AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਟਿਕਟ ਮਿਲਦਿਆਂ ਹੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ MLA ਧਾਲੀਵਾਲ, ਪੰਜਾਬ ਚੋਣਾਂ ਲਈ ਫੂਕਿਆ ਬਿਗਲ

ਆਮ ਆਦਮੀ ਪਾਰਟੀ (ਆਪ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰਦਿਆਂ ਚੋਣ ਮੈਦਾਨ ਵਿੱਚ ਸਭ ਤੋਂ ਪਹਿਲਾਂ ਬਿਗਲ ਵਜਾ ਦਿੱਤਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਦੋ ਅਹਿਮ ਹਲਕਿਆਂ ਵਿੱਚ ਆਪਣੇ ਮੌਜੂਦਾ ਵਿਧਾਇਕਾਂ 'ਤੇ ਮੁੜ ਭਰੋਸਾ ਪ੍ਰਗਟਾਇਆ ਗਿਆ ਹੈ।

ਟਿਕਟ ਮਿਲਦਿਆਂ ਹੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ MLA ਧਾਲੀਵਾਲ, ਪੰਜਾਬ ਚੋਣਾਂ ਲਈ ਫੂਕਿਆ ਬਿਗਲ
lalit-sharma
| Updated On: 31 Oct 2026 19:18 PM IST
Share

ਆਮ ਆਦਮੀ ਪਾਰਟੀ (ਆਪ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰਦਿਆਂ ਚੋਣ ਮੈਦਾਨ ਵਿੱਚ ਸਭ ਤੋਂ ਪਹਿਲਾਂ ਬਿਗਲ ਵਜਾ ਦਿੱਤਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਦੋ ਅਹਿਮ ਹਲਕਿਆਂ ਵਿੱਚ ਆਪਣੇ ਮੌਜੂਦਾ ਵਿਧਾਇਕਾਂ ‘ਤੇ ਮੁੜ ਭਰੋਸਾ ਪ੍ਰਗਟਾਇਆ ਗਿਆ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਕ ਅੰਮ੍ਰਿਤਸਰ ਦੱਖਣੀ ਹਲਕੇ ਤੋਂ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਸਰਹੱਦੀ ਹਲਕਾ ਅਜਨਾਲਾ ਤੋਂ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਟਿਕਟ ਮਿਲਣ ਤੋਂ ਤੁਰੰਤ ਬਾਅਦ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

ਅਜਨਾਲਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਫ਼ੌਰਨ ਬਾਅਦ ਕੁਲਦੀਪ ਸਿੰਘ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸ਼ੁਕਰਾਨਾ ਅਦਾ ਕੀਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਇਤਿਹਾਸਕ ਜਿੱਤ ਹਾਸਲ ਕਰਨ ਲਈ ਅਰਦਾਸ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਪਰਿਕਰਮਾ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਧਾਲੀਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਐਲਾਨੀ ਗਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਉਨ੍ਹਾਂ ਨੂੰ ਮੁੜ ਅਜਨਾਲਾ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਉਹ ਆਪਣੀ ਜ਼ਿੰਦਗੀ ਦੇ ਹਰ ਸਿਆਸੀ ਅਤੇ ਸਮਾਜਿਕ ਕਾਰਜ ਦੀ ਸ਼ੁਰੂਆਤ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਚਰਨਾਂ ਵਿੱਚ ਅਰਦਾਸ ਕਰਕੇ ਕਰਦੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਵੱਲੋਂ ਜੋ ਭਰੋਸਾ ਉਨ੍ਹਾਂ ‘ਤੇ ਜਤਾਇਆ ਗਿਆ ਹੈ, ਉਹ ਉਸ ‘ਤੇ ਪੂਰਾ ਉਤਰਨਗੇ ਅਤੇ ਸਾਲ 2022 ਦੀ ਤਰਜ਼ ‘ਤੇ ਇਸ ਵਾਰ ਵੀ ਵੱਡੀ ਲੀਡ ਨਾਲ ਜਿੱਤ ਦਰਜ ਕਰਕੇ ਇਹ ਸੀਟ ਮੁੜ ਆਮ ਆਦਮੀ ਪਾਰਟੀ ਦੀ ਝੋਲੀ ਪਾਉਣਗੇ।

ਆਪ ਦਾ ਮੁਕਾਬਲਾ ਕਿਸੇ ਪਾਰਟੀ ਨਾਲ ਨਹੀਂ: ਧਾਲੀਵਾਲ

ਵਿਰੋਧੀ ਪਾਰਟੀਆਂ ਨਾਲ ਸਿਆਸੀ ਟੱਕਰ ਬਾਰੇ ਪੁੱਛੇ ਜਾਣ ‘ਤੇ ਕੁਲਦੀਪ ਸਿੰਘ ਧਾਲੀਵਾਲ ਨੇ ਦੋ-ਟੂਕ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦਾ ਮੁਕਾਬਲਾ ਕਿਸੇ ਹੋਰ ਸਿਆਸੀ ਧਿਰ ਨਾਲ ਨਹੀਂ ਹੈ, ਸਗੋਂ ਪਾਰਟੀ ਆਪਣੇ ਹੀ ਪਿਛਲੇ ਰਿਕਾਰਡ ਨੂੰ ਤੋੜਨ ਜਾ ਰਹੀ ਹੈ। ਉਨ੍ਹਾਂ ਯਾਦ ਕਰਵਾਇਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੇ 92 ਸੀਟਾਂ ਜਿੱਤ ਕੇ ਇਤਿਹਾਸ ਰਚਿਆ ਸੀ, ਪਰ ਇਸ ਵਾਰ ਪਾਰਟੀ 100 ਤੋਂ ਵੱਧ ਵਿਧਾਨ ਸਭਾ ਸੀਟਾਂ ‘ਤੇ ਹੂੰਝਾ-ਫੇਰ ਜਿੱਤ ਹਾਸਲ ਕਰਨ ਦਾ ਟੀਚਾ ਮਿੱਥ ਕੇ ਮੈਦਾਨ ਵਿੱਚ ਉੱਤਰੀ ਹੈ।

ਵਿਰੋਧੀ ਧਿਰਾਂ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਜਾਗਰੂਕ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲਾ ਸ਼੍ਰੋਮਣੀ ਅਕਾਲੀ ਦਲ ਸੂਬੇ ਵਿੱਚ ਆਪਣਾ ਸਿਆਸੀ ਵਜੂਦ ਗੁਆ ਚੁੱਕਾ ਹੈ ਅਤੇ ਖ਼ਾਤਮੇ ਦੇ ਕੰਢੇ ਖੜ੍ਹਾ ਹੈ। ਕਾਂਗਰਸ ਪਾਰਟੀ ‘ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਉੱਥੇ ਮੁੱਖ ਮੰਤਰੀ ਦੀ ਕੁਰਸੀ ਦੇ ਚਾਹਵਾਨਾਂ ਅਤੇ ਵੱਡੇ ਲੀਡਰਾਂ ਦੀ ਭਰਮਾਰ ਹੈ, ਪਰ ਹੇਠਲੇ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰ ਪੂਰੀ ਤਰ੍ਹਾਂ ਗ਼ਾਇਬ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਕਾਂਗਰਸ ਦਾ ਹਾਲ ਵੀ ਗੁਆਂਢੀ ਸੂਬੇ ਹਰਿਆਣਾ ਵਰਗਾ ਹੋਵੇਗਾ ਅਤੇ ਇਹ ਧੜੇਬੰਦੀ ਕਾਰਨ ਆਪਸ ਵਿੱਚ ਹੀ ਖ਼ਤਮ ਹੋ ਜਾਵੇਗੀ।

25 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤਣ ਦਾ ਭਰੋਸਾ

ਚੋਣ ਨਤੀਜਿਆਂ ਵਿੱਚ ਲੀਡ ਸਬੰਧੀ ਗੱਲ ਕਰਦਿਆਂ ਧਾਲੀਵਾਲ ਨੇ ਦਾਅਵਾ ਕੀਤਾ ਕਿ ਸਾਲ 2022 ਦੌਰਾਨ ਅਜਨਾਲਾ ਦੇ ਵੋਟਰਾਂ ਨੇ ਉਨ੍ਹਾਂ ਨੂੰ ਕਰੀਬ 7,800 ਵੋਟਾਂ ਦੇ ਫ਼ਰਕ ਨਾਲ ਜਿਤਾਇਆ ਸੀ, ਪਰ ਪਿਛਲੇ ਸਮੇਂ ਦੌਰਾਨ ਹਲਕੇ ਅੰਦਰ ਕਰਵਾਏ ਗਏ ਬੇਮਿਸਾਲ ਵਿਕਾਸ ਕਾਰਜਾਂ ਅਤੇ ਜਨਤਾ ਦੇ ਮਿਲੇ ਪਿਆਰ ਦੀ ਬਦੌਲਤ ਇਸ ਵਾਰ ਉਨ੍ਹਾਂ ਦੀ ਜਿੱਤ ਦਾ ਫ਼ਰਕ 25 ਹਜ਼ਾਰ ਵੋਟਾਂ ਤੋਂ ਵੀ ਵੱਧ ਰਹੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਹਲਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਉਪਰਾਲੇ ਕੀਤੇ ਹਨ ਅਤੇ ਜਿਹੜੇ ਵਿਕਾਸ ਪ੍ਰੋਜੈਕਟ ਅਧੂਰੇ ਰਹਿ ਗਏ ਹਨ, ਉਨ੍ਹਾਂ ਨੂੰ ਅਗਲੀ ਸਰਕਾਰ ਬਣਨ ‘ਤੇ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਵਾਇਆ ਜਾਵੇਗਾ।

ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ, ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਅਤੇ ਬੇਰੁਜ਼ਗਾਰੀ ਦਾ ਪੂਰੀ ਤਰ੍ਹਾਂ ਸਫ਼ਾਇਆ ਕਰਨਾ ਅਤੇ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਅਤੇ ਧਰਤੀ ਹੇਠਲੇ ਪਾਣੀ ਦੇ ਰੀਚਾਰਜ ਲਈ ਜੋ ਠੋਸ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ, ਉਨ੍ਹਾਂ ਦੇ ਉਸਾਰੂ ਨਤੀਜੇ ਜ਼ਮੀਨੀ ਪੱਧਰ ‘ਤੇ ਸਾਫ਼ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਅੰਤ ਵਿੱਚ ਕਿਹਾ ਕਿ ਸੂਬੇ ਦੇ ਲੋਕ ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ ਦੀ ਰਾਜਨੀਤੀ ਦੇ ਪੱਖ ਵਿੱਚ ਫ਼ਤਵਾ ਦੇਣਗੇ ਅਤੇ ਪੰਜਾਬ ਅੰਦਰ ਲਗਾਤਾਰ ਦੂਜੀ ਵਾਰ ਪੂਰਨ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ।

Follow Us
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ...
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...