ਗੁਰਦਾਸਪੁਰ ‘ਚ AAP ਦੀ ਵਿਕਾਸ ਕ੍ਰਾਂਤੀ ਰੈਲੀ, CM ਮਾਨ ਤੇ ਅਰਵਿੰਦ ਕੇਜਰੀਵਾਲ ਹੋਣਗੇ ਸ਼ਾਮਲ, ਕਰੋੜਾਂ ਦੀਆਂ ਯੋਜਨਾਵਾਂ ਦਾ ਕਰਨਗੇ ਉਦਘਾਟਨ

Updated On: 

02 Dec 2023 13:08 PM

ਆਮ ਆਦਮੀ ਪਾਰਟੀ ਵੱਲੋਂ ਅੱਜ ਗੁਰਦਾਸਪੁਰ ਵਿੱਚ ਵਿਕਾਸ ਕ੍ਰਾਂਤੀ ਰੈਲੀ ਦਾ ਉਦਘਾਟਨ ਕੀਤਾ ਜਾ ਰਿਹਾ ਹੈ। AAP ਸੁਪਰੀਮੋਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਦਾਸਪੁਰ ਦੇ ਲੋਕਾਂ ਨੂੰ ਵੱਡਾ ਤੋਹਫਾ ਦੇਣਗੇ। 14 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਉਦਘਾਟਨ ਕਰਨਗੇ ਅਤੇ ਹਲਕੇ ਦੇ ਲੋਕਾਂ ਲਈ ਵਿਕਾਸ ਕਰਾਜਾ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ।

ਗੁਰਦਾਸਪੁਰ ਚ AAP ਦੀ ਵਿਕਾਸ ਕ੍ਰਾਂਤੀ ਰੈਲੀ, CM ਮਾਨ ਤੇ ਅਰਵਿੰਦ ਕੇਜਰੀਵਾਲ ਹੋਣਗੇ ਸ਼ਾਮਲ, ਕਰੋੜਾਂ ਦੀਆਂ ਯੋਜਨਾਵਾਂ ਦਾ ਕਰਨਗੇ ਉਦਘਾਟਨ
Follow Us On

ਗੁਰਦਾਸਪੁਰ ਨਿਊਜ਼। ਪੰਜਾਬ ਦੇ ਸਰਹੱਦੀ ਜਿਲ੍ਹੇ ਗੁਰਦਾਸਪੁਰ ‘ਚ ਆਮ ਆਦਮੀ ਪਾਰਟੀ ਵੱਲੋਂ ਵਿਕਾਸ ਕ੍ਰਾਂਤੀ ਰੈਲੀ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੁਰਦਾਸਪੁਰ ਦੇ ਲੋਕਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਦੱਸ ਦਈਏ ਕਿ ਕਰੀਬ 14 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਉਦਘਾਟਨ ਕਰਨਗੇ। ਇਸ ਦੌਰਾਨ ਉਹ ਲੋਕਾਂ ਨੂੰ ਸੰਬੋਧਨ ਵੀ ਕਰਨਗੇ ਅਤੇ ਹਲਕੇ ਦੇ ਲੋਕਾਂ ਲਈ ਵਿਕਾਸ ਕਰਾਜਾ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ।

ਇਸ ਰੈਲੀ ਵਿੱਚ ਗੁਰਦਾਸਪੁਰ ਤੋਂ ਇਲਾਵਾ ਅੰਮ੍ਰਿਤਸਰ, ਪਠਾਨਕੋਟ, ਬਟਾਲਾ, ਅਤੇ ਤਰਨਤਾਰਨ ਤੋਂ ਦੋ ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਤੈਨਾਤੀ ਕੀਤੀ ਗਈ ਹੈ। ਇਥੇ ਦੱਸ ਦਈਏ ਕਿ ਰੈਲੀ ਵਾਲੀ ਥਾਂ ਨੇੜੇ ਹੀ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਲਈ ਹੈਲੀਪੈਡ ਵੀ ਬਣਾਇਆ ਗਿਆ ਹੈ, ਜਿਸ ਲਈ ਸੁਰੱਖਿਆ ਦੀ ਤੈਨਾਤੀ ਕੀਤੀ ਗਈ ਹੈ।

25 ਹਜ਼ਾਰ ਲੋਕਾਂ ਲਈ ਪੰਡਾਲ ਤਿਆਰ

ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਦੇ ਸਵਾਗਤ ਲਈ 25 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਇੰਨਾ ਹੀ ਨਹੀਂ ਉਨ੍ਹਾਂ ਦੀ ਸੁਰੱਖਿਆ ਲਈ 2 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਲਈ ਗੁਰਦਾਸਪੁਰ ਪੁਲਿਸ ਨੇ ਆਸ-ਪਾਸ ਦੇ ਜ਼ਿਲਿਆਂ ਤੋਂ ਪੁਲਿਸ ਵੀ ਬੁਲਾ ਲਈ ਹੈ।

ਟਰੈਫਿਕ ਕੀਤੀ ਗਈ ਡਾਇਵਰਟ

ਅੰਮ੍ਰਿਤਸਰ ਤੋਂ ਪਠਾਨਕੋਟ ਜਾਣ ਵਾਲੀ ਟਰੈਫਿਕ ਨੂੰ ਬਟਾਲਾ ਸ਼ਹਿਰ ਦੇ ਅੰਮ੍ਰਿਤਸਰ ਬਾਈਪਾਸ ਨੇੜੇ ਪਿੰਡ ਸੈਦ ਮੁਬਾਰਕ ਤੋਂ ਸ਼੍ਰੀ ਹਰਗੋਬਿੰਦਪੁਰ, ਮੁਕੇਰੀਆਂ ਅਤੇ ਟਾਂਡਾ ਵੱਲ ਮੋੜ ਦਿੱਤਾ ਗਿਆ ਹੈ। ਅੰਮ੍ਰਿਤਸਰ ਤੋਂ ਪਠਾਨਕੋਟ ਜਾਣ ਵਾਲੇ ਹਲਕੇ ਵਾਹਨਾਂ ਨੂੰ ਖੁੰਡਾ ਬਾਈਪਾਸ ਤੋਂ ਸਠਿਆਲਾ ਪੁਲ ਰਾਹੀਂ ਮੁਕੇਰੀਆਂ ਰਾਹੀਂ ਪਠਾਨਕੋਟ ਵੱਲ ਮੋੜ ਦਿੱਤਾ ਗਿਆ ਹੈ।

ਪਠਾਨਕੋਟ ਤੋਂ ਅੰਮ੍ਰਿਤਸਰ ਜਾਣ ਵਾਲੀ ਹੈਵੀ ਟਰੈਫਿਕ ਨੂੰ ਮੁਕੇਰੀਆਂ, ਟਾਂਡਾ, ਬਟਾਲਾ ਵਾਇਆ ਮੁਲਕਪੁਰ ਚੌਕ ਤੋਂ ਅੰਮ੍ਰਿਤਸਰ ਵੱਲ ਮੋੜ ਦਿੱਤਾ ਗਿਆ ਹੈ। ਜਦੋਂ ਕਿ ਹਲਕੇ ਵਾਹਨਾਂ ਦੀ ਆਵਾਜਾਈ ਨੂੰ ਝੰਡੇਚੱਕਾ ਤੋਂ ਗੁਰਦਾਸਪੁਰ ਸ਼ਹਿਰ ਤੋਂ ਵਾਇਆ ਪੰਨਿਆੜ ਰੋਡ ਵੱਲ ਮੋੜ ਦਿੱਤਾ ਗਿਆ ਹੈ। ਹੁਸ਼ਿਆਰਪੁਰ ਤੋਂ ਗੁਰਦਾਸਪੁਰ ਜਾਣ ਵਾਲੀ ਭਾਰੀ ਟਰੈਫਿਕ ਨੂੰ ਮੁਕੇਰੀਆਂ ਤੋਂ ਪਠਾਨਕੋਟ ਵਾਇਆ ਡਾਇਵਰਟ ਕਰ ਦਿੱਤਾ ਗਿਆ ਹੈ। ਕਲਾਨੌਰ ਤੋਂ ਅੰਮ੍ਰਿਤਸਰ ਜਾਣ ਵਾਲੀ ਭਾਰੀ ਆਵਾਜਾਈ ਨੂੰ ਬੱਬਰੀ ਬਾਈਪਾਸ ਰਾਹੀਂ ਅੰਮ੍ਰਿਤਸਰ ਵੱਲ ਮੋੜ ਦਿੱਤਾ ਗਿਆ ਹੈ।