ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮੰਤਰੀ ETO ‘ਤੇ ਟਿੱਪਣੀ ਪਈ ਮਹਿੰਗੀ: ਪੰਜਾਬ SC ਕਮਿਸ਼ਨ ਨੇ ਪ੍ਰਤਾਪ ਬਾਜਵਾ ਨੂੰ ਕੀਤਾ ਤਲਬ, ‘AAP’ ਵਰਕਰਾਂ ਦਾ ਚੰਡੀਗੜ੍ਹ ‘ਚ ਪ੍ਰਦਰਸ਼ਨ

ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ETO ਵਿਰੁੱਧ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀਆਂ ਟਿੱਪਣੀਆਂ ਨੇ ਸੂਬੇ ਦੀ ਸਿਆਸਤ ਵਿੱਚ ਭਾਰੀ ਹੰਗਾਮਾ ਖੜ੍ਹਾ ਕਰ ਦਿੱਤਾ ਹੈ।

ਮੰਤਰੀ ETO 'ਤੇ ਟਿੱਪਣੀ ਪਈ ਮਹਿੰਗੀ: ਪੰਜਾਬ SC ਕਮਿਸ਼ਨ ਨੇ ਪ੍ਰਤਾਪ ਬਾਜਵਾ ਨੂੰ ਕੀਤਾ ਤਲਬ, 'AAP' ਵਰਕਰਾਂ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ
Photo Credit: @AAPPunjab
Follow Us
tv9-punjabi
| Updated On: 09 Feb 2026 19:24 PM IST

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ETO ਵਿਰੁੱਧ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀਆਂ ਟਿੱਪਣੀਆਂ ਨੇ ਸੂਬੇ ਦੀ ਸਿਆਸਤ ਵਿੱਚ ਭਾਰੀ ਹੰਗਾਮਾ ਖੜ੍ਹਾ ਕਰ ਦਿੱਤਾ ਹੈ। ਇਸ ਵਿਰੋਧ ਵਿੱਚ ਅੱਜ ‘ਆਪ’ ਆਗੂਆਂ ਅਤੇ ਵਰਕਰਾਂ ਨੇ ਚੰਡੀਗੜ੍ਹ ਵਿੱਚ ਬੈਂਡ-ਬਾਜਾ ਵਜਾ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਰਿਹਾਇਸ਼ ਦਾ ਘੇਰਾਓ ਕਰਨ ਦੀ ਕੋਸ਼ਿਸ਼ ਕੀਤੀ।

ਚੰਡੀਗੜ੍ਹ ਪੁਲਿਸ ਨਾਲ ਭਿੜੇ ‘ਆਪ’ ਵਰਕਰ, ਹਿਰਾਸਤ ‘ਚ ਲਏ ਕਈ ਮੰਤਰੀ

‘ਆਪ’ ਵਰਕਰ ਜਦੋਂ ਸੈਕਟਰ-4 ਸਥਿਤ ਵਿਧਾਇਕ ਹੋਸਟਲ ਤੋਂ ਬਾਜਵਾ ਦੇ ਘਰ ਵੱਲ ਵਧੇ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ। ਜਦੋਂ ਵਰਕਰਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵੱਲੋਂ ਵਾਟਰ ਕੈਨਨ (ਪਾਣੀ ਦੀਆਂ ਬੌਛਾਰਾਂ) ਦੀ ਵਰਤੋਂ ਕੀਤੀ ਗਈ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਹਰਭਜਨ ਸਿੰਘ ETO ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਮੇਤ ਕਈ ਹੋਰ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।

ਪੰਜਾਬ SC ਕਮਿਸ਼ਨ ਵੱਲੋਂ ਸਖ਼ਤ ਨੋਟਿਸ

ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਪੰਜਾਬ ਐਸ.ਸੀ. ਕਮਿਸ਼ਨ ਹਰਕਤ ਵਿੱਚ ਆ ਗਿਆ ਹੈ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪ੍ਰਤਾਪ ਸਿੰਘ ਬਾਜਵਾ ਨੂੰ 11 ਫਰਵਰੀ ਨੂੰ ਦੁਪਹਿਰ 3 ਵਜੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਦਿਹਾਤੀ ਦੇ SSP ਤੋਂ ਵੀ ਇਸ ਮਾਮਲੇ ਦੀ ਜਾਂਚ ਰਿਪੋਰਟ ਤਲਬ ਕੀਤੀ ਗਈ ਹੈ।

ਵਿਵਾਦ ਦੀ ਜੜ੍ਹ: ਬਾਜਵਾ ਅਤੇ ਵੜਿੰਗ ਦੇ ਬਿਆਨ

ਇਹ ਸਾਰਾ ਵਿਵਾਦ ਅਜਨਾਲਾ ਅਤੇ ਜੰਡਿਆਲਾ ਗੁਰੂ ਵਿੱਚ ਹੋਈਆਂ ਰੈਲੀਆਂ ਤੋਂ ਸ਼ੁਰੂ ਹੋਇਆ:

ਪ੍ਰਤਾਪ ਬਾਜਵਾ ਦੀ ਟਿੱਪਣੀ: ਬਾਜਵਾ ਨੇ ਕਿਹਾ ਸੀ ਕਿ ਹਰਭਜਨ ETO ਪਹਿਲਾਂ ਬੈਂਡ ਵਜਾਉਂਦਾ ਸੀ ਅਤੇ ਹੁਣ ਉਹ ਮੰਤਰੀ ਬਣ ਕੇ ਪੰਜਾਬ ਦਾ ਬੈਂਡ ਵਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਉਣ ਵਾਲੇ ਸਮੇਂ ਵਿੱਚ ਮੰਤਰੀ ਦਾ ‘ਬੈਂਡ ਵਜਾਏਗੀ’।

ਰਾਜਾ ਵੜਿੰਗ ਦਾ ਬਿਆਨ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੋਰ ਵੀ ਸਖ਼ਤ ਸ਼ਬਦ ਵਰਤਦਿਆਂ ਕਿਹਾ ਕਿ ਮੰਤਰੀ ਦੀ ‘ਗਰਦਨ ਮਰੋੜਨ’ ਵਿੱਚ ਸਿਰਫ਼ 3 ਮਿੰਟ ਲੱਗਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਸਾਨੂੰ ਕਿਸੇ ਤੋਂ ਨਾ ਡਰਨ ਦੀ ਸਿੱਖਿਆ ਦਿੱਤੀ ਹੈ।

ਮੰਤਰੀ ਹਰਭਜਨ ETO ਅਤੇ ਹਰਪਾਲ ਚੀਮਾ ਦਾ ਪਲਟਵਾਰ

ਕਾਂਗਰਸੀ ਆਗੂਆਂ ਨੂੰ ਜਵਾਬ ਦਿੰਦਿਆਂ ਮੰਤਰੀ ਹਰਭਜਨ ਸਿੰਘ ETO ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਿਤਾ ਦੇ ਕਿੱਤੇ (ਬੈਂਡ ਵਜਾਉਣ) ‘ਤੇ ਮਾਣ ਹੈ। ਉਨ੍ਹਾਂ ਕਿਹਾ, “ਮੇਰੇ ਪਿਤਾ ਨੇ ਕਦੇ ਤਸਕਰੀ ਨਹੀਂ ਕੀਤੀ, ਉਨ੍ਹਾਂ ਨੇ ਮਿਹਨਤ ਕਰਕੇ ਮੈਨੂੰ ਪੜ੍ਹਾਇਆ। ਮੈਂ PCS ਪ੍ਰੀਖਿਆ ਪਾਸ ਕਰਕੇ ETO ਬਣਿਆ ਹਾਂ। ਕਾਂਗਰਸੀ ਆਗੂ ਚਾਂਦੀ ਦੇ ਚਮਚੇ ਲੈ ਕੇ ਪੈਦਾ ਹੋਏ ਹਨ, ਇਸ ਲਈ ਉਨ੍ਹਾਂ ਨੂੰ ਗਰੀਬ ਦੀ ਮਿਹਨਤ ਦੀ ਕਦਰ ਨਹੀਂ ਹੈ।”

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸ ਦੀ ਭਾਸ਼ਾ ਦਲਿਤ ਵਿਰੋਧੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਆਗੂ ਹਮੇਸ਼ਾ ਮਿਹਨਤਕਸ਼ ਲੋਕਾਂ ਦਾ ਅਪਮਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ETO ਨੇ ਸਿਵਲ ਸਰਵਿਸਿਜ਼ ਪਾਸ ਕੀਤੀ ਅਤੇ ਸਮਾਜ ਸੇਵਾ ਲਈ ਨੌਕਰੀ ਛੱਡੀ, ਪਰ ਬਾਜਵਾ ਦੀ ਸੋਚ ਉਨ੍ਹਾਂ ਦੀ ਨਕਾਰਾਤਮਕ ਮਾਨਸਿਕਤਾ ਨੂੰ ਦਰਸਾਉਂਦੀ ਹੈ।

ਪਰਿਵਾਰ ਦਾ ਗੁੱਸਾ: ਮੰਤਰੀ ਦੀ ਪਤਨੀ ਨੇ ਚੁੱਕੇ ਸਵਾਲ

ਮੰਤਰੀ ਹਰਭਜਨ ETO ਦੀ ਪਤਨੀ ਸੁਰਿੰਦਰ ਕੌਰ ਨੇ ਵੀ ਇਸ ਮਾਮਲੇ ‘ਤੇ ਤਿੱਖਾ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਬਾਜਵਾ ਨੇ ਉਨ੍ਹਾਂ ਦੇ ਜੱਦੀ ਕੰਮ ਦਾ ਮਜ਼ਾਕ ਉਡਾਇਆ ਹੈ ਅਤੇ ਰਾਜਾ ਵੜਿੰਗ ਵੱਲੋਂ ‘ਗਰਦਨ ਮਰੋੜਨ’ ਵਰਗੀ ਭੜਕਾਊ ਸ਼ਬਦਾਵਲੀ ਵਰਤ ਕੇ ਲੋਕਾਂ ਨੂੰ ਉਕਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕਾਂਗਰਸ ਪੰਜਾਬ ਵਿੱਚ ਜੰਗਲ ਰਾਜ ਦੀ ਗੱਲ ਕਰਦੀ ਹੈ, ਪਰ ਦੂਜੇ ਪਾਸੇ ਉਨ੍ਹਾਂ ਦੇ ਆਪਣੇ ਆਗੂ ਹੀ ਕਾਨੂੰਨ ਹੱਥ ਵਿੱਚ ਲੈਣ ਦੀਆਂ ਗੱਲਾਂ ਕਰ ਰਹੇ ਹਨ।

ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼...
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ...
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ...
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ...
PM ਦੇ ਸਾਹਮਣੇ 'ਵਿਕਸਤ ਭਾਰਤ ਯੰਗ ਲੀਡਰਜ਼' ਡਾਇਲਾਗ 'ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ
PM ਦੇ ਸਾਹਮਣੇ 'ਵਿਕਸਤ ਭਾਰਤ ਯੰਗ ਲੀਡਰਜ਼' ਡਾਇਲਾਗ 'ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ...
Pariksha Pe Charcha 2026: PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤਾ ਪ੍ਰੀਖਿਆ ਦੌਰਾਨ ਤਣਾਅ ਘੱਟ ਕਰਨ ਦਾ ਮੰਤਰ
Pariksha Pe Charcha 2026: PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤਾ ਪ੍ਰੀਖਿਆ ਦੌਰਾਨ ਤਣਾਅ ਘੱਟ ਕਰਨ ਦਾ ਮੰਤਰ...
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ...
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ...
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ...