AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ AAP ਦੀ ਚੋਣ ਮੁਹਿੰਮ ਦਾ ਅੱਜ ਆਗਾਜ਼, ਲੁਧਿਆਣਾ ਤੋਂ CM ਮਾਨ ਕਰਨਗੇ ਸ਼ੁਰੂਆਤ; 20 ਸਤੰਬਰ ਤੋਂ ਮੈਗਾ ਡੋਰ-ਟੂ-ਡੋਰ ਪ੍ਰਚਾਰ

ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਇਨਡੋਰ ਸਟੇਡੀਅਮ ਵਿਖੇ ਆਮ ਆਦਮੀ ਪਾਰਟੀ ਵੱਲੋਂ ਇੱਕ ਵਿਸ਼ਾਲ ਸਿਆਸੀ ਸਮਾਗਮ ਦੌਰਾਨ ਆਪਣੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ। ਸਵੇਰੇ 11 ਤੋਂ ਬਾਅਦ ਦੁਪਹਿਰ 2 ਵਜੇ ਤੱਕ ਚੱਲੇ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਪਾਰਟੀ ਦਾ ਅਧਿਕਾਰਤ ਚੋਣ ਪੈਂਫ਼ਲੇਟ ਜਾਰੀ ਕੀਤਾ।

ਪੰਜਾਬ 'ਚ AAP ਦੀ ਚੋਣ ਮੁਹਿੰਮ ਦਾ ਅੱਜ ਆਗਾਜ਼, ਲੁਧਿਆਣਾ ਤੋਂ CM ਮਾਨ ਕਰਨਗੇ ਸ਼ੁਰੂਆਤ; 20 ਸਤੰਬਰ ਤੋਂ ਮੈਗਾ ਡੋਰ-ਟੂ-ਡੋਰ ਪ੍ਰਚਾਰ
tv9-punjabi
| Updated On: 19 Sep 2026 08:32 AM IST
Share

ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਇਨਡੋਰ ਸਟੇਡੀਅਮ ਵਿਖੇ ਆਮ ਆਦਮੀ ਪਾਰਟੀ ਵੱਲੋਂ ਇੱਕ ਵਿਸ਼ਾਲ ਸਿਆਸੀ ਸਮਾਗਮ ਦੌਰਾਨ ਆਪਣੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ। ਸਵੇਰੇ 11 ਤੋਂ ਬਾਅਦ ਦੁਪਹਿਰ 2 ਵਜੇ ਤੱਕ ਚੱਲੇ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਪਾਰਟੀ ਦਾ ਅਧਿਕਾਰਤ ਚੋਣ ਪੈਂਫ਼ਲੇਟ ਜਾਰੀ ਕੀਤਾ। ਇਸ ਲਾਂਚਿੰਗ ਦੇ ਨਾਲ ਹੀ ਪਾਰਟੀ ਨੇ ਐਲਾਨ ਕੀਤਾ ਹੈ ਕਿ 20 ਸਤੰਬਰ ਤੋਂ ਸੂਬਾ ਪੱਧਰ ‘ਤੇ ਮੈਗਾ ‘ਡੋਰ-ਟੂ-ਡੋਰ’ ਮੁਹਿੰਮ ਵਿੱਢੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਆਪਣੇ ਹਲਕੇ ਧੂਰੀ ਤੋਂ ਘਰ-ਘਰ ਜਾ ਕੇ ਲੋਕਾਂ ਨੂੰ ਮਿਲਣਗੇ ਅਤੇ ਇਸ ਮੁਹਿੰਮ ਦੀ ਕਮਾਨ ਸੰਭਾਲਣਗੇ।

ਸੰਗਠਨ ਦੇ ਸਾਰੇ ਅਹੁਦੇਦਾਰ ਰਹੇ ਹਾਜ਼ਰ

ਇਨਡੋਰ ਸਟੇਡੀਅਮ ਦੇ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਪ੍ਰਧਾਨਾਂ ਤੋਂ ਲੈ ਕੇ ਬਲਾਕ ਪ੍ਰਧਾਨਾਂ ਅਤੇ ਹੇਠਲੇ ਪੱਧਰ ਦੇ ਸਮੂਹ ਅਹੁਦੇਦਾਰਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ‘ਆਪ’ ਲੀਡਰਸ਼ਿਪ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਜਿਹੇ ਇਤਿਹਾਸਕ ਕੰਮ ਕੀਤੇ ਹਨ, ਜੋ ਪਿਛਲੇ 75 ਸਾਲਾਂ ਦੇ ਸ਼ਾਸਨ ਦੌਰਾਨ ਵੀ ਨਹੀਂ ਹੋ ਸਕੇ ਸਨ। ਪਾਰਟੀ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਨੂੰ ਆਧਾਰ ਬਣਾ ਕੇ ਹੀ ਪਾਰਟੀ ਚੋਣ ਮੈਦਾਨ ਵਿੱਚ ਨਿੱਤਰੇਗੀ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਕੰਮਾਂ ਬਾਰੇ ਜਾਣੂ ਕਰਵਾਇਆ ਜਾਵੇਗਾ।

ਇੱਕ ਮਹੀਨਾ ਚੱਲੇਗਾ ਅਭਿਆਨ

ਪਾਰਟੀ ਵੱਲੋਂ ਤਿਆਰ ਕੀਤੀ ਗਈ ਰੂਪ-ਰੇਖਾ ਮੁਤਾਬਕ ਪੰਜਾਬ ਦੇ ਕੁੱਲ 25,332 ਪੋਲਿੰਗ ਬੂਥਾਂ ਨੂੰ ਕਵਰ ਕੀਤਾ ਜਾਵੇਗਾ। ਇਸ ਵਿਸ਼ਾਲ ਅਭਿਆਨ ਵਿੱਚ ਤਕਰੀਬਨ 2.68 ਲੱਖ ਪਾਰਟੀ ਵਰਕਰ ਅਤੇ ਬੂਥ ਇੰਚਾਰਜ ਜ਼ਮੀਨੀ ਪੱਧਰ ‘ਤੇ ਸਰਗਰਮ ਰਹਿਣਗੇ। ਇਹ ਵਿਸ਼ੇਸ਼ ਲੋਕ-ਸੰਪਰਕ ਮੁਹਿੰਮ ਪੂਰਾ ਇੱਕ ਮਹੀਨਾ ਚੱਲੇਗੀ, ਜਿਸ ਦੌਰਾਨ ਹਰੇਕ ਵੋਟਰ ਅਤੇ ਪਰਿਵਾਰ ਤੱਕ ਸਰਕਾਰ ਦਾ ਪ੍ਰੋਗਰਾਮ ਪਹੁੰਚਾਇਆ ਜਾਵੇਗਾ।

ਪਾਰਟੀ ਦਾ ਦਾਅਵਾ, ਹਰ ਗਾਰੰਟੀ ਪੂਰੀ

ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਸਰਕਾਰ ਬਣਨ ਮਗਰੋਂ ਚੋਣਾਂ ਸਮੇਂ ਦਿੱਤੀ ਗਈ ਇੱਕ-ਇੱਕ ਗਾਰੰਟੀ ਨੂੰ ਜ਼ਮੀਨੀ ਪੱਧਰ ‘ਤੇ ਇੰਨ-ਬਿੰਨ ਲਾਗੂ ਕੀਤਾ ਗਿਆ ਹੈ। ਪਾਰਟੀ ਦੇ ਮੁਲਾਂਕਣ ਅਨੁਸਾਰ ਸਰਕਾਰੀ ਸਹੂਲਤਾਂ ਅਤੇ ਸਕੀਮਾਂ ਸਦਕਾ ਸੂਬੇ ਦੇ ਹਰੇਕ ਪਰਿਵਾਰ ਨੂੰ ਸਾਲਾਨਾ ਤਕਰੀਬਨ 1.82 ਲੱਖ ਰੁਪਏ ਦਾ ਸਿੱਧਾ ਆਰਥਿਕ ਲਾਭ ਮਿਲ ਰਿਹਾ ਹੈ, ਜੋ ਕਿ ਮਹੀਨਾਵਾਰ ਲਗਭਗ 15 ਹਜ਼ਾਰ ਰੁਪਏ ਬਣਦਾ ਹੈ। ਪਾਰਟੀ ਦੇ ਵਾਲੰਟੀਅਰ ਹੁਣ ਇਨ੍ਹਾਂ ਸਾਰੀਆਂ ਭਲਾਈ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਦਾ ਲੇਖਾ-ਜੋਖਾ ਲੈ ਕੇ ਆਮ ਲੋਕਾਂ ਦੀਆਂ ਬਰੂਹਾਂ ‘ਤੇ ਪਹੁੰਚਣਗੇ।

ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਦਲਦਲ ‘ਚ ਧੱਕਿਆ ਪੰਜਾਬ: ਮਨੀਸ਼ ਸਿਸੋਦੀਆ

ਸਮਾਗਮ ਦੌਰਾਨ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਪਿਛਲੀਆਂ ਸਰਕਾਰਾਂ ‘ਤੇ ਤਿੱਖੇ ਹਮਲੇ ਬੋਲੇ। ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਅਕਾਲੀ-ਭਾਜਪਾ ਗੱਠਜੋੜ ਦੇ ਰਾਜ ਦੌਰਾਨ ਪੰਜਾਬ ਨੂੰ ਗੰਭੀਰ ਨਸ਼ਿਆਂ ਦੀ ਸਮੱਸਿਆ ਵਿੱਚ ਝੋਕ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵੀ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਅਤੇ ਸਰਕਾਰ ਬਣਦੇ ਹੀ ਉਹ ਆਪਣੇ ਵਾਅਦਿਆਂ ਤੋਂ ਮੁਕਰ ਗਏ, ਜਿਸ ਕਾਰਨ ਨਸ਼ੇ ਦਾ ਕੋੜ੍ਹ ਖ਼ਤਮ ਨਹੀਂ ਹੋ ਸਕਿਆ।

ਤੋੜੀ ਸਪਲਾਈ ਚੇਨ

ਮਨੀਸ਼ ਸਿਸੋਦੀਆ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਨੇ ਸੱਤਾ ਵਿੱਚ ਆਉਂਦਿਆਂ ਹੀ ਨਸ਼ਿਆਂ ਖ਼ਿਲਾਫ਼ ਵਿਆਪਕ ਮੁਹਿੰਮ ਛੇੜੀ। ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ ਗਏ, ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਅਤੇ ਨਸ਼ੇ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤਹਿਸ-ਨਹਿਸ ਕੀਤਾ ਗਿਆ। ਉਨ੍ਹਾਂ ਸਵਾਲ ਉਠਾਇਆ ਕਿ ਇਸ ਸਖ਼ਤੀ ਦੇ ਬਾਵਜੂਦ ਪੰਜਾਬ ਵਿੱਚ ਨਸ਼ਾ ਕਿੱਥੋਂ ਆ ਰਿਹਾ ਹੈ? ਉਨ੍ਹਾਂ ਦਾਅਵਾ ਕੀਤਾ ਕਿ ਅਸਲ ਸੱਚਾਈ ਇਹ ਹੈ ਕਿ ਪੰਜਾਬ ਵਿੱਚ ਸਪਲਾਈ ਹੋਣ ਵਾਲਾ ਲਗਭਗ 80 ਫ਼ੀਸਦੀ ਨਸ਼ਾ ਭਾਰਤੀ ਜਨਤਾ ਪਾਰਟੀ ਦੇ ਸ਼ਾਸਨ ਵਾਲੇ ਸੂਬਿਆਂ ਵਿੱਚੋਂ ਧੱਕਿਆ ਜਾ ਰਿਹਾ ਹੈ।

Follow Us
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...