AAP ‘ਚ ਸੰਗਠਨ ਵਿਸਥਾਰ ਤੇਜ, ਲੁਧਿਆਣਾ ਪੱਛਮੀ ਜਿੱਤ ਤੋਂ ਬਾਅਦ ਸੋਨੀਆ ਮਾਨ ਤੇ ਪਵਨ ਕੁਮਾਰ ਟੀਨੂੰ ਨੂੰ ਮਿਲੀ ਨਵੀਂ ਜਿੰਮੇਵਾਰੀ
AAP Halka In-charge Appointment: ਨਿਯੁਕਤੀਆਂ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ, ਪਾਰਟੀ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਸਾਰੇ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਸੀ। ਇਹ ਨਿਯੁਕਤੀਆਂ ਉਨ੍ਹਾਂ ਨੇ ਲੋਕਾਂ ਤੋਂ ਫੀਡਬੈਕ ਲੈਣ ਤੋਂ ਬਾਅਦ ਕੀਤੀਆਂ ਹਨ।

ਲੁਧਿਆਣਾ ਉਪ ਚੋਣ ‘ਚ ਆਪ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਹੁਣ ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨ ਦੇ ਵਿਸਥਾਰ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਅੱਜ 5 ਹਲਕਿਆਂ ਦੇ ਨਵੇਂ ਇੰਚਾਰਜ ਨਿਯੁਕਤ ਕੀਤੇ ਗਏ ਹਨ। ਚਾਰ ਮਹੀਨੇ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੂੰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਵਨ ਕੁਮਾਰ ਟੀਨੂੰ ਨੂੰ ਆਦਮਪੁਰ ਹਲਕੇ ਦਾ ਇੰਚਾਰਜ ਬਣਾਇਆ ਗਿਆ ਹੈ।
ਇਹ ਸਾਰੀਆਂ ਨਿਯੁਕਤੀਆਂ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ, ਪਾਰਟੀ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਸਾਰੇ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਸੀ। ਇਹ ਨਿਯੁਕਤੀਆਂ ਉਨ੍ਹਾਂ ਨੇ ਲੋਕਾਂ ਤੋਂ ਫੀਡਬੈਕ ਲੈਣ ਤੋਂ ਬਾਅਦ ਕੀਤੀਆਂ ਹਨ।
The Aam Aadmi Party hereby announces the following office-bearers for the state of Punjab pic.twitter.com/IMpoUnqbyd
— AAP Punjab (@AAPPunjab) June 25, 2025
ਇਹ ਵੀ ਪੜ੍ਹੋ
ਇਸ ਤੋਂ ਪਹਿਲਾਂ ਵੀ ਹੋਇਆ ਹੈ ਵਿਸਥਾਰ
ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੇ ਸੰਗਠਨ ਦਾ ਵਿਸਥਾਰ ਕੀਤਾ ਸੀ। ਪਾਰਟੀ ਨੇ ਸੂਬਾਈ ਉਪ-ਪ੍ਰਧਾਨ, ਜਨਰਲ ਸਕੱਤਰ, ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਸੀ। ਇਨ੍ਹਾਂ ਐਲਾਨਾਂ ਵਿੱਚ, ਨਵੇਂ ਆਗੂਆਂ ਨੂੰ ਜ਼ਿੰਮੇਵਾਰੀਆਂ ਮਿਲੀਆਂ ਹਨ।
ਇਨ੍ਹਾਂ ਵਿੱਚੋਂ 5 ਸੂਬਾਈ ਉਪ-ਪ੍ਰਧਾਨ, 9 ਜਨਰਲ ਸਕੱਤਰ ਅਤੇ ਸਕੱਤਰ, 13 ਲੋਕ ਸਭਾ ਹਲਕਿਆਂ ਵਿੱਚ ਲੋਕ ਸਭਾ ਸਪੀਕਰ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਅਤੇ 27 ਜ਼ਿਲ੍ਹਿਆਂ ਵਿੱਚ ਜ਼ਮੀਨੀ ਪੱਧਰ ‘ਤੇ ਲੀਡਰਸ਼ਿਪ ਦੀ ਕਮਾਨ ਜ਼ਿਲ੍ਹਾ ਮੁਖੀ ਦੇ ਰੂਪ ਵਿੱਚ ਦਿੱਤੀ ਗਈ।