AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁੱਖ ਮੰਤਰੀ ਮਾਨ ਦੀ ਅੱਜ ਵੱਡੀ ਪ੍ਰੈੱਸ ਕਾਨਫਰੰਸ, 4 ਸਾਲ ਦਾ ਰਿਪੋਰਟ ਕਾਰਡ ਕਰਨਗੇ ਪੇਸ਼

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਸ ਬਜਟ ਇਜਲਾਸ 'ਚ ਜੋ ਸਕੀਮਾਂ ਅਸੀਂ ਲੋਕਾਂ ਦੇ ਹਿੱਤ 'ਚ ਲੈ ਕੇ ਆਏ ਹਾਂ, ਤਾਂ ਲੋਕ ਇਹ ਨਾ ਸੋਚਣ ਕਿ ਬਸ ਇਹ ਆਖਿਰੀ ਹਨ। ਉਨ੍ਹਾਂ ਨੇ ਕਿਹਾ ਸੀ ਕਿ ਲੋਕਾਂ ਦੀ ਭਲਾਈ ਲਈ ਉਹ ਹੋਰ ਵੀ ਸਕੀਮਾਂ ਲੈ ਕੇ ਆਉਣਗੇ ਤੇ ਇਹ ਉਨ੍ਹਾਂ ਦੇ ਲਈ ਇਹ ਬੋਨਸ ਹੋਵੇਗਾ। ਅੱਜ ਦੀ ਪ੍ਰੈੱਸ ਕਾਨਫਰੰਸ ਦੌਰਾਨ ਉਮੀਦ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਮਾਨ ਹੋਰ ਵੀ ਕਈ ਵੱਡੇ ਐਲਾਨ ਕਰ ਸਕਦੇ ਹਨ।

ਮੁੱਖ ਮੰਤਰੀ ਮਾਨ ਦੀ ਅੱਜ ਵੱਡੀ ਪ੍ਰੈੱਸ ਕਾਨਫਰੰਸ, 4 ਸਾਲ ਦਾ ਰਿਪੋਰਟ ਕਾਰਡ ਕਰਨਗੇ ਪੇਸ਼
CM ਭਗਵੰਤ ਮਾਨ
tv9-punjabi
| Updated On: 16 Mar 2026 10:39 AM IST
Share

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਵਗੰਤ ਸਿੰਘ ਮਾਨ ਅੱਜ ਵੱਡੀ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਦਰਅਸਲ, ਅੱਜ ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ਜਾ ਰਹੇ ਹਨ, ਇਸ ਦੌਰਾਨ ਮੁੱਖ ਮੰਤਰੀ ਮਾਨ ਅੱਜ ਆਪਣੀ ਸਰਕਾਰ ਦੀਆਂ 4 ਸਾਲਾਂ ਦੀਆਂ ਉਪਲੱਬਧੀਆਂ ਦੱਸਣਗੇ। ਉੱਥੇ ਹੀ, ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਖਿਰੀ ਦਿਨ ਹੈ। ਇਸ ਪ੍ਰੈੱਸ ਕਾਨਫਰੰਸ ਦੌਰਾਨ ਸੀਐਮ ਮਾਨ ਬਜਟ ਸੈਸ਼ਨ ਦੌਰਾਨ ਆਪਣੀਆਂ ਨਵੀਆਂ ਸਕੀਮਾਂ ਤੇ ਲੋਕ ਹਿੱਤਾਂ ਦੀ ਗੱਲ ਕਰ ਸਕਦੇ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਸ ਬਜਟ ਇਜਲਾਸ ‘ਚ ਜੋ ਸਕੀਮਾਂ ਅਸੀਂ ਲੋਕਾਂ ਦੇ ਹਿੱਤ ‘ਚ ਲੈ ਕੇ ਆਏ ਹਾਂ, ਤਾਂ ਲੋਕ ਇਹ ਨਾ ਸੋਚਣ ਕਿ ਬਸ ਇਹ ਆਖਿਰੀ ਹਨ। ਉਨ੍ਹਾਂ ਨੇ ਕਿਹਾ ਸੀ ਕਿ ਲੋਕਾਂ ਦੀ ਭਲਾਈ ਲਈ ਉਹ ਹੋਰ ਵੀ ਸਕੀਮਾਂ ਲੈ ਕੇ ਆਉਣਗੇ ਤੇ ਇਹ ਉਨ੍ਹਾਂ ਦੇ ਲਈ ਇਹ ਬੋਨਸ ਹੋਵੇਗਾ। ਅੱਜ ਦੀ ਪ੍ਰੈੱਸ ਕਾਨਫਰੰਸ ਦੌਰਾਨ ਉਮੀਦ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਮਾਨ ਹੋਰ ਵੀ ਕਈ ਵੱਡੇ ਐਲਾਨ ਕਰ ਸਕਦੇ ਹਨ।

ਮਾਨ ਸਰਕਾਰ ਦਾ ਆਖਿਰੀ ਬਜਟ

ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ, 2022 ਨੂੰ ਅਹੁਦੇ ਦੀ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਸਾਲ ਆਪਣਾ ਰਿਪੋਰਟ ਕਾਰਡ ਜਾਰੀ ਕੀਤਾ ਜਾਂਦਾ ਰਿਹਾ ਹੈ। ਹੁਣ, 4 ਸਾਲ ਪੂਰੇ ਹੋਣ ‘ਤੇ ਮੁੱਖ ਮੰਤਰੀ ਮਾਨ ਆਪਣੇ 4 ਸਾਲ ਦੇ ਕੰਮ ਦਾ ਰਿਪੋਰਟ ਕਾਰਡ ਲੋਕਾਂ ਅੱਗੇ ਰੱਖਣਗੇ। ਖਾਸ ਗੱਲ ਇਹ ਵੀ ਹੈ ਕਿ ਅਗਲੇ ਸਾਲ ਪੰਜਾਬ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪੰਜਾਬ ਸਰਕਾਰ ਵੱਲੋਂ ਆਪਣਾ ਆਖਿਰੀ ਬਜਟ ਪੇਸ਼ ਕੀਤਾ ਜਾ ਚੁੱਕਿਆ ਹੈ।

ਬਜਟ ਇਜਲਾਸ ‘ਚ ਆਮ ਆਦਮੀ ਪਾਰਟੀ ਵਾਲੀ ਸਰਕਾਰ ਵੱਲੋਂ ਆਪਣੀ ਇੱਕ ਵੱਡੀ ਗਾਰੰਟੀ ਪੂਰੀ ਕੀਤੀ ਗਈ। ‘ਮੁੱਖ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਹਿਲਾਵਾਂ ਨੂੰ 1000 ਰੁਪਏ ਦਿੱਤੇ ਜਾਣਗੇ। ਹਾਲਾਂਕਿ, ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾਵਾਂ ਲਈ ਇਹ ਰਾਸ਼ੀ 1500 ਰੁਪਏ ਹੋਵੇਗੀ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਸਾਰੇ ਵਾਅਦੇ ਪੂਰੇ ਕਰ ਚੁੱਕੀ ਹੈ ਤੇ ਆਉਣ ਵਾਲੀਆਂ ਸਕੀਮਾਂ ਪੰਜਾਬ ਦੇ ਲੋਕਾਂ ਲਈ ਬੋਨਸ ਹੋਣਗੀਆਂ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...