AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਵਿਧਾਇਕ ਧਾਲੀਵਾਲ ਨੇ ਗਿਣਵਾਈਆਂ ‘ਆਪ’ ਸਰਕਾਰ ਦੀਆਂ ਉਪਲਬਧੀਆਂ, ਵਿਰੋਧੀਆਂ ਦੀ ਮੁਹਿੰਮ ਨੂੰ ਦੱਸਿਆ ਸਿਆਸੀ ਸਟੰਟ

ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਆਪ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਮੁਫ਼ਤ ਬਿਜਲੀ, ਸਿਹਤ, ਸਿੱਖਿਆ ਅਤੇ ਯੋਗਤਾ ਦੇ ਆਧਾਰ 'ਤੇ ਮਿਲੀਆਂ ਸਰਕਾਰੀ ਨੌਕਰੀਆਂ ਸਮੇਤ ਭਗਵੰਤ ਮਾਨ ਸਰਕਾਰ ਦੀਆਂ ਵੱਡੀਆਂ ਉਪਲਬਧੀਆਂ ਗਿਣਵਾਈਆਂ। ਉਨ੍ਹਾਂ ਐਲਾਨ ਕੀਤਾ ਕਿ 1 ਜੁਲਾਈ ਤੋਂ ਔਰਤਾਂ ਲਈ 1500 ਰੁਪਏ ਮਹੀਨਾ ਯੋਜਨਾ ਸ਼ੁਰੂ ਹੋਵੇਗੀ। ਇਸ ਦੌਰਾਨ ਉਨ੍ਹਾਂ ਵਿਰੋਧੀਆਂ ਦੀਆਂ ਮੁਹਿੰਮਾਂ ਨੂੰ ਸਿਆਸੀ ਸਟੰਟ ਕਰਾਰ ਦਿੱਤਾ।

ਵਿਧਾਇਕ ਧਾਲੀਵਾਲ ਨੇ ਗਿਣਵਾਈਆਂ 'ਆਪ' ਸਰਕਾਰ ਦੀਆਂ ਉਪਲਬਧੀਆਂ, ਵਿਰੋਧੀਆਂ ਦੀ ਮੁਹਿੰਮ ਨੂੰ ਦੱਸਿਆ ਸਿਆਸੀ ਸਟੰਟ
lalit-sharma
| Updated On: 24 Jun 2026 22:59 PM IST
Share

ਆਮ ਆਦਮੀ ਪਾਰਟੀ (AAP) ਦੇ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਕੀਤੇ ਗਏ ਇਤਿਹਾਸਕ ਵਿਕਾਸ ਕਾਰਜਾਂ ਅਤੇ ਉਪਲਬਧੀਆਂ ਦਾ ਵੇਰਵਾ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਰੋਧੀ ਧਿਰਾਂ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਵਿਰੋਧੀਆਂ ਵੱਲੋਂ ਚਲਾਈ ਜਾ ਰਹੀ ਨਕਾਰਾਤਮਕ ਮੁਹਿੰਮ ਮਹਿਜ਼ ਇੱਕ ਸਿਆਸੀ ਸਟੰਟ ਹੈ।

ਧਾਲੀਵਾਲ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਸੂਬੇ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ, ਸੜਕੀ ਬੁਨਿਆਦੀ ਢਾਂਚੇ, ਨਹਿਰੀ ਪਾਣੀ ਦੇ ਪ੍ਰਬੰਧ ਅਤੇ ਉਦਯੋਗਿਕ ਖੇਤਰ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ‘ਤੇ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਗਏ ਸਾਰੇ ਪ੍ਰਮੁੱਖ ਵਾਅਦਿਆਂ ਨੂੰ ਸਰਕਾਰ ਨੇ ਪੂਰੀ ਤਨਦੇਹੀ ਨਾਲ ਨਿਭਾਇਆ ਹੈ।

‘ਆਪ’ ਦੀਆਂ ਗਿਣਵਾਈਆਂ ਉਪਲੱਬਧੀਆਂ

ਉਨ੍ਹਾਂ ਵਿਸਥਾਰ ਵਿੱਚ ਦੱਸਿਆ ਕਿ ਅੱਜ ਪੰਜਾਬ ਦੇ ਲਗਭਗ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਮਿਲ ਰਹੀ ਹੈ, ਆਮ ਆਦਮੀ ਕਲੀਨਿਕਾਂ (ਮੁਹੱਲਾ ਕਲੀਨਿਕਾਂ) ਰਾਹੀਂ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਉੱਚ ਪੱਧਰੀ ਬਣਾ ਕੇ ਵੱਡੇ ਸੁਧਾਰ ਕੀਤੇ ਗਏ ਹਨ।

ਰੁਜ਼ਗਾਰ ਦੇ ਮੁਦਿਆਂ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼, ਭ੍ਰਿਸ਼ਟਾਚਾਰ ਜਾਂ ਰਿਸ਼ਵਤਖੋਰੀ ਦੇ, ਨਿਰੋਲ ਯੋਗਤਾ ਅਤੇ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਧਾਲੀਵਾਲ ਨੇ ਇੱਕ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਆਗਾਮੀ 1 ਜੁਲਾਈ ਤੋਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦੀ ਅਹਿਮ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਹੁਣ ਬਿਲਕੁਲ ਅੰਤਿਮ ਪੜਾਅ ਵਿੱਚ ਹਨ।

ਕਾਂਗਰਸ ਨੂੰ ਸਿੱਖ ਭਾਵਨਾਵਾਂ ‘ਤੇ ਬੋਲਣ ਦਾ ਕੋਈ ਹੱਕ ਨਹੀਂ: ਕੁਲਦੀਪ ਧਾਲੀਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਕੀਤੀ ਜਾ ਰਹੀ ਮੰਗ ‘ਤੇ ਪਲਟਵਾਰ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਰਾਰੇ ਹੱਥੀਂ ਲਿਆ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਨੂੰ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਰਵਉੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਦੇ ਵਿਸ਼ੇ ‘ਤੇ ਸਿੱਖਿਆ ਦੇਣ ਦਾ ਕੋਈ ਵੀ ਨੈਤਿਕ ਅਧਿਕਾਰ ਨਹੀਂ ਹੈ। ਸਾਲ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਮੰਦਭਾਗੇ ਫ਼ੌਜੀ ਹਮਲੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਦੂਜਿਆਂ ‘ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੇ ਖ਼ੂਨੀ ਅਤੇ ਕਾਲੇ ਇਤਿਹਾਸ ਬਾਰੇ ਦੇਸ਼ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ।

ਵਿਰੋਧੀ ਪਾਰਟੀਆਂ ਦਾ ਮਕਸਦ ਸਿਰਫ਼ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣਾ

‘ਆਪ’ ਦੇ ਮੁੱਖ ਬੁਲਾਰੇ ਨੇ ਦੋਸ਼ ਲਾਇਆ ਕਿ ਵਿਰੋਧੀ ਸਿਆਸੀ ਪਾਰਟੀਆਂ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੇ ਅਸਲ ਮੁੱਦਿਆਂ ਤੋਂ ਜਨਤਾ ਦਾ ਧਿਆਨ ਭਟਕਾਉਣ ਲਈ ਜਾਣਬੁੱਝ ਕੇ ਧਾਰਮਿਕ ਅਤੇ ਸਿਆਸੀ ਮਸਲਿਆਂ ਨੂੰ ਹਵਾ ਦੇ ਰਹੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦਿਲੋਂ ਅਤੇ ਪੂਰਨ ਸਤਿਕਾਰ ਕਰਦੇ ਹਨ ਅਤੇ ਸਰਕਾਰ ਦਾ ਕਿਸੇ ਵੀ ਪੱਧਰ ‘ਤੇ ਕੋਈ ਟਕਰਾਅ ਨਹੀਂ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕੁਝ ਸ਼ਰਾਰਤੀ ਅਨਸਰਾਂ ਅਤੇ ਵਿਰੋਧੀਆਂ ਵੱਲੋਂ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਵਿਕਾਸ ਦੇ ਮੁੱਖ ਏਜੰਡੇ ‘ਤੇ ਪੂਰੀ ਤਰ੍ਹਾਂ ਵਚਨਬੱਧ ਹੈ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...