ਪਹਿਲੇ ਨਿੰਦਾ, ਫਿਰ ਟਵੀਟ ਡਿਲੀਟ… ‘ਆਪ’ ਨੇ ਹਰਸਿਮਰਤ ਬਾਦਲ ਨੂੰ ਪੁੱਛੇ ਸਵਾਲ
ਹਰਸਿਮਰਤ ਕੌਰ ਬਾਦਲ ਵੱਲੋਂ ਟਵੀਟ ਹਟਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਘੇਰਿਆ। ਆਪ ਨੇ ਸਵਾਲ ਕੀਤਾ ਕਿ ਉਨ੍ਹਾਂ ਨੇ ਦਿੱਲੀ ਪੁਲਿਸ ਦੀ ਨਿੰਦਾ ਕਰਨ ਵਾਲਾ ਟਵੀਟ ਕਿਉਂ ਡਿਲੀਟ ਕੀਤਾ।
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੇ ਪਹੁੰਚਣ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਕੀਤਾ ਗਿਆ ਇੱਕ ਟਵੀਟ ਸਿਆਸੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਹਰਸਿਮਰਤ ਕੌਰ ਬਾਦਲ ਨੇ ਪਹਿਲਾਂ ਦਿੱਲੀ ਪੁਲਿਸ ਦੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ, ਪਰ ਕੁਝ ਸਮੇਂ ਬਾਅਦ ਇਹ ਟਵੀਟ ਡਿਲੀਟ ਕਰ ਦਿੱਤਾ। ਇਸ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਉਨ੍ਹਾਂ ‘ਤੇ ਸਵਾਲ ਚੁੱਕਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਨਾਂ ਲੈ ਕੇ ਨਿਸ਼ਾਨਾ ਸਾਧਿਆ।
ਹਰਸਿਮਰਤ ਬਾਦਲ ਨੇ ਟਵੀਟ ‘ਚ ਕੀ ਲਿਖਿਆ ਸੀ?
ਹਰਸਿਮਰਤ ਕੌਰ ਬਾਦਲ ਨੇ ਆਪਣੇ ਟਵੀਟ ‘ਚ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਪਵਿੱਤਰ ਅਸਥਾਨ ‘ਚ ਦਿੱਲੀ ਪੁਲਿਸ ਦੇ ਦਾਖ਼ਲ ਹੋਣ ਤੇ ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ, ਖ਼ਾਸ ਕਰਕੇ ਮਹਿਲਾਵਾਂ ਨਾਲ ਕਥਿਤ ਧੱਕੇਸ਼ਾਹੀ ਦੀ ਸਖ਼ਤ ਨਿੰਦਾ ਕੀਤੀ ਸੀ। ਉਨ੍ਹਾਂ ਲਿਖਿਆ ਸੀ ਕਿ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਦਾ ਨਿਰਾਦਰ ਕਰਨਾ ਤੇ ਆਪਣੇ ਪ੍ਰਦਰਸ਼ਨ ਦੇ ਹੱਕ ਦੀ ਵਰਤੋਂ ਕਰਦਿਆਂ ਉੱਥੇ ਪਨਾਹ ਲੈ ਰਹੀਆਂ ਮਹਿਲਾਵਾਂ ਨਾਲ ਧੱਕੇਸ਼ਾਹੀ ਕਰਨਾ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ। ਉਨ੍ਹਾਂ ਨੇ ਦਿੱਲੀ ਪੁਲਿਸ ਨੂੰ ਇਸ ਕਾਰਵਾਈ ਲਈ ਜਵਾਬਦੇਹ ਠਹਿਰਾਉਣ ਦੀ ਮੰਗ ਵੀ ਕੀਤੀ ਸੀ।
ਹਾਲਾਂਕਿ, ਕੁਝ ਸਮੇਂ ਬਾਅਦ ਉਨ੍ਹਾਂ ਨੇ ਇਹ ਟਵੀਟ ਡਿਲੀਟ ਕਰ ਦਿੱਤਾ, ਜਿਸ ਤੋਂ ਬਾਅਦ ਇਸ ਕਦਮ ਨੂੰ ਲੈ ਕੇ ਸਿਆਸੀ ਹਲਕਿਆਂ ਚ ਚਰਚਾ ਸ਼ੁਰੂ ਹੋ ਗਈ।
.@HarsimratBadal_ why did you delete this tweet?
Did you get a call from @narendramodi or @amitshah? Are you now okay with BJP’s police violating the sanctity of Guru Ghar? https://t.co/3wHOzPwPcP — AAP Punjab (@AAPPunjab) October 11, 2026
ਆਪ ਨੇ ਪੀਐਮ ਮੋਦੀ ਤੇ ਗ੍ਰਹਿ ਮੰਤਰੀ ਸ਼ਾਹ ਦਾ ਨਾਂ ਲੈ ਕੇ ਪੁੱਛੇ ਸਵਾਲ
ਹਰਸਿਮਰਤ ਕੌਰ ਬਾਦਲ ਵੱਲੋਂ ਟਵੀਟ ਹਟਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਘੇਰਿਆ। ਆਪ ਨੇ ਸਵਾਲ ਕੀਤਾ ਕਿ ਉਨ੍ਹਾਂ ਨੇ ਦਿੱਲੀ ਪੁਲਿਸ ਦੀ ਨਿੰਦਾ ਕਰਨ ਵਾਲਾ ਟਵੀਟ ਕਿਉਂ ਡਿਲੀਟ ਕੀਤਾ। ਪਾਰਟੀ ਨੇ ਆਪਣੇ ਟਵੀਟ ਚ ਲਿਖਿਆ, ਹਰਸਿਮਰਤ ਬਾਦਲ, ਤੁਸੀਂ ਇਹ ਟਵੀਟ ਕਿਉਂ ਡਿਲੀਟ ਕੀਤਾ? ਕੀ ਤੁਹਾਨੂੰ ਨਰਿੰਦਰ ਮੋਦੀ ਜਾਂ ਅਮਿਤ ਸ਼ਾਹ ਦਾ ਫ਼ੋਨ ਆਇਆ ਸੀ?
ਇਹ ਵੀ ਪੜ੍ਹੋ
ਆਪ ਨੇ ਅੱਗੇ ਸਵਾਲ ਕੀਤਾ ਕਿ ਕੀ ਹੁਣ ਹਰਸਿਮਰਤ ਕੌਰ ਬਾਦਲ ਭਾਜਪਾ ਦੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਦੀ ਉਲੰਘਣਾ ਕੀਤੇ ਜਾਣ ਨੂੰ ਲੈ ਕੇ ਸਹਿਮਤ ਹਨ?
‘ਆਪ’ ਵਫ਼ਦ ਪਹੁੰਚਿਆ ਸ੍ਰੀ ਅਕਾਲ ਤਖ਼ਤ ਸਾਹਿਬ
ਦੂਜੇ ਪਾਸੇ, ਗੁਰਦੁਆਰਾ ਬੰਗਲਾ ਸਾਹਿਬ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਇੱਕ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ ਤੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੇ ਪਹੁੰਚਣ ਦੇ ਮਾਮਲੇ ‘ਚ ਕਾਰਵਾਈ ਦੀ ਮੰਗ ਕੀਤੀ। ਇਸ ਦੌਰਾਨ ਆਪ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਤੇ ਸ਼੍ਰੋਮਣੀ ਅਕਾਲੀ ਦਲ ਦੀ ਚੁੱਪ ਤੇ ਸਵਾਲ ਚੁੱਕਦਿਆਂ ਕਿਹਾ ਕਿ ਗੁਰੂ ਘਰ ਦੀ ਮਰਿਆਦਾ ਤੇ ਪੰਥਕ ਮਸਲਿਆਂ ਤੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਵਫ਼ਦ ਨੇ ਇਸ ਮਾਮਲੇ ‘ਚ ਜਵਾਬਦੇਹੀ ਤੈਅ ਕਰਨ ਤੇ ਢੁੱਕਵੀਂ ਕਾਰਵਾਈ ਦੀ ਮੰਗ ਵੀ ਕੀਤੀ।
