AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ‘ਚ ਅੱਜ NEET ਪੇਪਰ ਲੀਕ ਨੂੰ ਲੈ ਕੇ AAP ਦਾ ਪ੍ਰਦਰਸ਼ਨ, ਕੇਂਦਰ ਵਿਰੁੱਧ ਸੜਕਾਂ ‘ਤੇ ਉਤਰਨਗੇ ਵਿਧਾਇਕ ਤੇ ਵਲੰਟੀਅਰ

AAP Protest: ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਅਤੇ ਹਾਲ ਹੀ ਵਿੱਚ ਸਾਹਮਣੇ ਆਏ ਨੀਟ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਲੱਖਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨਾਲ ਜੁੜੇ ਇਸ ਸੰਵੇਦਨਸ਼ੀਲ ਮੁੱਦੇ ਦੇ ਰੋਸ਼ ਵਜੋਂ ਅੱਜ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਇੱਕ ਬਹੁਤ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਲੁਧਿਆਣਾ 'ਚ ਅੱਜ NEET ਪੇਪਰ ਲੀਕ ਨੂੰ ਲੈ ਕੇ AAP ਦਾ ਪ੍ਰਦਰਸ਼ਨ, ਕੇਂਦਰ ਵਿਰੁੱਧ ਸੜਕਾਂ 'ਤੇ ਉਤਰਨਗੇ ਵਿਧਾਇਕ ਤੇ ਵਲੰਟੀਅਰ
ਫਾਇਲ ਫੋਟੋ
tv9-punjabi
| Updated On: 25 Jul 2026 11:01 AM IST
Share

ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਅਤੇ ਹਾਲ ਹੀ ਵਿੱਚ ਸਾਹਮਣੇ ਆਏ ਨੀਟ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਲੱਖਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨਾਲ ਜੁੜੇ ਇਸ ਸੰਵੇਦਨਸ਼ੀਲ ਮੁੱਦੇ ਦੇ ਰੋਸ਼ ਵਜੋਂ ਅੱਜ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਇੱਕ ਬਹੁਤ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਾਰਟੀ ਵੱਲੋਂ ਇਸ ਵਿਰੋਧ ਪ੍ਰਦਰਸ਼ਨ ਨੂੰ ਥਾਲੀ ਵਜਾਓ, ਤਾਨਾਸ਼ਾਹ ਭਗਾਓ ਦਾ ਨਾਂ ਦਿੱਤਾ ਗਿਆ ਹੈ। ਇਸ ਮੁਹਿੰਮ ਦੇ ਤਹਿਤ ਆਪ ਆਗੂ ਅਤੇ ਵਰਕਰ ਸੜਕਾਂ ‘ਤੇ ਉਤਰ ਕੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਤਿੱਖਾ ਰੋਸ਼ ਦਰਜ ਕਰਵਾਉਣਗੇ।

ਆਰਤੀ ਚੌਂਕ ‘ਚ ਗੂੰਜੇਗੀ ਥਾਲੀਆਂ ਦੀ ਆਵਾਜ਼

ਨਿਰਧਾਰਤ ਪ੍ਰੋਗਰਾਮ ਅਨੁਸਾਰ, ਇਹ ਧਰਨਾ-ਪ੍ਰਦਰਸ਼ਨ ਅੱਜ ਸ਼ਾਮ 4 ਵਜੇ ਫਿਰੋਜ਼ਪੁਰ ਰੋਡ ‘ਤੇ ਸਥਿਤ ਪ੍ਰਮੁੱਖ ਆਰਤੀ ਚੌਂਕ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਆਪਣੇ ਹੱਥਾਂ ਵਿੱਚ ਥਾਲੀਆਂ ਲੈ ਕੇ ਸੜਕਾਂ ‘ਤੇ ਉਤਰਨਗੇ ਅਤੇ ਥਾਲੀ ਖੜਕਾ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨਗੇ। ਪੀੜਤ ਵਿਦਿਆਰਥੀਆਂ ਦੇ ਸਮਰਥਨ ਵਿੱਚ ਉਲੀਕੇ ਗਏ ਇਸ ਪ੍ਰਦਰਸ਼ਨ ਦਾ ਮੁੱਖ ਉਦੇਸ਼ ਕੇਂਦਰ ਸਰਕਾਰ ਦੀਆਂ ਕਥਿਤ ਵਿਦਿਆਰਥੀ-ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਨਾ ਹੈ।

ਵਿਧਾਇਕਾਂ ਤੋਂ ਲੈ ਕੇ ਵਲੰਟੀਅਰ ਤੱਕ ਹੋਣਗੇ ਸ਼ਾਮਲ

ਇਸ ਰੋਸ਼ ਪ੍ਰਦਰਸ਼ਨ ਵਿੱਚ ਲੁਧਿਆਣਾ ਆਮ ਆਦਮੀ ਪਾਰਟੀ ਦਾ ਪੂਰਾ ਸੰਗਠਨਾਤਮਕ ਢਾਂਚਾ ਸ਼ਾਮਲ ਹੋਵੇਗਾ। ਪਾਰਟੀ ਦੇ ਸਮੁੱਚੇ ਵਿਧਾਇਕ, ਚੇਅਰਮੈਨ, ਕੌਂਸਲਰ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਲੰਟੀਅਰ ਇਸ ਵਿਰੋਧ ਪ੍ਰਦਰਸ਼ਨ ਵਿੱਚ ਆਪਣੀ ਹਾਜ਼ਰੀ ਲਗਵਾਉਣਗੇ।

ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਅਪੀਲ

ਆਮ ਆਦਮੀ ਪਾਰਟੀ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਨੇ ਪ੍ਰੋਗਰਾਮ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਕਥਿਤ ਲਾਪ੍ਰਵਾਹੀ ਦਾ ਖਮਿਆਜ਼ਾ ਅੱਜ ਦੇਸ਼ ਦੇ ਲੱਖਾਂ ਮਿਹਨਤੀ ਨੌਜਵਾਨਾਂ ਨੂੰ ਭੁਗਤਣਾ ਪੈ ਰਹਾ ਹੈ। ਉਨ੍ਹਾਂ ਨੇ ਆਮ ਜਨਤਾ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੇ ਹੱਕਾਂ ਨਾਲ ਜੁੜੇ ਇਸ ਅਹਿਮ ਮੁੱਦੇ ‘ਤੇ ਸਾਰਿਆਂ ਨੂੰ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਨਤਾ ਅਤੇ ਸਰਕਾਰ ਤੱਕ ਪਹੁੰਚਾਇਆ ਜਾ ਸਕੇ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...