਾਮਲ ਹੋ ਗਏ। ਮਨਪ੍ਰੀਤ ਸਿੰਘ ਰਿੰਕੂ ਸਾਲ 2021 ‘ਚ ਮੋਗਾ ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 8 ਤੋਂ ਚੋਣ ਲੜ ਚੁੱਕੇ ਹਨ। ਉਨ੍ਹਾਂ ਨੇ ਪਾਰਟੀ ‘ਚ ਵੱਖ-ਵੱਖ ਜ਼ਿੰਮੇਵਾਰੀਆਂ ਵੀ ਨਿਭਾਈਆਂ ਹਨ।

ਮੋਗਾ ਦੇ ਕਈ ਆਗੂ ਤੇ ਵਰਕਰ ਭਾਜਪਾ ‘ਚ ਸ਼ਾਮਲ

ਨਵਦੀਪ ਸਿੰਘ ਸੰਘਾ ਦੇ ਨਾਲ ਭਾਜਪਾ ‘ਚ ਸ਼ਾਮਲ ਹੋਣ ਵਾਲਿਆਂ ‘ਚ ਸੁਖਵਿੰਦਰ ਸਿੰਘ ਡਿੰਪੀ, ਰਵਿੰਦਰ ਕੌਰ ਰਾਣੀ, ਤੇਜਿੰਦਰ ਮੋਨੂੰ, ਮਨਪ੍ਰੀਤ ਸਿੰਘ ਰਿੰਕੂ (ਵਾਰਡ ਨੰਬਰ 5), ਸੁਸ਼ੀਲ ਰੰਗਾ, ਸੁਖਵਿੰਦਰ ਸਿੰਘ ਕਟਾਰੀਆ, ਵਿਜੇਂਦਰ ਤਿਵਾੜੀ, ਅਖਿਲ ਸਿੰਘ ਤੇ ਨਰੇਸ਼ ਸ਼ਰਮਾ ਸ਼ਾਮਲ ਹਨ। ਇਸ ਤੋਂ ਇਲਾਵਾ ਜਗਰੂਪ ਸਿੰਘ, ਬਲਜਿੰਦਰ ਸਿੰਘ ਕਾਕਾ, ਕਾਲਾ ਨੰਬਰਦਾਰ, ਦਲਜੀਤ ਸਿੰਘ, ਅਮਰਦੀਪ, ਅਨਮੋਲ, ਪੂਰਨ, ਗਗਨ ਗੜੇ, ਗੱਗੀ, ਸੁਖਵਿੰਦਰ, ਹਰਦੀਪ ਸਿੰਘ ਦੀਪ ਤੇ ਕਰਨਦੀਪ ਸਿੰਘ ਸਮੇਤ ਕਈ ਹੋਰ ਵਰਕਰਾਂ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲਈ।

ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨੇ ਵੀ ਫੜਿਆ ਭਾਜਪਾ ਦਾ ਪੱਲਾ

ਇਸੇ ਪ੍ਰੋਗਰਾਮ ਦੌਰਾਨ ਲੁਧਿਆਣਾ ਦੀ ਆਤਮ ਨਗਰ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਿੰਦਰ ਸਿੰਘ ਚੌਹਾਨ ਵੀ ਆਪਣੇ ਸਮਰਥਕਾਂ ਸਮੇਤ ਭਾਜਪਾ ‘ਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਦਵਿੰਦਰ ਸਿੰਘ ਚੌਹਾਨ, ਹਰਪ੍ਰੀਤ ਸਿੰਘ ਮੱਸੌਣ, ਰਮਨਦੀਪ ਸਿੰਘ ਚੌਹਾਨ, ਫਤਿਹ ਸਿੰਘ, ਵਿਕਰਮ ਸਿੰਘ ਚੌਹਾਨ, ਅਮਰਿੰਦਰ ਪਾਲ ਸਿੰਘ, ਆਰ.ਪੀ. ਸਿੰਘ, ਮਹਿੰਦਰ ਪਾਲ ਸਿੰਘ, ਅਮਰਿੰਦਰ ਜੋਤ ਸਿੰਘ ਤੇ ਵਿਕਾਸ ਆਨੰਦ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ।

ਇਸ ਤੋਂ ਇਲਾਵਾ ਰਣਬੀਰ ਸਿੰਘ ਲੂਥਰਾ, ਕਰਮਦੀਪ ਸਿੰਘ ਨਾਗੀ, ਸਿਮਰਨ ਸੇਖੋਂ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ ਸ਼ੈਰੀ, ਹਰਜੀਤ ਸਿੰਘ ਤੇ ਨਰਿੰਦਰ ਸਿੰਘ ਬੰਗਾ ਸਮੇਤ ਹੋਰ ਆਗੂ ਤੇ ਵਰਕਰ ਵੀ ਭਾਜਪਾ ‘ਚ ਸ਼ਾਮਲ ਹੋਏ। ਰਮਨਦੀਪ ਸਿੰਘ ਚੌਹਾਨ ਨੈਸ਼ਨਲ ਯੂਥ ਅਕਾਲੀ ਦਲ ਦੇ ਉਪ ਪ੍ਰਧਾਨ ਰਹਿ ਚੁੱਕੇ ਹਨ।

ਨਵੇਂ ਆਗੂਆਂ ਦੇ ਆਉਣ ਨਾਲ ਪੰਜਾਬ ‘ਚ ਪਾਰਟੀ ਮਜ਼ਬੂਤ ਹੋਵੇਗੀ: ਭਾਜਪਾ

ਭਾਜਪਾ ‘ਚ ਸ਼ਾਮਲ ਹੋਏ ਸਾਰੇ ਆਗੂਆਂ ਤੇ ਵਰਕਰਾਂ ਦਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਵਾਗਤ ਕੀਤਾ। ਭਾਜਪਾ ਆਗੂਆਂ ਨੇ ਉਮੀਦ ਜਤਾਈ ਕਿ ਨਵੇਂ ਮੈਂਬਰਾਂ ਦੇ ਪਾਰਟੀ ‘ਚ ਸ਼ਾਮਲ ਹੋਣ ਨਾਲ ਪੰਜਾਬ ‘ਚ ਸੰਗਠਨ ਹੋਰ ਮਜ਼ਬੂਤ ਹੋਵੇਗਾ। ਮੋਗਾ ਤੇ ਲੁਧਿਆਣਾ ਵਿੱਚ ਆਪਣੇ-ਆਪਣੇ ਸਮਰਥਕਾਂ ਸਮੇਤ ਇਨ੍ਹਾਂ ਆਗੂਆਂ ਦੀ ਸ਼ਮੂਲੀਅਤ ਨੂੰ ਭਾਜਪਾ ਲਈ ਸੰਗਠਨਾਤਮਕ ਤੌਰ ‘ਤੇ ਅਹਿਮ ਮੰਨਿਆ ਜਾ ਰਿਹਾ ਹੈ।

Follow Us
ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਨਹਿਰ 'ਚ ਲਟਕੇ ਟਰੱਕ; ਭਾਰੀ ਨੁਕਸਾਨ ਦਾ ਖ਼ਦਸ਼ਾ
ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਨਹਿਰ 'ਚ ਲਟਕੇ ਟਰੱਕ; ਭਾਰੀ ਨੁਕਸਾਨ ਦਾ ਖ਼ਦਸ਼ਾ...
ਮੈਂ ਸੰਗਠਨ ਦੀ ਮਜਬੂਤੀ ਲਈ ਕਰਦਾ ਹਾਂ ਕੰਮ....Super CM ਦੇ ਸਵਾਲ ਤੇ ਮਨੀਸ਼ ਸਿਸੋਦੀਆ ਦਾ ਜਵਾਬ
ਮੈਂ ਸੰਗਠਨ ਦੀ ਮਜਬੂਤੀ ਲਈ ਕਰਦਾ ਹਾਂ ਕੰਮ....Super CM  ਦੇ ਸਵਾਲ ਤੇ  ਮਨੀਸ਼ ਸਿਸੋਦੀਆ ਦਾ ਜਵਾਬ...
ਬਾਹਰ ਜਾ ਕੇ ਦੇਸ਼ ਦੀ ਸਾਖ ਖਰਾਬ ਨਾ ਕਰਨ ਰਾਹੁਲ ਗਾਂਧੀ , ਚੰਨੀ 'ਤੇ ਵੀ ਹਮਲਾ, ਹੋਰ ਕੀ-ਕੀ ਬੋਲੇ ਪ੍ਰਨੀਤ ਕੌਰ?
ਬਾਹਰ ਜਾ ਕੇ ਦੇਸ਼ ਦੀ ਸਾਖ ਖਰਾਬ ਨਾ ਕਰਨ ਰਾਹੁਲ ਗਾਂਧੀ , ਚੰਨੀ 'ਤੇ ਵੀ ਹਮਲਾ, ਹੋਰ ਕੀ-ਕੀ ਬੋਲੇ ਪ੍ਰਨੀਤ ਕੌਰ?...
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ...
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ...
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ...
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ...
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ......