AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੱਜਣ ਕੁਮਾਰ ਦੇ ਭੋਗ ਵਿਵਾਦ ‘ਤੇ ਪੰਜਾਬ ‘ਚ ਬਵਾਲ, AAP ਵੱਲੋਂ ਭਾਜਪਾ ਖ਼ਿਲਾਫ਼ ਵੱਖ-ਵੱਖ ਜ਼ਿਲ੍ਹਿਆਂ ‘ਚ ਤਿੱਖਾ ਪ੍ਰਦਰਸ਼ਨ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੇ ਅੰਤਿਮ ਭੋਗ ਸਮਾਗਮ ਵਿੱਚ ਭਾਰਤੀ ਜਨਤਾ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਦੇ ਸ਼ਾਮਲ ਹੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਮੁੱਦੇ ਨੂੰ ਲੈ ਕੇ ਸੂਬੇ ਦੇ ਚਾਰ ਪ੍ਰਮੁੱਖ ਸ਼ਹਿਰਾਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਭਾਜਪਾ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ।

ਸੱਜਣ ਕੁਮਾਰ ਦੇ ਭੋਗ ਵਿਵਾਦ 'ਤੇ ਪੰਜਾਬ 'ਚ ਬਵਾਲ, AAP ਵੱਲੋਂ ਭਾਜਪਾ ਖ਼ਿਲਾਫ਼ ਵੱਖ-ਵੱਖ ਜ਼ਿਲ੍ਹਿਆਂ 'ਚ ਤਿੱਖਾ ਪ੍ਰਦਰਸ਼ਨ
tv9-punjabi
| Published: 01 Sep 2026 18:30 PM IST
Share

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੇ ਅੰਤਿਮ ਭੋਗ ਸਮਾਗਮ ਵਿੱਚ ਭਾਰਤੀ ਜਨਤਾ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਦੇ ਸ਼ਾਮਲ ਹੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਮੁੱਦੇ ਨੂੰ ਲੈ ਕੇ ਸੂਬੇ ਦੇ ਚਾਰ ਪ੍ਰਮੁੱਖ ਸ਼ਹਿਰਾਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਭਾਜਪਾ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ‘ਆਪ’ ਵਰਕਰਾਂ ਵੱਲੋਂ ਭਾਜਪਾ ਦਫ਼ਤਰਾਂ ਅਤੇ ਆਗੂਆਂ ਦੇ ਘਰਾਂ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਕਈ ਥਾਵਾਂ ‘ਤੇ ਪੁਲਿਸ ਨਾਲ ਤਿੱਖੀ ਝੜਪ ਅਤੇ ਹਲਕੀ ਧੱਕਾਮੁੱਕੀ ਵੀ ਦੇਖਣ ਨੂੰ ਮਿਲੀ।

ਲੁਧਿਆਣਾ: ਬੈਰੀਕੇਡ ਤੋੜ ਕੇ ਭਾਜਪਾ ਦਫ਼ਤਰ ਵੱਲ ਵਧੇ ਪ੍ਰਦਰਸ਼ਨਕਾਰੀ

ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਤੋੜ ਦਿੱਤੇ ਅਤੇ ਦਾਣਾ ਮੰਡੀ ਸਥਿਤ ਭਾਜਪਾ ਦਫ਼ਤਰ ਵੱਲ ਕੂਚ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਪ੍ਰਸ਼ਾਸਨ ਨੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਵਰਕਰਾਂ ਅਤੇ ਪੁਲਿਸ ਵਿਚਾਲੇ ਹਲਕੀ ਧੱਕਾਮੁੱਕੀ ਹੋਈ। ਜਿਵੇਂ ਹੀ ‘ਆਪ’ ਕਾਰਕੁਨ ਭਾਜਪਾ ਦਫ਼ਤਰ ਦੇ ਨੇੜੇ ਪਹੁੰਚੇ ਤਾਂ ਭਾਜਪਾ ਵਰਕਰ ਵੀ ਬਾਹਰ ਆ ਗਏ ਅਤੇ ਦੋਵਾਂ ਧਿਰਾਂ ਵਿਚਾਲੇ ਆਹਮੋ-ਸਾਹਮਣੇ ਨਾਅਰੇਬਾਜ਼ੀ ਸ਼ੁਰੂ ਹੋ ਗਈ। ਮੌਕੇ ‘ਤੇ ਮੌਜੂਦ ਪੁਲਿਸ ਫ਼ੋਰਸ ਨੇ ਮੁਸਤੈਦੀ ਵਰਤਦਿਆਂ ਭਾਜਪਾ ਵਰਕਰਾਂ ਨੂੰ ਦਫ਼ਤਰ ਦੇ ਅੰਦਰ ਹੀ ਰੋਕ ਲਿਆ, ਜਿਸ ਕਾਰਨ ਸੰਭਾਵੀ ਵੱਡਾ ਟਕਰਾਅ ਟਲ ਗਿਆ।

ਜਲੰਧਰ: ਡਾ. ਸਤੀਸ਼ ਪੂਨੀਆ ਦੇ ਪ੍ਰੋਗਰਾਮ ਸਥਾਨ ਬਾਹਰ ਪ੍ਰਦਰਸ਼ਨ

ਜਲੰਧਰ ਵਿਖੇ ‘ਆਪ’ ਵਰਕਰ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਦੇ ਪਹੁੰਚਣ ਤੋਂ ਪਹਿਲਾਂ ਹੀ ਪ੍ਰੋਗਰਾਮ ਵਾਲੀ ਥਾਂ ਲਾਇਨਜ਼ ਕਲੱਬ ਪਹੁੰਚ ਗਏ। ਹਾਲਾਂਕਿ ਪੁਲਿਸ ਨੇ ਪਹਿਲਾਂ ਹੀ ਪੁਖ਼ਤਾ ਬੈਰੀਕੇਡਿੰਗ ਕੀਤੀ ਹੋਈ ਸੀ। ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦਾ ਯਤਨ ਕੀਤਾ, ਪ੍ਰੰਤੂ ਪੁਲਿਸ ਨੇ ਸਖ਼ਤ ਘੇਰਾਬੰਦੀ ਕਰਕੇ ਉਨ੍ਹਾਂ ਨੂੰ ਕਲੱਬ ਦੇ ਬਾਹਰ ਹੀ ਰੋਕ ਲਿਆ।

ਅੰਮ੍ਰਿਤਸਰ: ਰਾਜ ਸਭਾ ਮੈਂਬਰ ਤਰੁਣ ਚੁੱਘ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼

ਅੰਮ੍ਰਿਤਸਰ ਵਿੱਚ ‘ਆਪ’ ਆਗੂਆਂ ਅਤੇ ਵਰਕਰਾਂ ਵੱਲੋਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਪੁਲਿਸ ਨੇ ਚੌਕਸੀ ਵਰਤਦਿਆਂ ਰਿਹਾਇਸ਼ ਵੱਲ ਜਾਣ ਵਾਲੇ ਰਸਤਿਆਂ ‘ਤੇ ਬੈਰੀਕੇਡ ਲਗਾ ਕੇ ‘ਆਪ’ ਪ੍ਰਦਰਸ਼ਨਕਾਰੀਆਂ ਨੂੰ ਪਹਿਲਾਂ ਹੀ ਰੋਕ ਲਿਆ ਅਤੇ ਅੱਗੇ ਨਹੀਂ ਵਧਣ ਦਿੱਤਾ।

ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕ ਰਹੀ ਹੈ ਭਾਜਪਾ: AAP

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਜਪਾ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ 1984 ਦਾ ਸਿੱਖ ਕਤਲੇਆਮ ਸਮੁੱਚੇ ਪੰਜਾਬੀਆਂ ਅਤੇ ਸਿੱਖ ਕੌਮ ਲਈ ਇੱਕ ਨਾ ਭੁੱਲਣਯੋਗ ਤੇ ਕਦੇ ਨਾ ਭਰਨ ਵਾਲਾ ਡੂੰਘਾ ਜ਼ਖ਼ਮ ਹੈ। ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀ ਦੇ ਭੋਗ ਸਮਾਗਮ ਵਿੱਚ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਦਾ ਜਾਣਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੰਸਦ ਮੈਂਬਰਾਂ ਦੇ ਇਸ ਕਦਮ ਨਾਲ ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਇੱਕ ਵਾਰ ਫਿਰ ਬੇਨਕਾਬ ਹੋ ਗਿਆ ਹੈ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...