AAP ਦਾ ਪੰਜਾਬ ‘ਚ ਚੋਣ ਬਿਗੁਲ: CM ਮਾਨ ਕੱਲ੍ਹ ਲੁਧਿਆਣਾ ਤੋ ਲਾਂਚ ਕਰਨਗੇ ਕੈਂਪੇਨ; ਵਰਕਰ ਘਰ-ਘਰ ਪਹੁੰਚਾਉਣਗੇ ਰਿਪੋਰਟ ਕਾਰਡ

Updated On: 

18 Sep 2026 15:51 PM IST

ਪੰਜਾਬ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਜ਼ਮੀਨੀ ਪੱਧਰ 'ਤੇ ਆਪਣੀ ਚੋਣ ਮੁਹਿੰਮ ਵਿੱਢਣ ਦੀ ਪੂਰੀ ਤਿਆਰੀ ਕਰ ਲਈ ਹੈ। ਪਾਰਟੀ ਵੱਲੋਂ ਕੱਲ੍ਹ ਯਾਨੀ 19 ਸਤੰਬਰ ਨੂੰ ਪੰਜਾਬ ਭਰ ਵਿੱਚ ਆਪਣੀ ਚੋਣ ਮੁਹਿੰਮ ਦਾ ਰਸਮੀ ਐਲਾਨ ਕੀਤਾ ਜਾਵੇਗਾ।

AAP ਦਾ ਪੰਜਾਬ ਚ ਚੋਣ ਬਿਗੁਲ: CM ਮਾਨ ਕੱਲ੍ਹ ਲੁਧਿਆਣਾ ਤੋ ਲਾਂਚ ਕਰਨਗੇ ਕੈਂਪੇਨ; ਵਰਕਰ ਘਰ-ਘਰ ਪਹੁੰਚਾਉਣਗੇ ਰਿਪੋਰਟ ਕਾਰਡ

ਪੰਜਾਬ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਜ਼ਮੀਨੀ ਪੱਧਰ ‘ਤੇ ਆਪਣੀ ਚੋਣ ਮੁਹਿੰਮ ਵਿੱਢਣ ਦੀ ਪੂਰੀ ਤਿਆਰੀ ਕਰ ਲਈ ਹੈ। ਪਾਰਟੀ ਵੱਲੋਂ ਕੱਲ੍ਹ ਯਾਨੀ 19 ਸਤੰਬਰ ਨੂੰ ਪੰਜਾਬ ਭਰ ਵਿੱਚ ਆਪਣੀ ਚੋਣ ਮੁਹਿੰਮ ਦਾ ਰਸਮੀ ਐਲਾਨ ਕੀਤਾ ਜਾਵੇਗਾ। ਇਸ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਚੋਣ ਪੈਂਫ਼ਲੇਟ ਜਾਰੀ ਕਰਨਗੇ। ਇਸ ਤੋਂ ਤੁਰੰਤ ਬਾਅਦ, 20 ਸਤੰਬਰ ਤੋਂ ਪਾਰਟੀ ਸੂਬਾ ਪੱਧਰ ‘ਤੇ ਇੱਕ ਵਿਸ਼ਾਲ ‘ਡੋਰ-ਟੂ-ਡੋਰ’ (ਘਰ-ਘਰ) ਪ੍ਰਚਾਰ ਮੁਹਿੰਮ ਵਿੱਢੇਗੀ। ਇਸ ਮੁਹਿੰਮ ਦਾ ਆਗਾਜ਼ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਘਰ-ਘਰ ਦਸਤਕ ਦੇ ਕੇ ਕਰਨਗੇ।

2.68 ਲੱਖ ਬੂਥ ਕਮੇਟੀ ਮੈਂਬਰ ਘਰ-ਘਰ ਪਹੁੰਚਾਉਣਗੇ ਸਰਕਾਰ ਦਾ ਰਿਪੋਰਟ ਕਾਰਡ

ਇਸ ਮੈਗਾ ਮੁਹਿੰਮ ਦੌਰਾਨ ਆਮ ਆਦਮੀ ਪਾਰਟੀ ਦੇ ਲਗਭਗ 2.68 ਲੱਖ ਬੂਥ ਕਮੇਟੀ ਮੈਂਬਰ ਅਤੇ ਵਰਕਰ ਸੂਬੇ ਦੇ ਹਰ ਪਰਿਵਾਰ ਤੱਕ ਪਹੁੰਚਣਗੇ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਇਤਿਹਾਸਕ ਕੰਮਾਂ ਅਤੇ ਵਿਕਾਸ ਯੋਜਨਾਵਾਂ ਦਾ ਲੇਖਾ-ਜੋਖਾ ਜਨਤਾ ਸਾਹਮਣੇ ਰੱਖਣਗੇ। ਚੰਡੀਗੜ੍ਹ ਵਿੱਚ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਇਸ ਮੁਹਿੰਮ ਦੇ ਨਾਲ-ਨਾਲ ਪਾਰਟੀ ਇੱਕ ਵਿਆਪਕ ਮੈਂਬਰਸ਼ਿਪ ਮੁਹਿੰਮ ਦੀ ਵੀ ਸ਼ੁਰੂਆਤ ਕਰੇਗੀ।

ਇੱਕ ਮਹੀਨੇ ਤੱਕ ਚੱਲੇਗਾ ਜਨ-ਸੰਪਰਕ ਅਭਿਆਨ: ਮਨੀਸ਼ ਸਿਸੋਦੀਆ

ਮਨੀਸ਼ ਸਿਸੋਦੀਆ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਉਹ ਵੱਡੇ ਕੰਮ ਕਰ ਦਿਖਾਏ ਹਨ ਜੋ ਪਿਛਲੇ 75 ਸਾਲਾਂ ਦੇ ਰਾਜ ਦੌਰਾਨ ਕੋਈ ਸਰਕਾਰ ਨਹੀਂ ਕਰ ਸਕੀ। ਪਾਰਟੀ ਇਹਨਾਂ ਹੀ ਇਤਿਹਾਸਕ ਕੰਮਾਂ ਅਤੇ ਪ੍ਰਾਪਤੀਆਂ ਦੇ ਦਮ ‘ਤੇ ਚੋਣ ਮੈਦਾਨ ਵਿੱਚ ਉਤਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ 25,332 ਪੋਲਿੰਗ ਬੂਥ ਹਨ, ਜਿਨ੍ਹਾਂ ‘ਤੇ 2.68 ਲੱਖ ਤੋਂ ਵੱਧ ਕਾਰਕੁੰਨ ਅਤੇ ਬੂਥ ਆਗੂ ਪੂਰੀ ਸਰਗਰਮੀ ਨਾਲ ਘਰ-ਘਰ ਜਾ ਕੇ ਪ੍ਰਚਾਰ ਕਰਨਗੇ। ਇਹ ਵਿਸ਼ੇਸ਼ ਮੁਹਿੰਮ ਪੂਰਾ ਇੱਕ ਮਹੀਨਾ ਨਿਰੰਤਰ ਜਾਰੀ ਰਹੇਗੀ।

ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਸਿੱਧਾ ਲਾਭ

ਸਿਸੋਦੀਆ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਦਿੱਤੀ ਆਪਣੀ ਹਰ ਇੱਕ ਗਾਰੰਟੀ ਨੂੰ ਪੂਰੀ ਇਮਾਨਦਾਰੀ ਨਾਲ ਲਾਗੂ ਕੀਤਾ ਹੈ। ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁਫ਼ਤ ਸਹੂਲਤਾਂ ਸਦਕਾ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ ਤਕਰੀਬਨ 1.82 ਲੱਖ ਰੁਪਏ ਦਾ ਵਿੱਤੀ ਲਾਭ ਮਿਲ ਰਿਹਾ ਹੈ, ਜੋ ਕਿ ਪ੍ਰਤੀ ਮਹੀਨਾ ਲਗਭਗ 15 ਹਜ਼ਾਰ ਰੁਪਏ ਬਣਦਾ ਹੈ। ਪਾਰਟੀ ਵਰਕਰ ਇਹਨਾਂ ਸਾਰੀਆਂ ਯੋਜਨਾਵਾਂ ਅਤੇ ਅੰਕੜਿਆਂ ਦੀ ਜਾਣਕਾਰੀ ਲੋਕਾਂ ਨਾਲ ਸਾਂਝੀ ਕਰਨਗੇ।

ਅਕਾਲੀ ਦਲ, ਭਾਜਪਾ ਅਤੇ ਕਾਂਗਰਸ ‘ਤੇ ਤਿੱਖੇ ਹਮਲੇ

ਇਸ ਦੌਰਾਨ ਸਿਸੋਦੀਆ ਨੇ ਵਿਰੋਧੀ ਧਿਰਾਂ ਨੂੰ ਘੇਰਦਿਆਂ ਕਿਹਾ ਕਿ ਵਰਕਰ ਲੋਕਾਂ ਨੂੰ ਇਹ ਗੱਲ ਯਾਦ ਕਰਵਾਉਣਗੇ ਕਿ ਕਿਸ ਤਰ੍ਹਾਂ 2007 ਤੋਂ 2017 ਦਰਮਿਆਨ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਰਾਜ ਵਿੱਚ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ ਗਿਆ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਵਾਅਦਾ-ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਆਪਣੇ ਵਾਅਦਿਆਂ ਤੋਂ ਮੁਕਰ ਗਏ ਅਤੇ ਨਸ਼ਿਆਂ ਦਾ ਲੱਕ ਤੋੜਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੇ।

ਭਾਜਪਾ ਸ਼ਾਸਿਤ ਸੂਬਿਆਂ ਤੋਂ ਆ ਰਿਹਾ ਹੈ 80 ਫ਼ੀਸਦੀ ਨਸ਼ਾ

ਨਸ਼ਿਆਂ ਦੇ ਮੁੱਦੇ ‘ਤੇ ਬੋਲਦਿਆਂ ਸਿਸੋਦੀਆ ਨੇ ਕਿਹਾ ਕਿ ਆਪ ਸਰਕਾਰ ਨੇ ਆਉਂਦਿਆਂ ਹੀ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁੰਨ ਜੰਗ ਛੇੜੀ ਹੈ। ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ, ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਅਤੇ ਸਥਾਨਕ ਨੈੱਟਵਰਕ ਤੋੜਿਆ ਗਿਆ। ਉਨ੍ਹਾਂ ਸਵਾਲ ਚੁੱਕਿਆ ਕਿ ਇਸ ਸਖ਼ਤੀ ਦੇ ਬਾਵਜੂਦ ਨਸ਼ਾ ਕਿੱਥੋਂ ਆ ਰਿਹਾ ਹੈ? ਉਨ੍ਹਾਂ ਖ਼ੁਲਾਸਾ ਕੀਤਾ ਕਿ ਪੰਜਾਬ ਵਿੱਚ ਵਿਕਣ ਵਾਲੇ ਨਸ਼ੇ ਦਾ ਕਰੀਬ 80 ਫ਼ੀਸਦੀ ਹਿੱਸਾ ਭਾਜਪਾ ਸ਼ਾਸਿਤ ਸੂਬਿਆਂ ਤੋਂ ਸਪਲਾਈ ਹੋ ਰਿਹਾ ਹੈ।

ਭਾਜਪਾ ਪਹਿਲਾਂ ਆਪਣੇ ਰਾਜਾਂ ਵਿੱਚ ਨਸ਼ਾ ਬੰਦ ਕਰੇ: ਅਮਨ ਅਰੋੜਾ

ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ‘ਤੇ ਵਰ੍ਹਦਿਆਂ ਕਿਹਾ ਕਿ ਜੇਕਰ ਭਾਜਪਾ ਸੱਚਮੁੱਚ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਉਹ ਪਹਿਲਾਂ ਹਰਿਆਣਾ ਅਤੇ ਗੁਜਰਾਤ ਵਰਗੇ ਆਪਣੇ ਸ਼ਾਸਨ ਵਾਲੇ ਸੂਬਿਆਂ ਵਿੱਚ ਨਸ਼ਿਆਂ ਦੇ ਕਾਰੋਬਾਰ ‘ਤੇ ਠੱਲ੍ਹ ਪਾਵੇ। ਅਰੋੜਾ ਮੁਤਾਬਕ ਪੰਜਾਬ ਦੀ ਅੰਦਰੂਨੀ ਸਪਲਾਈ ਚੇਨ ਪੂਰੀ ਤਰ੍ਹਾਂ ਤੋੜੀ ਜਾ ਚੁੱਕੀ ਹੈ ਅਤੇ ਹੁਣ ਬਾਹਰਲੇ ਸੂਬਿਆਂ ਤੋਂ ਨਸ਼ੇ ਦੀ ਤਸਕਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯਾਤਰਾਵਾਂ ਕੱਢਣ ਵਾਲੇ ਆਗੂ ਅਸਲ ਵਿੱਚ ਪੰਜਾਬ ਦਾ ਅਪਮਾਨ ਕਰ ਰਹੇ ਹਨ।

ਅਮਨ ਅਰੋੜਾ ਨੇ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੂੰ ਸੂਬੇ ਨੂੰ ਵਿੱਤੀ ਕੰਗਾਲੀ ਵੱਲ ਧੱਕਣ ਦਾ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਨੂੰ ਵਿਕਾਸ ਅਤੇ ਤਰੱਕੀ ਦੀ ਲੀਹ ‘ਤੇ ਲਿਆਂਦਾ ਹੈ। ਹੁਣ ਪਾਰਟੀ ਸੂਬੇ ਨੂੰ ਅਸਲ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਉਣ ਦੇ ਰਾਹ ਪੈ ਚੁੱਕੀ ਹੈ ਅਤੇ ਪੂਰੀ ਉਮੀਦ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਨਤਾ ਮੁੜ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਏਗੀ।

Loading...
Unable to load recommendations.
Follow Us
Related Stories
ਅੰਮ੍ਰਿਤਸਰ ‘ਚ ASI ਦੀ ਗੋਲੀ ਮਾਰ ਕੇ ਹੱਤਿਆ: ਰਾਤ ਦੀ ਡਿਊਟੀ ਦੌਰਾਨ ਹਮਲਾਵਰਾਂ ਨੇ ਨੇੜਿਓਂ ਮਾਰੀ ਗੋਲੀ; TTH ਨੇ ਲਈ ਜ਼ਿੰਮੇਵਾਰੀ
ਫਾਜ਼ਿਲਕਾ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਰਾਹੀਂ Threat; ਸਕੂਲਾਂ ਨੂੰ ਕਰਵਾਇਆ ਖਾਲੀ
PAU ਕਿਸਾਨ ਮੇਲੇ ਦਾ CM ਮਾਨ ਨੇ ਕੀਤਾ ਉਦਘਾਟਨ, ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’
ਪੰਜਾਬ ਪੁਲਿਸ ਦੇ ਸਪੈਸ਼ਲ DGP ਦਾ ਭਤੀਜਾ ਨਿਕਲਿਆ ਲਾਰੈਂਸ ਬਿਸ਼ਨੋਈ ਦਾ ਸ਼ੂਟਰ, ਮੋਹਾਲੀ ਵਿੱਚ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਤੋਂ ਬਾਅਦ ਗ੍ਰਿਫ਼ਤਾਰ
BJP ਦਾ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ, 117 ਹਲਕਿਆਂ ‘ਚ ਘੁੰਮਣਗੇ 15 ਰੱਥ
ਅੰਮ੍ਰਿਤਸਰ ‘ਚ ਪੈਟਰੋਲਿੰਗ ਕਰ ਰਹੇ ASI ‘ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਤੋੜਿਆ ਦਮ, ਮਾਨ ਸਰਕਾਰ ਪਰਿਵਾਰ ਨੂੰ ਦੇਵੇਗੀ 1 ਕਰੋੜ