AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ AAP ਉਮੀਦਵਾਰਾਂ ਦੀ ਦੂਜੀ ਸੂਚੀ ਅੱਜ ਹੋ ਸਕਦੀ ਹੈ ਜਾਰੀ, ਸ਼ਾਮ 4 ਵਜੇ ਦਿੱਲੀ ਵਿੱਚ PAC ਦੀ ਮੀਟਿੰਗ

AAP: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਸੀਨੀਅਰ ਆਗੂਆਂ, ਸਾਬਕਾ ਮੰਤਰੀਆਂ ਅਤੇ ਮਹਿਲਾ ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ।

ਪੰਜਾਬ 'ਚ AAP ਉਮੀਦਵਾਰਾਂ ਦੀ ਦੂਜੀ ਸੂਚੀ ਅੱਜ ਹੋ ਸਕਦੀ ਹੈ ਜਾਰੀ, ਸ਼ਾਮ 4 ਵਜੇ ਦਿੱਲੀ ਵਿੱਚ PAC ਦੀ ਮੀਟਿੰਗ
ਮੋਹਾਲੀ ‘ਚ ਕੇਜਰੀਵਾਲ-ਮਾਨ
tv9-punjabi
| Updated On: 12 Nov 2026 10:49 AM IST
Share

ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰਾਂ ਦੀ ਦੂਜੀ ਸੂਚੀ ਅੱਜ (12 ਨਵੰਬਰ) ਜਾਰੀ ਹੋ ਸਕਦੀ ਹੈ। ਇਸ ਨੂੰ ਲੈ ਕੇ ਦਿੱਲੀ ਵਿੱਚ ਸ਼ਾਮ 4 ਵਜੇ AAP ਦੀ ਪੋਲੀਟੀਕਲ ਅਫੇਅਰਜ਼ ਕਮੇਟੀ (PAC) ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।

ਪਾਰਟੀ ਸੂਤਰਾਂ ਮੁਤਾਬਕ, ਇਸ ਸੂਚੀ ਵਿੱਚ 6 ਮੰਤਰੀਆਂ ਦੀਆਂ ਸੀਟਾਂ ਬਾਰੇ ਫੈਸਲਾ ਹੋ ਸਕਦਾ ਹੈ। ਸਰਕਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੁੱਲ 15 ਮੰਤਰੀ ਹਨ। ਹੁਣ ਤੱਕ ਸਿਰਫ਼ ਮੁੱਖ ਮੰਤਰੀ ਮਾਨ ਨੂੰ ਧੂਰੀ ਅਤੇ ਜੇਲ੍ਹ ਵਿੱਚ ਬੰਦ ਮੰਤਰੀ ਸੰਜੀਵ ਅਰੋੜਾ ਨੂੰ ਲੁਧਿਆਣਾ ਵੈਸਟ ਤੋਂ ਟਿਕਟ ਦਿੱਤੀ ਗਈ ਹੈ।

ਇਸ ਸੂਚੀ ਵਿੱਚ ਕੁਝ ਵਿਧਾਇਕਾਂ ਦੀਆਂ ਟਿਕਟਾਂ ਵੀ ਕੱਟੀਆਂ ਜਾ ਸਕਦੀਆਂ ਹਨ। ਸੂਚੀ ਵਿੱਚ 15 ਤੋਂ 20 ਉਮੀਦਵਾਰਾਂ ਦੇ ਨਾਂ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਮੁੱਖ ਮੰਤਰੀ ਸਮੇਤ ਸਾਰੇ ਮੌਜੂਦਾ ਵਿਧਾਇਕਾਂ ਨੂੰ ਹੀ ਟਿਕਟਾਂ ਦਿੱਤੀਆਂ ਗਈਆਂ ਸਨ।

ਪਹਿਲੀ ਸੂਚੀ ਤੋਂ ਬਾਅਦ ਇਨ੍ਹਾਂ ਆਗੂਆਂ ਨੇ ਪਾਰਟੀ ਛੱਡੀ

ਚੇਤਨ ਸਿੰਘ ਜੌੜਾਮਾਜਰਾ: ਇਹ ਪਟਿਆਲਾ ਜ਼ਿਲ੍ਹੇ ਦੀ ਸਮਾਣਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ ਅਤੇ ਭਗਵੰਤ ਮਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ। ਪਹਿਲੀ ਸੂਚੀ ਵਿੱਚ ਨਾਂ ਨਾ ਹੋਣ ਤੋਂ ਬਾਅਦ ਉਨ੍ਹਾਂ ਨੇ 1 ਨਵੰਬਰ 2026 ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ।

ਹਰਮੀਤ ਸਿੰਘ ਪਠਾਣਮਾਜਰਾ: ਇਹ ਪਟਿਆਲਾ ਜ਼ਿਲ੍ਹੇ ਦੀ ਸਨੌਰ ਵਿਧਾਨ ਸਭਾ ਸੀਟ ਤੋਂ ਮੌਜੂਦਾ ਵਿਧਾਇਕ ਹਨ। ਪਹਿਲੀ ਸੂਚੀ ਵਿੱਚ ਟਿਕਟ ਕੱਟੇ ਜਾਣ ਦੀਆਂ ਅਟਕਲਾਂ ਵਿਚਾਲੇ ਉਨ੍ਹਾਂ ਨੇ ਵੀ 1 ਨਵੰਬਰ 2026 ਨੂੰ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਅਗਲੇ ਦਿਨ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ।

ਕੁੰਵਰ ਵਿਜੇ ਪ੍ਰਤਾਪ ਸਿੰਘ: ਇਹ ਅੰਮ੍ਰਿਤਸਰ ਨੌਰਥ ਤੋਂ ਵਿਧਾਇਕ ਅਤੇ ਸਾਬਕਾ IPS ਅਧਿਕਾਰੀ ਹਨ। ਉਨ੍ਹਾਂ ਨੇ 2 ਨਵੰਬਰ 2026 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫ਼ਾ ਭੇਜ ਕੇ ਪਾਰਟੀ ਤੋਂ ਕਿਨਾਰਾ ਕਰ ਲਿਆ।

ਇੱਕ ਵਿਧਾਇਕ ਨੇ ਚੋਣ ਲੜਨ ਤੋਂ ਕੀਤਾ ਇਨਕਾਰ

ਆਮ ਆਦਮੀ ਪਾਰਟੀ ਦੇ ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਇਸ ਵਾਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਫਿਲਹਾਲ ਲਾਲਜੀਤ ਸਿੰਘ ਭੁੱਲਰ ਜੇਲ੍ਹ ਵਿੱਚ ਬੰਦ ਹਨ।

ਮਾਰਚ 2026 ਵਿੱਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ (DM) ਡਾ. ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਉਨ੍ਹਾਂ ‘ਤੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਆਰੋਪ ਲੱਗੇ ਸਨ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਉਨ੍ਹਾਂ ਨੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ 23 ਮਾਰਚ 2026 ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਪਹਿਲੀ ਸੂਚੀ ਵਿੱਚ ਜੇਲ੍ਹ ਵਿੱਚ ਬੰਦ ਮੰਤਰੀ ਨੂੰ ਵੀ ਦਿੱਤੀ ਟਿਕਟ

ਪਹਿਲੀ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ (ਧੂਰੀ), ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (ਕੋਟਕਪੂਰਾ), ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ (ਗੜ੍ਹਸ਼ੰਕਰ), ਜੇਲ੍ਹ ਵਿੱਚ ਬੰਦ ਕੈਬਨਿਟ ਮੰਤਰੀ ਸੰਜੀਵ ਅਰੋੜਾ (ਲੁਧਿਆਣਾ ਵੈਸਟ) ਅਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ (ਬਟਾਲਾ) ਵਰਗੇ ਪ੍ਰਮੁੱਖ ਆਗੂਆਂ ਦੇ ਨਾਂ ਸ਼ਾਮਲ ਹਨ।

ਇਸ ਤੋਂ ਇਲਾਵਾ ਸਾਬਕਾ ਮੰਤਰੀਆਂ ਵਿੱਚ ਕੁਲਦੀਪ ਸਿੰਘ ਧਾਲੀਵਾਲ (ਅਜਨਾਲਾ), ਬ੍ਰਹਮ ਸ਼ੰਕਰ ਜਿੰਪਾ (ਹੁਸ਼ਿਆਰਪੁਰ), ਡਾ. ਇੰਦਰਬੀਰ ਸਿੰਘ ਨਿੱਝਰ (ਅੰਮ੍ਰਿਤਸਰ ਸਾਊਥ), ਬਲਕਾਰ ਸਿੰਘ (ਕਰਤਾਰਪੁਰ) ਅਤੇ ਕੁਲਵੰਤ ਸਿੰਘ (ਮੋਹਾਲੀ) ਦੇ ਨਾਂ ਵੀ ਐਲਾਨੇ ਗਏ ਹਨ।

ਉੱਥੇ ਹੀ ਮਹਿਲਾ ਉਮੀਦਵਾਰਾਂ ਵਿੱਚ ਬਲਜਿੰਦਰ ਕੌਰ (ਤਲਵੰਡੀ ਸਾਬੋ), ਡਾ. ਅਮਨਦੀਪ ਕੌਰ ਅਰੋੜਾ (ਮੋਗਾ), ਇੰਦਰਜੀਤ ਕੌਰ ਮਾਨ (ਨਕੋਦਰ) ਅਤੇ ਸੰਤੋਸ਼ ਕਟਾਰੀਆ (ਬਲਾਚੌਰ) ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਇਸ ਦੇ ਨਾਲ ਹੀ ਲਾਭ ਸਿੰਘ ਉਗੋਕੇ (ਭਦੌੜ), ਅਜੀਤਪਾਲ ਸਿੰਘ ਕੋਹਲੀ (ਪਟਿਆਲਾ), ਜਗਦੀਪ ਕੰਬੋਜ ਗੋਲਡੀ (ਜਲਾਲਾਬਾਦ) ਅਤੇ ਹਰਮੀਤ ਸਿੰਘ ਸੰਧੂ (ਤਰਨਤਾਰਨ) ਦੇ ਨਾਂ ਵੀ ਪਹਿਲੀ ਸੂਚੀ ਵਿੱਚ ਸ਼ਾਮਲ ਹਨ।

Follow Us
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...