AAP ਦਾ ਜਿੱਤ ਤੋਂ ਬਾਅਦ ਫੈਸਲਾ, ਪਟਿਆਲਾ ਤੋਂ ਸ਼ੁਰੂ ਕਰੇਗੀ ਸ਼ੁਕਰਾਨਾ ਯਾਤਰਾ
Punjab By election: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਹੋਈਆਂ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੇ 3 ਸੀਟਾਂ 'ਤੇ ਜਿੱਤ ਹਾਸਲ ਕੀਤੀ ਜਦਕਿ ਕਾਂਗਰਸ ਸਿਰਫ ਇਕ ਸੀਟ ਹਾਸਲ ਕਰ ਸਕੀ ਸੀ। ਸ਼੍ਰੋਮਣੀ ਅਕਾਲੀ ਦਲ ਬੇਸ਼ੱਕ ਇਸ ਉਪ ਚੋਣ ਤੋਂ ਦੂਰ ਰਿਹਾ ਪਰ ਭਾਜਪਾ ਨੂੰ ਇਸ ਦਾ ਲਾਭ ਨਹੀਂ ਮਿਲ ਸਕਿਆ। ਸਾਰੀਆਂ ਚਾਰ ਸੀਟਾਂ 'ਤੇ ਭਾਜਪਾ ਦੇ ਉਮੀਦਵਾਰ ਤੀਜੇ ਸਥਾਨ 'ਤੇ ਰਹੇ।
Punjab By election: ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਕ ਅਹਿਮ ਮੀਟਿੰਗ ਕੀਤੀ ਹੈ। ਉਨ੍ਹਾਂ ਮਹੱਤਵਪੂਰਨ ਮੁੱਦੇ ਤੇ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਜਲਦ ਹੀ ਅਹਿਮ ਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ੁਕਰਾਨਾ ਯਾਤਰਾ 26 ਨਵੰਬਰ ਨੂੰ ਸ਼ੁਰੂ ਕੀਤੀ ਜਾ ਰਹੀ ਹੈ ਜੋ ਕਿ ਪਟਿਆਲਾ ਤੋਂ ਸ਼ੁਰੂ ਹੋਵੇਗੀ। ਇਹ ਯਾਤਰਾ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਲੰਘੇਗੀ। ਉਨ੍ਹਾਂ ਕਿਹਾ ਕਿ ਇਹ ਸ਼ੁਕਰਾਨਾ ਯਾਤਰਾ ਪੰਜਾਬ ਵਿੱਚ ਉਪ ਚੋਣਾਂ ਵਿੱਚ ਮਿਲੀ ਜਿੱਤ ਕਾਰਨ ਕੱਢੀ ਜਾ ਰਹੀ ਹੈ। ਪੰਜਾਬ ਦੀਆਂ 4 ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਉਸ ਨੇ ਤਿੰਨ ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਇਸ ਪ੍ਰੈਸ ਕਾਨਫਰੰਸ ‘ਚ ਨਵੇਂ ਬਣੇ ਪ੍ਰਧਾਨ ਨੂੰ ਲੈ ਕੇ ਵੀ ਜਾਣਕਾਰੀ ਦਿੱਤੀ ਗਈ ਹੈ।
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਹੋਈਆਂ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਨੇ 3 ਸੀਟਾਂ ‘ਤੇ ਜਿੱਤ ਹਾਸਲ ਕੀਤੀ ਜਦਕਿ ਕਾਂਗਰਸ ਸਿਰਫ ਇਕ ਸੀਟ ਹਾਸਲ ਕਰ ਸਕੀ ਸੀ। ਸ਼੍ਰੋਮਣੀ ਅਕਾਲੀ ਦਲ ਬੇਸ਼ੱਕ ਇਸ ਉਪ ਚੋਣ ਤੋਂ ਦੂਰ ਰਿਹਾ ਪਰ ਭਾਜਪਾ ਨੂੰ ਇਸ ਦਾ ਲਾਭ ਨਹੀਂ ਮਿਲ ਸਕਿਆ। ਸਾਰੀਆਂ ਚਾਰ ਸੀਟਾਂ ‘ਤੇ ਭਾਜਪਾ ਦੇ ਉਮੀਦਵਾਰ ਤੀਜੇ ਸਥਾਨ ‘ਤੇ ਰਹੇ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 20 ਨਵੰਬਰ ਨੂੰ ਹੋਈਆਂ ਜ਼ਿਮਨੀ ਚੋਣਾਂ ਆਮ ਚੋਣਾਂ ‘ਚ ਮੌਜੂਦਾ ਵਿਧਾਇਕਾਂ ਦੇ ਸੰਸਦ ਮੈਂਬਰ ਚੁਣੇ ਜਾਣ ਕਾਰਨ ਹੋਈਆਂ ਸਨ।
ਤਿੰਨ ਸੀਟਾਂ ‘ਤੇ ਜਿੱਤ ਕੀਤਾ ਹਾਸਲ
ਖਾਸ ਗੱਲ ਇਹ ਸੀ ਕਿ ਆਮ ਆਦਮੀ ਪਾਰਟੀ ਨੇ ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀਆਂ ਤਿੰਨ ਸੀਟਾਂ ਜਿੱਤੀਆਂ ਸਨ। ਇਹ ਤਿੰਨੋਂ ਸੀਟਾਂ ਕਾਂਗਰਸ ਕੋਲ ਸਨ। ਇਸ ਦੇ ਨਾਲ ਹੀ ਕਾਂਗਰਸ ਨੇ ਬਰਨਾਲਾ ਸੀਟ ਆਮ ਆਦਮੀ ਪਾਰਟੀ ਤੋਂ ਖੋਹ ਲਈ ਹੈ। ਆਮ ਆਦਮੀ ਪਾਰਟੀ ਨੇ ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿੱਚ ਕਾਂਗਰਸ ਦਾ ਕਿਲ੍ਹਾ ਢਾਹ ਦਿੱਤਾ ਸੀ। ਕਾਂਗਰਸ ਦੇ ਦੋ ਵੱਡੇ ਨੇਤਾ ਅਤੇ ਸੰਸਦ ਮੈਂਬਰਾਂ ਦੀਆਂ ਪਤਨੀਆਂ ਚੋਣਾਂ ਹਾਰ ਗਈਆਂ ਹਨ। ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਡੇਰਾ ਬਾਬਾ ਨਾਨਕ ਸੀਟ ਤੋਂ ਹਾਰ ਗਏ ਹਨ।
ਪਾਰਟੀ ਨੇ ਬਦਲਿਆ ਪ੍ਰਧਾਨ
ਆਮ ਆਦਮੀ ਪਾਰਟੀ ਨੇ ਪੰਜਾਬ ਸੰਗਠਨ ਵਿੱਚ ਫੇਰਬਦਲ ਕਰਕੇ ਆਪਣਾ ਸੂਬਾ ਪ੍ਰਧਾਨ ਬਦਲ ਦਿੱਤਾ ਹੈ। ਪਾਰਟੀ ਨੇ ਤਤਕਾਲੀ ਪ੍ਰਧਾਨ ਭਗਵੰਤ ਮਾਨ ਤੋਂ ਇਹ ਜ਼ਿੰਮੇਵਾਰੀ ਲੈ ਕੇ ਅਮਨ ਅਰੋੜਾ ਨੂੰ ਸੌਂਪੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਸ ਦਾ ਐਲਾਨ ਕੀਤਾ ਸੀ। ਜਿਕਰਯੋਗ ਹੈ ਕਿ ਮਾਨ ਨੇ ਉਪ ਚੋਣ ਸਮੇਂ ਹੀ ਪ੍ਰਧਾਨ ਦਾ ਅਹੁਦਾ ਛੱਡਣ ਦਾ ਐਲਾਨ ਕੀਤਾ ਸੀ। ਪ੍ਰਧਾਨ ਤੋਂ ਇਲਾਵਾ ਪਾਰਟੀ ਨੇ ਕਾਰਜਕਾਰੀ ਪ੍ਰਧਾਨ ਦੇ ਨਾਂ ਦਾ ਵੀ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਇਹ ਜ਼ਿੰਮੇਵਾਰੀ ਅਮਨਸ਼ੇਰ ਸਿੰਘ ਸ਼ੈਰੀ ਨੂੰ ਦਿੱਤੀ ਹੈ।