ਬਖ਼ਸ਼ੇ ਨਹੀਂ ਜਾਣਗੇ ਗੁਨਾਹਗਾਰ, AAP ਸਰਕਾਰ ਦੀ ਅਪਰਾਧ ਪ੍ਰਤੀ ਜੀਰੋ ਟਾਲਰੈਂਸ ਨੀਤੀ, ਮ੍ਰਿਤਕ ਸਰਪੰਚ ਦੇ ਪਰਿਵਾਰ ਨਾਲ ਮਿਲੇ ਅਮਨ ਅਰੋੜਾ
AAP Sarpanch Jarmal Singh Murder Case: ਮ੍ਰਿਤਕ ਜਰਮਲ ਸਿੰਘ, ਤਰਨਤਾਰਨ ਜ਼ਿਲ੍ਹੇ ਦੇ ਵਲਟੋਹਾ ਪਿੰਡ ਦਾ ਰਹਿਣ ਵਾਲਾ ਸੀ ਅਤੇ ਮੌਜੂਦਾ ਸਰਪੰਚ ਸੀ। ਉਹ ਲਾੜੀ ਦੇ ਪਰਿਵਾਰ ਵੱਲੋਂ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਇਸ ਦੌਰਾਨ, ਉਸ ਨੂੰ ਕੁਝ ਲੋਕਾਂ ਨੇ ਨਿਸ਼ਾਨਾ ਬਣਾਇਆ। ਇਸ ਪੂਰੀ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਇਸ ਵੀਡੀਓ ਦੇ ਆਧਾਰ 'ਤੇ, ਪੁਲਿਸ ਨੇ ਹਮਲਾਵਰਾਂ ਦੀ ਪੂਰੀ ਯੋਜਨਾ ਨੂੰ ਸਮਝ ਲਿਆ ਹੈ।
ਆਮ ਆਦਮੀ ਪਾਰਟੀ (AAP) ਦੇ ਸਰਪੰਚ ਜਰਮਲ ਸਿੰਘ ਦੀ ਅੰਮ੍ਰਿਤਸਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋ ਹਥਿਆਰਬੰਦ ਨੌਜਵਾਨਾਂ ਨੇ ਇਸ ਖੌਫਨਾਕ ਵਾਰਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਜਦੋਂ ਸਰਪੰਚ ਮੈਰੀ ਗੋਲਡ ਰਿਜ਼ੋਰਟ ਵਿੱਚ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਪਹੁੰਚਿਆ ਸੀ ਅਤੇ ਕੁਝ ਮਹਿਮਾਨਾਂ ਨਾਲ ਇੱਕ ਮੇਜ਼ ‘ਤੇ ਬੈਠਿਆ ਹੋਇਆ ਸੀ। ਅਚਾਨਕ ਹੋਏ ਹਮਲੇ ਨੇ ਪੂਰੇ ਪ੍ਰੋਗਰਾਮ ਵਿੱਚ ਦਹਿਸ਼ਤ ਫੈਲਾ ਦਿੱਤੀ। ਜਿਸ ਤੋਂ ਬਾਅਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਸੋਮਵਾਰ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਪੀੜਤ ਪਰਿਵਾਰ ਨਾਲ ਮਿਲਣ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕ੍ਰਾਈਮ ਪ੍ਰਤੀ ਜੀਰੋ ਟਾਲਰੈਂਸ ਨੀਤੀ ਹੈ।
ਬਖ਼ਸ਼ੇ ਨਹੀਂ ਜਾਣਗੇ ਦੋਸ਼ੀ – ਅਮਨ ਅਰੋੜਾ
ਅਮਨ ਅਰੋੜਾ ਨੇ ਕਿਹਾ ਜਿਨ੍ਹਾਂ ਨੇ ਵੀ ਇਹ ਗੁਨਾਹ ਕੀਤਾ ਹੈ, ਉਨ੍ਹਾਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਕੋਹੜ ਨੂੰ ਜੜੋ ਖਤਮ ਕਰਨ ਦੀ ਕੋਸ਼ਿਸ਼ ਵਿੱਚ ਲੱਗੀ ਹੋਈ ਹੈ। ਪੁਲਿਸ ਵੀ ਬੜੀ ਮੇਹਨਤ ਨਾਲ ਆਪਣਾ ਕੰਮ ਕਰ ਰਹੀ ਹੈ। ਅਜਿਹੇ ਅਪਰਾਧੀਆਂ ਨੂੰ ਕਿਸੇ ਵੀ ਹਾਲ ਵਿੱਚ ਖੁਲ੍ਹਿਆਂ ਨਹੀਂ ਘੁੰਮਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੁਝ ਵੱਡੇ ਗੈਂਗਸਟਰ ਵਿਦੇਸ਼ਾਂ ਤੋਂ ਬਹਿ ਕੇ ਅਜਿਹੀਆਂ ਘਟਨਾਵਾਂ ਨੂੰ ਅੰਜਾਵ ਦੁਆਉਂਦੇ ਹਨ। ਅਜਿਹੇ ਮੁਲਜਮਾਂ ਨੂੰ ਭਾਰਤ ਲਿਆਉਣ ਦੀ ਜਿੰਮੇਦਾਰੀ ਕੇਂਦਰ ਸਰਕਾਰ ਦੀ ਹੈ। ਤਾਂ ਜੋਂ ਅਪਰਾਧ ਅਤੇ ਅਪਰਾਧੀਆਂ ਨੂੰ ਜੜੋ ਖਤਮ ਕੀਤਾ ਜਾ ਸਕੇ।
ਕਤਲਕਾਂਡ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ
ਦੱਸ ਦਈਏ ਕਿ ਮ੍ਰਿਤਕ ਜਰਮਲ ਸਿੰਘ, ਤਰਨਤਾਰਨ ਜ਼ਿਲ੍ਹੇ ਦੇ ਵਲਟੋਹਾ ਪਿੰਡ ਦਾ ਰਹਿਣ ਵਾਲਾ ਸੀ ਅਤੇ ਮੌਜੂਦਾ ਸਰਪੰਚ ਸੀ। ਉਹ ਲਾੜੀ ਦੇ ਪਰਿਵਾਰ ਵੱਲੋਂ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਇਸ ਦੌਰਾਨ, ਉਸ ਨੂੰ ਕੁਝ ਲੋਕਾਂ ਨੇ ਨਿਸ਼ਾਨਾ ਬਣਾਇਆ। ਇਸ ਪੂਰੀ ਘਟਨਾ ਦੀ ਇੱਕ ਹੋਰ ਵੀਡੀਓ ਵੀ ਸਾਹਮਣੇ ਆਈ ਹੈ। ਇਸ ਵੀਡੀਓ ਦੇ ਆਧਾਰ ‘ਤੇ, ਪੁਲਿਸ ਨੇ ਹਮਲਾਵਰਾਂ ਦੀ ਪੂਰੀ ਯੋਜਨਾ ਨੂੰ ਸਮਝ ਲਿਆ ਹੈ।
ਵੀਡੀਓ ਵਿੱਚ ਦਿਖਾਈ ਦੇ ਰਹੇ ਦੋ ਨੌਜਵਾਨ ਬਹੁਤ ਹੀ ਨਿਡਰਤਾ ਨਾਲ ਮੈਰਿਜ ਰਿਜ਼ੋਰਟ ਵਿੱਚ ਦਾਖਲ ਹੁੰਦੇ ਹਨ। ਖਾਸ ਗੱਲ ਇਹ ਹੈ ਕਿ ਰਿਜ਼ੋਰਟ ਦੇ ਬਾਹਰ ਖੜ੍ਹੇ ਇੱਕ ਸ਼ੁਟਰ ਕੰਨ ‘ਤੇ ਮੋਬਾਈਲ ਫੋਨ ਫੜਿਆ ਹੋਇਆ ਦਿਖਾਈ ਦੇ ਰਿਹਾ ਹੈ। ਇਸ ਨਾਲ ਪੁਲਿਸ ਨੂੰ ਸ਼ੱਕ ਹੋਇਆ ਹੈ ਕਿ ਮੈਰਿਜ ਪੈਲੇਸ ਦੇ ਅੰਦਰ ਕੋਈ ਵਿਅਕਤੀ ਲਗਾਤਾਰ ਜਾਣਕਾਰੀ ਦੇ ਰਿਹਾ ਸੀ। ਹਮਲਾਵਰ ਹੌਲੀ-ਹੌਲੀ ਕਈ ਮੇਜ਼ਾਂ ‘ਤੇ ਬੈਠੇ ਮਹਿਮਾਨਾਂ ਦੀ ਭੀੜ ਵਿੱਚੋਂ ਲੰਘਦੇ ਹੋਏ ਸਰਪੰਚ ਜਰਮਲ ਸਿੰਘ ਕੋਲ ਪਹੁੰਚ ਗਿਆ ਅਤੇ ਫਿਰ ਪਿਸਤੌਲ ਕੱਢ ਕੇ ਉਸ ਨੂੰ ਪਿੱਛੇ ਤੋਂ ਗੋਲੀ ਮਾਰ ਦਿੱਤੀ।
ਇਹ ਵੀ ਪੜ੍ਹੋ
ਪੁਲਿਸ ਦਾ ਇਹ ਵੀ ਮੰਨਣਾ ਹੈ ਕਿ ਗੋਲੀਬਾਰੀ ਕਰਨ ਵਾਲੇ ਪੇਸ਼ੇਵਰ ਸਨ। ਜਿਸ ਤਰੀਕੇ ਨਾਲ ਉਨ੍ਹਾਂ ਨੇ ਗੋਲੀਬਾਰੀ ਕੀਤੀ ਅਤੇ ਅਪਰਾਧ ਨੂੰ ਅੰਜਾਮ ਦੇਣ ਵਿੱਚ ਜਲਦਬਾਜ਼ੀ ਦੀ ਘਾਟ ਉਨ੍ਹਾਂ ਦੀ ਪੇਸ਼ੇਵਰਤਾ ਨੂੰ ਦਰਸਾਉਂਦੀ ਹੈ। ਇਹ ਤੱਥ ਕਿ ਉਨ੍ਹਾਂ ਨੇ ਮਾਸਕ ਨਹੀਂ ਪਹਿਨੇ ਸਨ, ਇਹ ਵੀ ਇਸ ਗੱਲ ਨੂੰ ਦਰਸਾਉਂਦਾ ਹੈ।

ਗੈਂਗਸਟਰ ਡੌਨੀ ਬੱਲ ਨੇ ਲਈ ਕਤਲ ਦੀ ਜ਼ਿੰਮੇਵਾਰੀ
ਇਸ ਕਤਲ ਦੀ ਵਾਰਦਾਤ ਤੋਂ ਬਾਅਦ ਗੈਂਗਸਟਰ ਡੌਨੀ ਬੱਲ ਅਤੇ ਪ੍ਰਭ ਦਾਸੂਵਾਲ ਨੇ ਕੁਝ ਘੰਟਿਆਂ ਬਾਅਦ ਹੀ ਇੱਕ ਸੋਸ਼ਲ ਮੀਡੀਆ ਪੋਸਟ ‘ਤੇ ਜ਼ਿੰਮੇਵਾਰੀ ਲਈ ਸੀ। ਹਾਲਾਂਕਿ, ਟੀਵੀ9 ਪੰਜਾਬੀ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ। ਇਸ ਕਤਲਕਾਂਡ ਤੋਂ ਬਾਅਦ ਪੁਲਿਸ ਅਜੇ ਵੀ ਕਈ ਪਹਿਲੂਆਂ ਤੋਂ ਘੋਖ ਕਰ ਰਹੀ ਹੈ। ਪੁਲਿਸ ਵੱਲੋਂ ਇਸ ਸੰਭਾਵਨਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕਿਸੇ ਨੇ ਨਿੱਜੀ ਰੰਜਿਸ਼ ਨੂੰ ਸੁਲਝਾਉਣ ਲਈ ਗੈਂਗਸਟਰਾਂ ਦੀ ਵਰਤੋਂ ਕੀਤੀ ਹੋ ਸਕਦੀ ਹੈ।
(ਲਲਿਤ ਸ਼ਰਮਾ ਦੇ ਨਾਲ ਨਿਸ਼ਾਨ ਸਿੰਘ ਸਹੋਤਾ ਦੀ ਰਿਪੋਰਟ)


