AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ‘ਤੇ ‘ਆਪ’ ਦਾ ਪੰਜਾਬ ਭਰ ‘ਚ ਪ੍ਰਦਰਸ਼ਨ, ਫੂਕੇ ਕੇਂਦਰ ਸਰਕਾਰ ਦੇ ਪੁਤਲੇ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਬੀਤੇ ਦਿਨੀਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਨੇ ਪੂਰੇ ਸੂਬੇ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ 'ਤੇ 'ਆਪ' ਦਾ ਪੰਜਾਬ ਭਰ 'ਚ ਪ੍ਰਦਰਸ਼ਨ, ਫੂਕੇ ਕੇਂਦਰ ਸਰਕਾਰ ਦੇ ਪੁਤਲੇ
shubham-anand
| Updated On: 10 May 2026 16:05 PM IST
Share

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਬੀਤੇ ਦਿਨੀਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਨੇ ਪੂਰੇ ਸੂਬੇ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪ ਵਿਧਾਇਕਾਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।

ਜਲੰਧਰ

ਜਲੰਧਰ ਦੇ ਸ਼ਾਸਤਰੀ ਮਾਰਕੀਟ ਚੌਕ ਵਿੱਚ ਆਪ ਵਿਧਾਇਕਾਂ ਅਤੇ ਵਰਕਰਾਂ ਨੇ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਈਡੀ ਦੀ ਦੁਰਵਰਤੋਂ ਕਰਕੇ ਵਿਰੋਧੀ ਨੇਤਾਵਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਭਾਜਪਾ ਬਦਲਾਖੋਰੀ ਦੀ ਨੀਤੀ ਅਪਣਾ ਰਹੀ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ‘ਤੇ ਲਾਏ ਗਏ ਦੋਸ਼ ਬੇਬੁਨਿਆਦ ਸਾਬਤ ਹੋਏ ਹਨ। ਮਾਨ ਨੇ ਸਵਾਲ ਚੁੱਕਿਆ ਕਿ ਜੋ ਨੇਤਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ, ਕੀ ਹੁਣ ਉਨ੍ਹਾਂ ‘ਤੇ ਇਮਾਨਦਾਰੀ ਦਾ ਟੈਗ ਲੱਗ ਗਿਆ ਹੈ? ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਵੀ ਕੇਂਦਰ ‘ਤੇ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਰੋਕਣ ਅਤੇ ਆਰ.ਡੀ.ਐਫ. ਫੰਡ ਰੋਕਣ ਦੇ ਦੋਸ਼ ਲਾਏ।

ਬਰਨਾਲਾ

ਬਰਨਾਲਾ ਦੇ ਕਚਹਿਰੀ ਚੌਕ ਵਿੱਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਕੁਲਵੰਤ ਸਿੰਘ ਪੰਡੋਰੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਹਾਜ਼ਰ ਸਨ। ਮੀਤ ਹੇਅਰ ਨੇ ਕਿਹਾ ਕਿ ਚੋਣਾਂ ਜਿੱਤਣ ਦੇ ਮਕਸਦ ਨਾਲ ਲੋਕਤੰਤਰ ਨੂੰ ਕਮਜ਼ੋਰ ਕੀਤਾ ਜਾ ਰੇਹਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਭਾਜਪਾ ਨੇ ਪਹਿਲਾਂ ਵੀ ਈਡੀ ਦਾ ਡਰ ਦਿਖਾ ਕੇ ਆਪ ਦੇ ਕਈ ਰਾਜ ਸਭਾ ਮੈਂਬਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ ਹੈ, ਪਰ ਪੰਜਾਬ ਦੇ ਵਿਧਾਇਕ ਅਤੇ ਮੰਤਰੀ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।

ਮੋਗਾ

ਮੋਗਾ ਜ਼ਿਲ੍ਹੇ ਵਿੱਚ ਵੀ ਚਾਰੋਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਦੀ ਸ਼ਮੂਲੀਅਤ ਹੇਠ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਧਾਇਕ ਲਾਡੀ ਢੋਸ ਅਤੇ ਡਾ. ਅਮਨਦੀਪ ਕੌਰ ਅਰੋੜਾ ਨੇ ਭਾਜਪਾ ਨੂੰ ਸਖ਼ਤ ਹੱਥੀਂ ਲੈਂਦਿਆਂ ਕਿਹਾ ਕਿ ਭਾਜਪਾ ਸਾਜ਼ਿਸ਼ਾਂ ਤਹਿਤ ਆਪ ਦੇ ਵੱਡੇ ਆਗੂਆਂ ਨੂੰ ਜ਼ਬਰਦਸਤੀ ਭਾਜਪਾ ਵਿੱਚ ਸ਼ਾਮਲ ਕਰਵਾਉਣਾ ਚਾਹੁੰਦੀ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬੀ ਕੌਮ ਕਿਸੇ ਤੋਂ ਡਰਨ ਵਾਲੀ ਨਹੀਂ ਹੈ ਅਤੇ ਜੇਕਰ ਅਜਿਹੀਆਂ ਹਰਕਤਾਂ ਬੰਦ ਨਾ ਹੋਈਆਂ ਤਾਂ ਇਸ ਦੇ ਨਤੀਜੇ ਭਿਆਨਕ ਹੋਣਗੇ ਅਤੇ ਭਾਜਪਾ ਆਗੂਆਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਜਾਵੇਗਾ। ਪੰਜਾਬ ਭਰ ਵਿੱਚ ਹੋਏ ਇਨ੍ਹਾਂ ਪ੍ਰਦਰਸ਼ਨਾਂ ਰਾਹੀਂ ਆਮ ਆਦਮੀ ਪਾਰਟੀ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਦੇ ਮੁੱਦੇ ‘ਤੇ ਚੁੱਪ ਨਹੀਂ ਬੈਠੇਗੀ ਅਤੇ ਕੇਂਦਰ ਦੀਆਂ “ਧੱਕੇਸ਼ਾਹੀਆਂ” ਦਾ ਸੜਕਾਂ ‘ਤੇ ਉਤਰ ਕੇ ਜਵਾਬ ਦਿੱਤਾ ਜਾਵੇਗਾ।

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......